31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਖ਼ਜ਼ਾਨਾ ਦਫ਼ਤਰਾਂ ’ ਚ ਪੈਨਸ਼ਨਰਾਂ ਲਈ ਆਨਲਾਈਨ ਲਾਈਫ਼ ਸਰਟੀਫਿਕੇਟ ਜਮ੍ਹਾਂ ਕਰਨ ਦੀ ਸਹੂਲਤ 2 ਤੋਂ

ਲੁਧਿਆਣਾ, 30 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਉਪਨੀਤ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਆਗਾਮੀ 2 ਨਵੰਬਰ ਤੋਂ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਤੇ ਉਪ-ਖ਼ਜ਼ਾਨਾ ਦਫ਼ਤਰਾਂ ਵਲੋਂ ਪੰਜਾਬ ਰਾਜ ਦੇ ਪੈਨਸ਼ਨਰਾਂ ਨੂੰ ਆਨਲਾਈਨ ਜੀਵਨ ਪ੍ਰਮਾਣ ਪੱਤਰ ਜਮਾਂ ਕਰਵਾਉਣ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਖ਼ਜ਼ਾਨਾ ਦਫ਼ਤਰਾਂ ਵਿਚ ਬਾਇਓ ਮੈਟ੍ਰਿਕ ਪ੍ਰਣਾਲੀ ਦਾ ਵੀ ਇਸਤੇਮਾਲ ਕੀਤਾ ਜਾਵੇਗਾ ਜਿਸ ਦੇ ਤਹਿਤ ਜੀਵਨ ਪ੍ਰਮਾਣ ਪੱਤਰ ਜਮਾਂ ਹੋਣ ‘ਤੇ ਇਸ ਦੀ ਸੂਚਨਾ ਤੁਰੰਤ ਪੈਨਸ਼ਨਰ ਨੂੰ ਫ਼ੋਨ ’ਤੇ ਪ੍ਰਾਪਤ ਹੋ ਜਾਂਦੀ ਹੈ।

ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਉਪਨੀਤ ਸਿੰਘ 31-10-2026
ਲੁਧਿਆਣਾ, 30 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਉਪਨੀਤ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਆਗਾਮੀ 2 ਨਵੰਬਰ ਤੋਂ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਤੇ ਉਪ-ਖ਼ਜ਼ਾਨਾ ਦਫ਼ਤਰਾਂ ਵਲੋਂ ਪੰਜਾਬ ਰਾਜ ਦੇ ਪੈਨਸ਼ਨਰਾਂ ਨੂੰ ਆਨਲਾਈਨ ਜੀਵਨ ਪ੍ਰਮਾਣ ਪੱਤਰ ਜਮਾਂ ਕਰਵਾਉਣ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਖ਼ਜ਼ਾਨਾ ਦਫ਼ਤਰਾਂ ਵਿਚ ਬਾਇਓ ਮੈਟ੍ਰਿਕ ਪ੍ਰਣਾਲੀ ਦਾ ਵੀ ਇਸਤੇਮਾਲ ਕੀਤਾ ਜਾਵੇਗਾ ਜਿਸ ਦੇ ਤਹਿਤ ਜੀਵਨ ਪ੍ਰਮਾਣ ਪੱਤਰ ਜਮਾਂ ਹੋਣ ‘ਤੇ ਇਸ ਦੀ ਸੂਚਨਾ ਤੁਰੰਤ ਪੈਨਸ਼ਨਰ ਨੂੰ ਫ਼ੋਨ ’ਤੇ ਪ੍ਰਾਪਤ ਹੋ ਜਾਂਦੀ ਹੈ। ਜ਼ਿਲ੍ਹਾ ਖ਼ਜ਼ਾਨਾ ਅਫ਼ਸਰ, ਲੁਧਿਆਣਾ ਉਪਨੀਤ ਸਿੰਘ ਨੇ ਸਪਸ਼ਟ ਕੀਤਾ ਕਿ ਪੰਜਾਬ ਸਰਕਾਰ ਵਲੋਂ ਰਾਜ ਦੇ ਪੈਨਸ਼ਨਰਾਂ ਨੂੰ ਅਦਾ ਕੀਤੀ ਜਾ ਰਹੀ ਪੈਨਸ਼ਨ ਨੂੰ ਹੋਰ ਪਾਰਦਰਸ਼ੀ, ਬਿਹਤਰ ਅਤੇ ਸੁਚਾਰੂ ਢੰਗ ਨਾਲ ਚਲਾਉਣ ਹਿਤ ਸਾਲਾਨਾ ਲਾਈਫ਼ ਸਰਟੀਫਿਕੇਟ ਨੂੰ ਆਨਲਾਈਨ ਰੂਪ ਵਿਚ ਜਮਾਂ ਕਰਨ ਦੀ ਕਵਾਇਦ ਮੁੜ ਆਰੰਭੀ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪਹਿਲਾਂ ਪੈਨਸ਼ਨਰਾਂ ਵਲੋਂ ਇਹ ਲਾਈਫ਼ ਸਰਟੀਫਿਕੇਟ ਨਵੰਬਰ ਮਹੀਨੇ ਕੇਵਲ ਦਸਤੀ ਰੂਪ ਵਿਚ ਬੈਂਕਾਂ ਰਾਹੀਂ ਹੀ ਜਮਾਂ ਕਰਵਾਇਆ ਜਾਂਦਾ ਸੀ ਪਰ ਹੁਣ ਇਸ ਨੂੰ ਨੇੜਲੇ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਜਾਂ ਉਪ-ਖ਼ਜ਼ਾਨਾ ਦਫ਼ਤਰਾਂ ਵਿਚ ਆਨਲਾਈਨ ਜਮਾਂ ਕਰਵਾਉਂਦਿਆਂ ਇਸ ਸਹੂਲਤ ਦਾ ਲਾਭ ਪ੍ਰਾਪਤ ਕੀਤਾ ਜਾ ਸਕਦਾ ਹੈ। ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਵਲੋਂ ਪੈਨਸ਼ਨਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਸਹੂਲਤ ਦਾ ਲਾਭ ਲੈਣ ਲਈ ਉਹ ਆਪਣੀ ਪੈਨਸ਼ਨ ਬੁੱਕ, ਆਧਾਰ ਕਾਰਡ ਅਤੇ ਬੈਂਕ ਪਾਸ ਬੁੱਕ ਲਾਜ਼ਮੀ ਤੌਰ ‘ਤੇ ਨਾਲ ਲਿਆਉਣ।
ਪਿਛਲੀ ਖ਼ਬਰ ਰਾਜ ਪੱਧਰੀ ਬੈਡਮਿੰਟਨ ਟੂਰਨਾਮੈਂਟ ਦਾ ਡੀ . ਸੀ . ਨੇ ਕੀਤਾ ਉਦਘਾਟਨ ਅਗਲੀ ਖ਼ਬਰ ਡਾ . ਅੰਬੇਡਕਰ ਦੇ ਬੁੱਤਾਂ ਦੀ ਬੇਅਦਬੀ ਦੇ ਮਾਮਲੇ ਵਿਚ ਵਿਜੇ ਦਾਨਵ ਨੇ ਵਿਸ਼ੇਸ਼ ਜਾਂਚ ਟੀਮ ਗਠਨ ਕਰਨ ਦੀ ਕੀਤੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।