ਯੂਥ ਅਕਾਲੀ ਆਗੂ ਚੰਨੀ ਨੇ ਪ੍ਰਧਾਨ ਸੁਖਬੀਰ ਨਾਲ ਕੀਤੀ ਮੁਲਾਕਾਤ
ਲੁਧਿਆਣਾ, 2 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸ਼੍ਰੋਮਣੀਅਕਾਲੀ ਦਲ (ਬ) ਦੇ ਵਪਾਰ ਵਿੰਗ ਦੀ ਕੋਰ ਕਮੇਟੀ ਦੇ ਮੈਂਬਰ ਤੇ ਯੂਥ ਆਗੂ ਚਰਨਦੀਪ ਸਿੰਘ ਚੰਨੀ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਚੰਨੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਸੁਖਬੀਰ ਸਿੰਘ ਬਾਦਲ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ।
ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਦੌਰਾਨ ਚਰਨਦੀਪ ਸਿੰਘ ਚੰਨੀ। ਅਜੀਤ ਤਸਵੀਰ
03-11-2026