01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਸੂਬੇ ’ਚ ਕਾਂਗਰਸ ਸਰਕਾਰ ਬਣਾਉਣ ਦਾ ਰਾਹ ਪੱਧਰਾ ਕਰੇਗੀ-ਲਹਿਰਾ

ਹੰਬੜਾਂ, 31 ਅਕਤੂਬਰ (ਮੇਜਰ ਹੰਬੜਾਂ)-ਪੰਜਾਬ ਕਾਂਗਰਸ ਦੇ ਐੱਸ. ਸੀ ਡਿਪਾਰਟਮੈਂਟ ਦੇ ਵਾਈਸ ਚੇਅਰਮੈਨ ਤੇ ਹਲਕਾ ਗਿੱਲ ਦੇ ਸੀਨੀਅਰ ਕਾਂਗਰਸੀ ਆਗੂ ਦਿਲਾਵਰ ਸਿੰਘ ਲਹਿਰਾ ਨੇ ਕਾਂਗਰਸ ਦੀ 4 ਨਵੰਬਰ ਨੂੰ ਸੰਗਰੂਰ ਵਿਖੇ ਹੋ ਰਹੀ ਸੂਬਾ ਪੱਧਰ ਰੈਲੀ ਨੂੰ ਕਾਮਯਾਬ ਕਰਨ ਸਬੰਧੀ ਹਲਕੇ ਅੰਦਰ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨੂੰ 4 ਨਵੰਬਰ ਨੂੰ ਵੱਡੀ ਗਿਣਤੀ ’ਚ ਸੰਗਰੂਰ ਪੁੱਜਣ ਦੀ ਅਪੀਲ ਕੀਤੀ।

ਅਜੀਤ ਡੈਸਕ 01-11-2026
ਹੰਬੜਾਂ, 31 ਅਕਤੂਬਰ (ਮੇਜਰ ਹੰਬੜਾਂ)-ਪੰਜਾਬ ਕਾਂਗਰਸ ਦੇ ਐੱਸ.ਸੀ ਡਿਪਾਰਟਮੈਂਟ ਦੇ ਵਾਈਸ ਚੇਅਰਮੈਨ ਤੇ ਹਲਕਾ ਗਿੱਲ ਦੇ ਸੀਨੀਅਰ ਕਾਂਗਰਸੀ ਆਗੂ ਦਿਲਾਵਰ ਸਿੰਘ ਲਹਿਰਾ ਨੇ ਕਾਂਗਰਸ ਦੀ 4 ਨਵੰਬਰ ਨੂੰ ਸੰਗਰੂਰ ਵਿਖੇ ਹੋ ਰਹੀ ਸੂਬਾ ਪੱਧਰ ਰੈਲੀ ਨੂੰ ਕਾਮਯਾਬ ਕਰਨ ਸਬੰਧੀ ਹਲਕੇ ਅੰਦਰ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨੂੰ 4 ਨਵੰਬਰ ਨੂੰ ਵੱਡੀ ਗਿਣਤੀ ’ਚ ਸੰਗਰੂਰ ਪੁੱਜਣ ਦੀ ਅਪੀਲ ਕੀਤੀ। ਹਲਕਾ ਗਿੱਲ ’ਚ ਆਪਣੀ ਪਕੜ ਮਜ਼ਬੂਤ ਬਣਾ ਚੁੱਕੇ ਵਾਈਸ ਚੇਅਰਮੈਨ ਦਿਲਾਵਰ ਸਿੰਘ ਲਹਿਰਾ ਨੇ ਕਸਬਾ ਹੰਬੜਾਂ ਵਿਖੇ ‘ਅਜੀਤ’ ਨਾਲ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਸੰਗਰੂਰ ’ਚ 4 ਨਵੰਬਰ ਨੂੰ ਹੋਣ ਵਾਲੀ ਕਾਂਗਰਸ ਦੀ ਸੂਬਾ ਪੱਧਰੀ ਰੈਲੀ ’ਚ ਆਲ ਇੰਡੀਆਂ ਕਾਂਗਰਸ ਦੇ ਸੀਨੀਅਰ ਆਗੂ ਸ੍ਰੀ ਰਾਹੁਲ ਗਾਂਧੀ ਜੀ ਪੁੱਜ ਰਹੇ ਹਨ, ਜਿਸ ਨੂੰ ਲੈ ਕੇ ਕਾਂਗਰਸੀ ਵਰਕਰਾਂ ਅਤੇ ਲੀਡਰਸ਼ਿਪ ਵਿੱਚ ਭਾਰੀ ਜੋਸ਼ ਪਾਇਆ ਜਾ ਰਿਹਾ ਹੈ। ਸ੍ਰੀ ਰਾਹੁਲ ਗਾਂਧੀ ਵਲੋਂ ਸੰਗਰੂਰ ’ਚ ਕੀਤੀ ਜਾ ਰਹੀ ਸੂਬਾ ਪੱਧਰੀ ਕਾਂਗਰਸ ਦੀ ਰੈਲੀ 2027 ’ਚ ਸੂਬੇ ਅੰਦਰ ਕਾਂਗਰਸ ਸਰਕਾਰ ਬਵਣਾਉਣ ਦਾ ਰਾਹ ਪੱਧਰਾ ਕਰੇਗੀ। ਉ ਨ੍ਹਾਂ ਹਲਕਾ ਗਿੱਲ ਦੇ ਸਮੂਹ ਕਾਂਗਰਸੀ ਵਰਕਰਾਂ ਅਤੇ ਲੀਡਰ ਸਾਹਿਬਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ’ਚ ਸੰਗਰੂਰ ਰੈਲੀ ’ਚ ਪੁੱਜਕੇ ਕਾਂਗਰਸ ਰੈਲੀ ਨੂੰ ਕਾਮਯਾਬ ਕਰਨ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਸਰਪੰਚ ਹਰਦੀਪ ਸਿੰਘ ਲੱਕੀ ਖਹਿਰਾ, ਸਾਬਕਾ ਸਰਪੰਚ ਸੁਖਦੇਵ ਸਿੰਘ ਗੌਂਸਪੁਰ ਸਮੇਤ ਹੋਰ ਕਾਂਗਰਸੀ ਵਰਕਰ ਵੀ ਮੌੌਜੂਦ ਸਨ।
ਪਿਛਲੀ ਖ਼ਬਰ ਨਸ਼ੇ ਨਾਲ ਬਦਨਾਮ ਇਲਾਕੇ ’ਚ ਪੁਲਿਸ ਦੀ ਵੱਡੀ ਛਾਪੇਮਾਰੀ ਅਗਲੀ ਖ਼ਬਰ ਤਿਉਹਾਰਾਂ ਦੀਆਂ ਖ਼ੁਸ਼ੀਆਂ ਨੂੰ ਮਾਤਮ ਵਿਚ ਬਦਲਣ ਤੋਂ ਰੋਕਣ ਲਈ ਪਟਾਕਿਆਂ ਨੂੰ ਸੁਰੱਖਿਅਤ ਥਾਵਾਂ ’ਤੇ ਰੱਖਣਾ ਚਾਹੀਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।