01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਪਿੰਡ ਮੇਹਰਬਾਨ ਵਿਖੇ ਲਗਾਏ ਅੱਖਾਂ ਦੇ ਜਾਂਚ ਕੈਂਪ ‘ ਚ 450 ਮਰੀਜ਼ਾਂ ਦੀ ਜਾਂਚ ਦੌਰਾਨ 38 ਮਰੀਜ਼ਾਂ ਦੇ ਕੀਤੇ ਮੁਫ਼ਤ ਆਪ੍ਰੇਸ਼ਨ

ਭਾਮੀਆਂ ਕਲਾਂ/ਲੁਧਿਆਣਾ, 30 ਅਕਤੂਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਰਾਹੋਂ ਰੋਡ ’ਤੇ ਸਥਿਤ ਪਿੰਡ ਮੇਹਰਬਾਨ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਅੱਖਾਂ ਦੀਆਂ ਬਿਮਾਰੀਆਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ। ਇਸ ਮੌਕੇ ਸ਼ੰਕਰਾ ਆਈ ਹਸਪਤਾਲ ਦੇ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਲਗਭਗ 4 50 ਮਰੀਜ਼ਾਂ ਦੀਆਂ ਅੱਖਾਂ ਦੀਆਂ ਬਿਮਾਰੀਆਂ ਦੀ ਮੁਫ਼ਤ ਜਾਂਚ ਕੀਤੀ ਗਈ ਅਤੇ ਚਿੱਟੇ ਮੋਤੀਏ ਦੇ 38 ਮਰੀਜ਼ਾਂ ਦਾ ਆਪ੍ਰੇਸ਼ਨ ਕੀਤੇ ਗਏ।

ਅਜੀਤ ਡੈਸਕ 01-11-2026
ਭਾਮੀਆਂ ਕਲਾਂ/ਲੁਧਿਆਣਾ, 30 ਅਕਤੂਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਰਾਹੋਂ ਰੋਡ ’ਤੇ ਸਥਿਤ ਪਿੰਡ ਮੇਹਰਬਾਨ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਅੱਖਾਂ ਦੀਆਂ ਬਿਮਾਰੀਆਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ। ਇਸ ਮੌਕੇ ਸ਼ੰਕਰਾ ਆਈ ਹਸਪਤਾਲ ਦੇ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਲਗਭਗ 4 50 ਮਰੀਜ਼ਾਂ ਦੀਆਂ ਅੱਖਾਂ ਦੀਆਂ ਬਿਮਾਰੀਆਂ ਦੀ ਮੁਫ਼ਤ ਜਾਂਚ ਕੀਤੀ ਗਈ ਅਤੇ ਚਿੱਟੇ ਮੋਤੀਏ ਦੇ 38 ਮਰੀਜ਼ਾਂ ਦਾ ਆਪ੍ਰੇਸ਼ਨ ਕੀਤੇ ਗਏ। ਇਸ ਮੌਕੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਐਨਕਾਂ ਅਤੇ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਸਾਹਨੇਵਾਲ ਦੇ ਸੀਨੀਅਰ ਆਗੂ ਲੱਕੀ ਸੰਧੂ ਨੇ ਦੱਸਿਆ ਕਿ ਇਹ ਕੈਂਪ ਸਵੇਰੇ 11.00 ਵਜੇ ਤੋਂ ਸ਼ਾਮ 5.00 ਵਜੇ ਤੱਕ ਲਗਾਇਆ ਗਿਆ, ਜਿਸ ਵਿਚ ਇਲਾਕੇ ਦੇ ਵੱਡੀ ਗਿਣਤੀ ਵਿਚ ਲੋਕਾਂ ਨੇ ਪਹੁੰਚ ਕੇ ਆਪਣੀਆਂ ਅੱਖਾਂ ਦੀ ਜਾਂਚ ਕਰਵਾਈ ਅਤੇ ਸਿਹਤ ਸੇਵਾਵਾਂ ਦਾ ਲਾਭ ਉਠਾਇਆ। ਇਸ ਮੌਕੇ ਲੱਕੀ ਸੰਧੂ ਨੇ ਕੈਂਪ ਨੂੰ ਸਫਲ ਬਣਾਉਣ ਲਈ ਸ਼ੰਕਰਾ ਆਈ ਹਸਪਤਾਲ ਦੀ ਸਮੁੱਚੀ ਮੈਡੀਕਲ ਟੀਮ, ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਤੁਹਾਡੇ ਸਹਿਯੋਗ ਸਦਕਾ ਇਹ ਕਾਰਜ ਨੇਪਰੇ ਚੜ੍ਹਿਆ ਹੈ। ਇਸ ਮੌਕੇ ਉਨ੍ਹਾਂ ਨਾਲ ਹੋਰਨਾਂ ਤੋਂ ਇਲਾਵਾ ਨਗਰ ਕੌਂਸਲ ਸਾਹਨੇਵਾਲ ਦੇ ਸਾਬਕਾ ਪ੍ਰਧਾਨ ਕੈਪਟਨ ਸੁਖਜੀਤ ਸ ਿੰਘ ਹਰਾ, ਸਾਬਕਾ ਚੇਅਰਮੈਨ ਸਤਿੰਦਰਪਾਲ ਸਿੰਘ ਤਾਜਪੁਰੀ, ਸਰਪੰਚ ਰਿੰਕੂ, ਸਰਪੰਚ ਬਿੱਟਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤਾਜਪਿੰਦਰ ਸਿੰਘ ਸੋਨੂੰ, ਸਰਪੰਚ ਹਨੀ ਗੁਜ਼ਰ, ਚਮਕੌਰ ਸਿੰਘ, ਕੌਂਸਲਰ ਅਮਨ ਪਨੇਸਰ, ਕੌਂਸਲਰ ਕੁਲਜੀਤ ਸਿੰਘ ਸੰਧੂ ਆਦਿ ਭਾਰੀ ਗਿਣਤੀ ਵਿਚ ਇਲਾਕਾ ਨਿਵਾਸੀ ਮੌਜੂਦ ਸਨ।
ਪਿਛਲੀ ਖ਼ਬਰ ਘਰੇਲੂ ਨੌਕਰਾਣੀ ਮਾਲਕਾਂ ਦੇ ਲੱਖਾਂ ਰੁਪਏ ਦੇ ਗਹਿਣੇ ਚੋਰੀ ਕਰ ਕੇ ਹੋਈ ਫ਼ਰਾਰ ਅਗਲੀ ਖ਼ਬਰ ਮਾਲਵਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।