ਸਸਤਾ ਲੋਹਾ ਦਿਵਾਉਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ ਕਰਨ ਦੇ ਮਾਮਲੇ ’ ਚ ਇਕ ਕਾਬੂ
ਲੁਧਿਆਣਾ, 3 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਅੰਤਰਰਾਸ਼ਟਰੀ ਕੰਪਨੀ ਦਾ ਸਸਤਾ ਲੋਹਾ ਦਿਵਾਉਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ, ਜਦਕਿ ਉਸਦੇ ਤਿੰਨ ਹੋਰ ਸਾਥੀ ਅਜੇ ਫਰਾਰ ਹਨ। ਪੁਲਿਸ ਵਲੋਂ ਇਹ ਕਾਰਵਾਈ ਤਰੁਣ ਚੱਡਾ ਵਾਸੀ ਜਲੰਧਰ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ਪੁਲਿਸ ਨੇ ਸੁਨੀਲ ਕੁਮਾਰ ਪ੍ਰਜਾਪਤ ਵਾਸੀ ਰਾਜਸਥਾਨ ਨੂੰ ਕਾਬੂ ਕਰ ਲਿਆ ਹੈ।
ਲੁਧਿਆਣਾ, 3 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਅੰਤਰਰਾਸ਼ਟਰੀ ਕੰਪਨੀ ਦਾ ਸਸਤਾ ਲੋਹਾ ਦਿਵਾਉਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ, ਜਦਕਿ ਉਸਦੇ ਤਿੰਨ ਹੋਰ ਸਾਥੀ ਅਜੇ ਫਰਾਰ ਹਨ। ਪੁਲਿਸ ਵਲੋਂ ਇਹ ਕਾਰਵਾਈ ਤਰੁਣ ਚੱਡਾ ਵਾਸੀ ਜਲੰਧਰ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ਪੁਲਿਸ ਨੇ ਸੁਨੀਲ ਕੁਮਾਰ ਪ੍ਰਜਾਪਤ ਵਾਸੀ ਰਾਜਸਥਾਨ ਨੂੰ ਕਾਬੂ ਕਰ ਲਿਆ ਹੈ। ਜਦਕਿ ਉਸਦੇ ਸਾਥੀ ਰਾਧੇ ਸ਼ਾਮ, ਰਾਹੁਲ ਸ਼ਰਮਾ, ਪ੍ਰਦੀਪ ਸ਼ਰਮਾ ਉਰਫ ਦੀਪਕ ਸ਼ਰਮਾ ਅਜੇ ਫਰਾਰ ਹਨ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀਆਂ ਨੇ ਉਸ ਨੂੰ ਅੰਤਰਰਾਸ਼ਟਰੀ ਕੰਪਨੀ ਦਾ ਸਸਤਾ ਸਰੀਆ ਦਿਵਾਉਂਣ ਦਾ ਝਾਂਸਾ ਦੇ ਕੇ ਉਸ ਪਾਸੋਂ 19 ਲੱਖ ਰੁਪਏ ਲੈ ਲਏ, ਪਰ ਨਾਤਾ ਸਰੀਆ ਲੈ ਕੇ ਦਿੱਤਾ ਅਤੇ ਨਾ ਹੀ ਉਸਦੇ ਪੈਸੇ ਵਾਪਸ ਕੀਤੇ। ਸ਼ਿਕਾਇਤਕਰਤਾ ਵੱਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ। ਪੁਲਿਸ ਵੱਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਪੁਲਿਸ ਵਲੋਂ ਇਸ ਸਬੰਧੀ ਉਕਤ ਕਥਿਤ ਦੋਸ਼ੀ ਨੂੰ ਕਾਬੂ ਕਰ ਲਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ।