31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਜੈਨ ਮੰਦਰ ਚੌਕ ਤੋਂ ਧਾਂਦਰਾ ਪਿੰਡ ਵਾਲੀ ਸੜਕ ’ ਤੇ ਜੈਨ ਮੰਦਰ ਦੇ ਬਾਹਰ ਪ੍ਰਸ਼ਾਸਨ ਨੋ - ਐਂਟਰੀ ਬੋਰਡ ਲਗਾਵੇ - ਸਲੂਜਾ

ਫੁੱਲਾਂਵਾਲ, 30 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਪੰਜਾਬੀ ਵਿਕਾਸ ਮੰਚ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਸਲੂਜਾ ਨੇ ਇਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਜ਼ਿਲ੍ਹਾ ਅਤੇ ਪੁਲਿਸ ਪ੍ਰਸ਼ਾਸਨ ਲੁਧਿਆਣਾ ਤੋਂ ਮੰਗ ਕੀਤੀ ਹੈ ਕਿ ਜੈਨ ਮੰਦਰ ਚੌਕ ਤੋਂ ਲੈ ਕੇ ਧਾਂਦਰਾ ਪਿੰਡ ਵਾਲੀ ਸੜਕ ਬਹੁਤ ਤੰਗ ਹੈ, ਜਿਸ ਕਰਕੇ ਜੈਨ ਮੰਦਰ ਦੇ ਬਾਹਰ ਤੁਰੰਤ ਨੋ ਐਂਟਰੀ਼ ਦੇ ਬੋਰਡ ਲਗਾਏ ਜਾਣ ਅਤੇ ਦਿਨ ਵੇਲੇ ਭਾਰੀ ਵਾਹਨਾਂ ਦੀ ਆਵਾਜਾਈ ’ਤੇ ਮੁਕੰਮਲ ਰੋਕ ਲਗਾਈ ਜਾਵੇ। ਕਮਿਸ਼ਨਰ ਪੁਲਿਸ ਲੁਧਿਆਣਾ ਵਲੋਂ ਪਹਿਲਾਂ ਹੀ ਇਸ ਖੇਤਰ ਨੂੰ ਨੋ ਟ੍ਰੈਫਿਕ ਜ਼ੋਨ਼ ਘੋਸ਼ਿਤ ਕੀਤਾ ਗਿਆ ਹੈ ਅਤੇ ਨਵੇਂ ਹੁਕਮਾਂ ਅਨੁਸਾਰ ਰਾਤ 10.

ਜਤਿੰਦਰਪਾਲ ਸਿੰਘ ਸਲੂਜਾ 31-10-2026
ਫੁੱਲਾਂਵਾਲ, 30 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਪੰਜਾਬੀ ਵਿਕਾਸ ਮੰਚ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਸਲੂਜਾ ਨੇ ਇਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਜ਼ਿਲ੍ਹਾ ਅਤੇ ਪੁਲਿਸ ਪ੍ਰਸ਼ਾਸਨ ਲੁਧਿਆਣਾ ਤੋਂ ਮੰਗ ਕੀਤੀ ਹੈ ਕਿ ਜੈਨ ਮੰਦਰ ਚੌਕ ਤੋਂ ਲੈ ਕੇ ਧਾਂਦਰਾ ਪਿੰਡ ਵਾਲੀ ਸੜਕ ਬਹੁਤ ਤੰਗ ਹੈ, ਜਿਸ ਕਰਕੇ ਜੈਨ ਮੰਦਰ ਦੇ ਬਾਹਰ ਤੁਰੰਤ ਨੋ ਐਂਟਰੀ਼ ਦੇ ਬੋਰਡ ਲਗਾਏ ਜਾਣ ਅਤੇ ਦਿਨ ਵੇਲੇ ਭਾਰੀ ਵਾਹਨਾਂ ਦੀ ਆਵਾਜਾਈ ’ਤੇ ਮੁਕੰਮਲ ਰੋਕ ਲਗਾਈ ਜਾਵੇ। ਕਮਿਸ਼ਨਰ ਪੁਲਿਸ ਲੁਧਿਆਣਾ ਵਲੋਂ ਪਹਿਲਾਂ ਹੀ ਇਸ ਖੇਤਰ ਨੂੰ ਨੋ ਟ੍ਰੈਫਿਕ ਜ਼ੋਨ਼ ਘੋਸ਼ਿਤ ਕੀਤਾ ਗਿਆ ਹੈ ਅਤੇ ਨਵੇਂ ਹੁਕਮਾਂ ਅਨੁਸਾਰ ਰਾਤ 10.00 ਵਜੇ ਤੋਂ ਸਵੇਰੇ 7.00 ਵਜੇ ਤੱਕ ਭਾਰੀ ਵਾਹਨਾਂ ਦੀ ਨੋ-ਐਂਟਰੀ ਹੁੰਦੀ ਹੈ। ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਤੋਂ ਮੰਗ ਕੀਤੀ ਜਾਂਦੀ ਹੈ ਕਿ ਇਸ ਤੰਗ ਸੜਕ ’ਤੇ ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣ ਅਤੇ ਬਾਹਰ ਟਾਈਮਿੰਗ ਵਾਲੇ ਨੋ ਐਂਟਰੀ਼ ਦੇ ਬੋਰਡ ਲਗਾਏ ਜਾਣ। ਅੱਜਕੱਲ੍ਹ ਤਿਉਹਾਰਾਂ ਦੇ ਦਿਨਾਂ ਕਰਕੇ ਇੱਥੇ ਰਸ਼ ਹੋਰ ਵੀ ਜ਼ਿਆਦਾ ਵਧ ਜਾਂਦਾ ਹੈ, ਲੋਕ ਆਪਣੇ ਵਾਹਨ ਦੁਕਾਨਾਂ ਦੇ ਬਾਹਰ ਹੀ ਲੱਗਾ ਦਿੰਦੇ ਹਨ ਜਿਸ ਨਾਲ ਆਮ ਜਨਤਾ ਅਤੇ ਖ਼ਾਸ ਕਰਕੇ ਬਜ਼ੁਰਗਾਂ ਨੂੰ ਆਉਣ-ਜਾਣ ਵਿੱਚ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪੰਜਾਬੀ ਵਿਕਾਸ ਮੰਚ ਨੇ ਅਪੀਲ ਕੀਤੀ ਹੈ ਕਿ ਪੁਲਿਸ ਪ੍ਰਸ਼ਾਸਨ ਹਰ ਇਕ-ਦੋ ਦਿਨ ਛੱਡ ਕੇ ਇਸ ਏਰੀਏ ਦੀ ਟ੍ਰੈਫਿਕ ਵਿਵਸਥਾ ਦੀ ਸਮੀਖਿਆ ਕਰਦਾ ਰਹੇ ਤਾਂ ਜੋ ਆਮ ਲੋਕਾਂ ਨੂੰ ਸੁੱਖ-ਸਾਂਦ ਨਾਲ ਲੰਘਣ ਦਾ ਰਸਤਾ ਮਿਲ ਸਕੇ।
ਪਿਛਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਵਿਚ ਮੋਹਰੀ ਸਥਾਨ ਕੀਤੇ ਪ੍ਰਾਪਤ ਅਗਲੀ ਖ਼ਬਰ ਡੀ . ਆਰ . ਸਹਿਕਾਰੀ ਸਭਾਵਾਂ ਨੂੰ ਮਿਲਿਆ ਭਾਕਿਯੂ ਏਕਤਾ ਉਗਰਾਹਾਂ ਦਾ ਵਫ਼ਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।