29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 28 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਵਿਚ ਪੁਲਿਸ ਵਲੋਂ ਵੱਖ-ਵੱਖ ਥਾਵਾਂ ’ਤੇ ਛਾਪਾਮਾਰੀ ਕਰਕੇ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਪੁਲਿਸ ਵਲੋਂ ਪਹਿਲੇ ਮਾਮਲੇ ਵਿਚ ਸ਼ਹੀਦ ਬਾਬਾ ਦੀਪ ਸਿੰਘ ਨਗਰ ਵਿਚ ਛਾਪਾਮਾਰੀ ਕਰਕੇ 24 ਬੋਤਲਾਂ ਸ਼ਰਾਬ ਬਰਾਮਦ ਕੀਤੀਆਂ ਹਨ।

ਅਜੀਤ ਡੈਸਕ 29-10-2026
ਲੁਧਿਆਣਾ, 28 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਵਿਚ ਪੁਲਿਸ ਵਲੋਂ ਵੱਖ-ਵੱਖ ਥਾਵਾਂ ’ਤੇ ਛਾਪਾਮਾਰੀ ਕਰਕੇ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਪੁਲਿਸ ਵਲੋਂ ਪਹਿਲੇ ਮਾਮਲੇ ਵਿਚ ਸ਼ਹੀਦ ਬਾਬਾ ਦੀਪ ਸਿੰਘ ਨਗਰ ਵਿਚ ਛਾਪਾਮਾਰੀ ਕਰਕੇ 24 ਬੋਤਲਾਂ ਸ਼ਰਾਬ ਬਰਾਮਦ ਕੀਤੀਆਂ ਹਨ। ਪੁਲਿਸ ਵਲੋਂ ਇਸ ਸਬੰਧੀ ਜਗਜੀਤ ਸਿੰਘ ਜੱਗਾ ਵਾਸੀ ਸੈਕਟਰ 32 ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ। ਦੂਜੇ ਮਾਮਲੇ ਵਿਚ ਪੁਲਿਸ ਨੇ ਕਿਰਪਾਲ ਨਗਰ ਨੇੜੇ ਛਾਪਾਮਾਰੀ ਕਰਕੇ ਇਕ ਕਾਰ ਵਿਚੋਂ 120 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਕਾਰ ਦਾ ਮਾਲਕ ਐਕਸਾਈਜ਼ ਅਤੇ ਪੁਲਿਸ ਮੁਲਾਜ਼ਮਾਂ ਨੂੰ ਦੇਖ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਵਲੋਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਹੈ। ਇਕ ਹੋਰ ਅਜਿਹੇ ਮਾਮਲੇ ਵਿਚ ਪੁਲਿਸ ਨੇ ਸੁਖਦੇਵ ਸਿੰਘ ਵਾਸੀ ਪਿੰਡ ਭੋਲੇਵਾਲ ਜਦੀਦ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਵੀ 25 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ।
ਪਿਛਲੀ ਖ਼ਬਰ ਮੋਬਾਈਲ ਸ਼ੋਅਰੂਮ ਤੋਂ ਲੱਖਾਂ ਰੁਪਏ ਮੁੱਲ ਦੇ ਮੋਬਾਈਲ ਚੋਰੀ ਅਗਲੀ ਖ਼ਬਰ ਮਿਕਸ ਲੈਂਡ ਯੂਜ਼ ਮੁੱਦੇ ਨੂੰ ਲੈ ਕੇ ਕਾਰੋਬਾਰੀਆਂ ਵਲੋਂ ਜ਼ਿਲ੍ਹਾ ਉਦਯੋਗ ਕੇਂਦਰ ਦੇ ਬਾਹਰ ਹੱਥਾਂ ਵਿਚ ਤਖਤੀਆਂ ਫੜ ਕੇ ਰੋਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।