30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਫ਼ਤ ਮੈਡੀਕਲ ਕੈਂਪ ਲਗਾਇਆ

ਲੁਧਿਆਣਾ, 29 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੋੜਵੰਦ ਮਰੀਜ਼ਾਂ ਲਈ ਇਕ ਵਿਸ਼ੇਸ਼ ਮੁਫ਼ਤ ਮੈਡੀਕਲ ਚੈਕਅਪ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਲਾਈਫ ਕੇਅਰ ਫਾਊਂਡੇਸ਼ਨ ਦੇ ਆਪਸੀ ਸਹਿਯੋਗ ਸਦਕਾ ਲਗਾਇਆ ਗਿਆ, ਜਿਸ ਦਾ ਮੁੱਖ ਮਕਸਦ ਲੋੜਵੰਦ ਪਰਿਵਾਰਾਂ ਤੱਕ ਮਿਆਰੀ ਸਿਹਤ ਸਹੂਲਤਾਂ ਪਹੁੰਚਾਉਣਾ ਸੀ।

ਅਜੀਤ ਡੈਸਕ 30-10-2026
ਲੁਧਿਆਣਾ, 29 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੋੜਵੰਦ ਮਰੀਜ਼ਾਂ ਲਈ ਇਕ ਵਿਸ਼ੇਸ਼ ਮੁਫ਼ਤ ਮੈਡੀਕਲ ਚੈਕਅਪ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਲਾਈਫ ਕੇਅਰ ਫਾਊਂਡੇਸ਼ਨ ਦੇ ਆਪਸੀ ਸਹਿਯੋਗ ਸਦਕਾ ਲਗਾਇਆ ਗਿਆ, ਜਿਸ ਦਾ ਮੁੱਖ ਮਕਸਦ ਲੋੜਵੰਦ ਪਰਿਵਾਰਾਂ ਤੱਕ ਮਿਆਰੀ ਸਿਹਤ ਸਹੂਲਤਾਂ ਪਹੁੰਚਾਉਣਾ ਸੀ। ਕੈਂਪ ਦੌਰਾਨ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਵੱਖ-ਵੱਖ ਬਿਮਾਰੀਆਂ ਨਾਲ ਸਬੰਧਿਤ ਅਹਿਮ ਟੈੱਸਟ ਬਿਲਕੁਲ ਮੁਫ਼ਤ ਕੀਤੇ ਗਏ। ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀਆਂ ਅਤੇ ਲੋੜਵੰਦ ਮਰੀਜ਼ਾਂ ਨੇ ਇਸ ਕੈਂਪ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਕਿ ਗੁਰੂ ਸਾਹਿਬ ਦੇ ਦਰਸਾਏ ਮਾਰਗ ‘ਤੇ ਚੱਲਦਿਆਂ ਮਾਨਵਤਾ ਦੀ ਭਲਾਈ ਅਤੇ ਸਿਹਤ ਸੰਭਾਲ ਲਈ ਇਹ ਉਪਰਾਲਾ ਕੀਤਾ ਗਿਆ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੈਂਪ ਵਿਚ ਸੇਵਾਵਾਂ ਨਿਭਾਉਣ ਆਈ ਡਾਕਟਰਾਂ ਦੀ ਟੀਮ ਅਤੇ ਲਾਈਫ਼ ਕੇਅਰ ਫਾਊਂਡੇਸ਼ਨ ਦੇ ਨੁਮਾਇੰਦਿਆਂ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਇਸ ਮੌਕੇ ਮਲਕੀਤ ਸਿੰਘ, ਡਾ: ਪ੍ਰੇਮ ਸਿੰਘ ਚਾਵਲਾ, ਬਲਵੀਰ ਸਿੰਘ, ਤਰਲੋਕ ਸਿੰਘ ਸਚਦੇਵਾ, ਯਸ਼ਪਾਲ ਸਿੰਘ, ਗੁਰਦੀਪ ਸਿੰਘ ਕਾਲੜਾ, ਬਲਵੀਰ ਸਿੰਘ, ਧਰਮਵੀਰ ਸਿੰਘ ਗਾਂਧੀ, ਕੁਲਦੀਪ ਸਿੰਘ, ਮਹਿੰਦਰ ਸਿੰਘ, ਪਰਮਜੀਤ ਸਿੰਘ ਆਦਿ ਕੈਂਪ ਵਿਚ ਹਾਜ਼ਰ ਹੋਏ।
ਪਿਛਲੀ ਖ਼ਬਰ ਗੋਪਾਲ ਨਗਰ ਵਿਖੇ ਪ੍ਰਗਟ ਦਿਵਸ ਮੌਕੇ ਪ੍ਰਭਾਤ ਫੇਰੀ ਸਜਾਈ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਚੜੂਨੀ ਵਿਚ ਕਈ ਆਗੂ ਹੋਏ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।