ਕਿਸਾਨ ਝੋਨੇ ਦੀ ਕਟਾਈ ਫ਼ਸਲ ਪੂਰੀ ਤਰ੍ਹਾਂ ਪੱਕਣ ਉਪਰੰਤ ਹੀ ਕਰਨ - ਡਿਪਟੀ ਕਮਿਸ਼ਨਰ
ਲੁਧਿਆਣਾ, 28 ਅਕਤੂਬਰ (ਜਸਵਿੰਦਰ ਸਿੰਘ)-ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ 27 ਅਕਤੂਬਰ ਤੱਕ 7,17,865 ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 7,02,078 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ 5,45,553 ਮੀਟਰਕ ਟਨ ਝੋਨੇ ਦੀ ਲਿਫਟਿੰਗ ਵੀ ਹੋ ਚੁੱਕੀ ਹੈ ਅਤੇ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੀ ਖਰੀਦ ਬਦਲੇ ਕਰੀਬ 1,705.
ਲੁਧਿਆਣਾ, 28 ਅਕਤੂਬਰ (ਜਸਵਿੰਦਰ ਸਿੰਘ)-ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ 27 ਅਕਤੂਬਰ ਤੱਕ 7,17,865 ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 7,02,078 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ 5,45,553 ਮੀਟਰਕ ਟਨ ਝੋਨੇ ਦੀ ਲਿਫਟਿੰਗ ਵੀ ਹੋ ਚੁੱਕੀ ਹੈ ਅਤੇ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੀ ਖਰੀਦ ਬਦਲੇ ਕਰੀਬ 1,705.91 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਕਟਾਈ ਫ਼ਸਲ ਪੂਰੀ ਤਰ੍ਹਾਂ ਪੱਕਣ ਉਪਰੰਤ ਹੀ ਕਰਨ ਅਤੇ ਮੰਡੀਆਂ ਵਿੱਚ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਸੁੱਕਾ ਝੋਨਾ ਹੀ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਝੋਨੇ ਦੀ ਖਰੀਦ ਲਈ ਨਮੀ ਦੀ ਵੱਧ ਤੋਂ ਵੱਧ ਹੱਦ 17 ਫ਼ੀਸਦੀ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਸੀਜ਼ਨ ਦੌਰਾਨ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 2,461 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਅਤੇ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਯਕੀਨੀ ਬਣਾਉਣ। ਹਿਮਾਂਸ਼ੂ ਜੈਨ ਨੇ ਕੰਬਾਈਨ ਆਪਰੇਟਰਾਂ ਨੂੰ ਵੀ ਹਦਾਇਤ ਕੀਤੀ ਕਿ ਝੋਨੇ ਦੀ ਕਟਾਈ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕੀਤੀ ਜਾਵੇ।