ਫ਼ੈਕਟਰੀ ਮਾਲਕਾਂ ਤੋਂ ਦੁਖੀ ਹੋ ਕੇ ਲੇਖਾਕਾਰ ਨੇ ਕੀਤੀ ਖ਼ੁਦਕੁਸ਼ੀ , ਮਾਲਕ ਪਿਓ ਪੁੱਤਰ ਖ਼ਿਲਾਫ਼ ਕੇਸ ਦਰਜ
ਲੁਧਿਆਣਾ, 2 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਇਕ ਲੇਖਾਕਾਰ ਵਲੋਂ ਕੀਤੀ ਖ਼ੁਦਕੁਸ਼ੀ ਦੇ ਮਾਮਲੇ ਵਿਚ ਫ਼ੈਕਟਰੀ ਮਾਲਕ ਤੇ ਉਸ ਦੇ ਪੁੱਤਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਮ੍ਰਿਤਕ ਲੇਖਾਕਾਰ ਸੁਦੇਸ਼ ਕੁਮਾਰ ਭਾਟੀਆ ਦੇ ਪਿਤਾ ਅਜੀਤ ਕੁਮਾਰ ਭਾਟੀਆ ਵਾਸੀ ਪਿੰਡ ਭੱਟੀਆਂ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਮੈਗਨਾਕੋਰ ਫ਼ੈਕਟਰੀ ਦੇ ਮਾਲਕ ਸੁਨੀਲ ਗੋਇਲ ਅਤੇ ਉਸ ਦੇ ਪੁੱਤਰ ਸੰਜੇ ਗੋਇਲ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਲੁਧਿਆਣਾ, 2 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਇਕ ਲੇਖਾਕਾਰ ਵਲੋਂ ਕੀਤੀ ਖ਼ੁਦਕੁਸ਼ੀ ਦੇ ਮਾਮਲੇ ਵਿਚ ਫ਼ੈਕਟਰੀ ਮਾਲਕ ਤੇ ਉਸ ਦੇ ਪੁੱਤਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਮ੍ਰਿਤਕ ਲੇਖਾਕਾਰ ਸੁਦੇਸ਼ ਕੁਮਾਰ ਭਾਟੀਆ ਦੇ ਪਿਤਾ ਅਜੀਤ ਕੁਮਾਰ ਭਾਟੀਆ ਵਾਸੀ ਪਿੰਡ ਭੱਟੀਆਂ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਮੈਗਨਾਕੋਰ ਫ਼ੈਕਟਰੀ ਦੇ ਮਾਲਕ ਸੁਨੀਲ ਗੋਇਲ ਅਤੇ ਉਸ ਦੇ ਪੁੱਤਰ ਸੰਜੇ ਗੋਇਲ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦਾ ਪੁੱਤਰ ਉਕਤ ਫ਼ੈਕਟਰੀ ਵਿਚ ਲੇਖਾਕਾਰ ਵਜੋਂ ਕੰਮ ਕਰਦਾ ਸੀ, ਪਰ ਪਿਛਲੇ ਕੁੱਝ ਸਮੇਂ ਤੋਂ ਉਕਤ ਕਥਿਤ ਦੋਸ਼ੀ ਉਸ ਦੇ ਲੜਕੇ ’ਤੇ 12 ਲੱਖ ਰੁਪਏ ਦੀ ਧੋਖਾਧੜੀ ਦੇ ਝੂਠੇ ਦੋਸ਼ ਲਗਾ ਕੇ ਉਸ ਨੂੰ ਤੰਗ ਪਰੇਸ਼ਾਨ ਕਰ ਰਹੇ ਸਨ, ਜਿਸ ਕਾਰਨ ਉਸ ਦਾ ਲੜਕਾ ਸੁਦੇਸ਼ ਕੁਮਾਰ ਇਹਨਾਂ ਤੋਂ ਦੁਖੀ ਸੀ। ਦੁਖੀ ਹੋਏ ਸੁਰੇਸ਼ ਕੁਮਾਰ ਨੇ ਬੀਤੇ ਦਿਨ ਆਪਣੇ ਘਰ ਵਿਚ ਹੀ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ।