‘ ਆਪ ’ ਸਰਕਾਰ ਤੇ ਦੱਖਣੀ ਹਲਕੇ ਦੇ ਵਿਧਾਇਕ ਦੇ ਵਿਕਾਸ ਦੇ ਦਾਅਵੇ ਸਿਰਫ਼ ਇਸ਼ਤਿਹਾਰਾਂ ਤੱਕ ਸੀਮਤ - ਚੀਮਾ
ਡਾਬਾ/ਲੁਹਾਰਾ, 3 ਨਵੰਬਰ (ਕੁਲਵੰਤ ਸਿੰਘ ਸੱਪਲ)- ਦੱਖਣੀ ਹਲਕੇ ਦੇ ਵਾਰਡ ਨੰਬਰ 35 ਵਿਚ ਆਸ਼ੀਸ਼ ਅਵਸਥੀ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿਚ ਵੱਡੀ ਗਿਣਤੀ ਵਿਚ ਲੋਕਾਂ ਦੀ ਆਮਦ ਕਾਂਗਰਸ ਪਾਰਟੀ ਦੀ ਵਧਦੀ ਲੋਕਪ੍ਰਿਅਤਾ ਅਤੇ ਇਸਦੇ ਵਰਕਰਾਂ ਦੀ ਏਕਤਾ ਨੂੰ ਸਪਸ਼ਟ ਤੌਰ ’ਤੇ ਦਰਸਾਉਂਦੀ ਹੈ। ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਈਸ਼ਵਰਜੋਤ ਸਿੰਘ ਚੀਮਾ, ਜੋ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ ਸਨ, ਨੇ ਆਮ ਆਦਮੀ ਪਾਰਟੀ ਸਰਕਾਰ ਅਤੇ ਦੱਖਣੀ ਹਲਕੇ ਦੀ ਮੌਜੂਦਾ ਕਾਰਗੁਜ਼ਾਰੀ ’ਤੇ ਤਿੱਖੇ ਸਵਾਲ ਉਠਾਏ।
ਡਾਬਾ/ਲੁਹਾਰਾ, 3 ਨਵੰਬਰ (ਕੁਲਵੰਤ ਸਿੰਘ ਸੱਪਲ)- ਦੱਖਣੀ ਹਲਕੇ ਦੇ ਵਾਰਡ ਨੰਬਰ 35 ਵਿਚ ਆਸ਼ੀਸ਼ ਅਵਸਥੀ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿਚ ਵੱਡੀ ਗਿਣਤੀ ਵਿਚ ਲੋਕਾਂ ਦੀ ਆਮਦ ਕਾਂਗਰਸ ਪਾਰਟੀ ਦੀ ਵਧਦੀ ਲੋਕਪ੍ਰਿਅਤਾ ਅਤੇ ਇਸਦੇ ਵਰਕਰਾਂ ਦੀ ਏਕਤਾ ਨੂੰ ਸਪਸ਼ਟ ਤੌਰ ’ਤੇ ਦਰਸਾਉਂਦੀ ਹੈ। ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਈਸ਼ਵਰਜੋਤ ਸਿੰਘ ਚੀਮਾ, ਜੋ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ ਸਨ, ਨੇ ਆਮ ਆਦਮੀ ਪਾਰਟੀ ਸਰਕਾਰ ਅਤੇ ਦੱਖਣੀ ਹਲਕੇ ਦੀ ਮੌਜੂਦਾ ਕਾਰਗੁਜ਼ਾਰੀ ’ਤੇ ਤਿੱਖੇ ਸਵਾਲ ਉਠਾਏ। ਚੀਮਾ ਨੇ ਕਿਹਾ ਕਿ ਬਦਲਾਅ ਦੇ ਵੱਡੇ ਨਾਅਰੇ ਲਗਾ ਕੇ ਪੰਜਾਬ ਵਿਚ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਹਰ ਫ਼ਰੰਟ ’ਤੇ ਅਸਫਲ ਹੋ ਰਹੀ ਹੈ। ਵਿਕਾਸ ਦੇ ਨਾਮ ‘ਤੇ ਵੀ ਦੱਖਣੀ ਹਲਕੇ ਦੇ ਲੋਕਾਂ ਨੂੰ ਸਿਰਫ਼ ਨਾਅਰਿਆਂ ਅਤੇ ਵਾਅਦਿਆਂ ਨਾਲ ਮੂਰਖ ਬਣਾਇਆ ਜਾ ਰਿਹਾ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਵਿਧਾਇਕ ਬੀਬੀ ਰਾਜਿੰਦਰਪਾਲ ਕੌਰ ਛੀਨਾ ਨੇ ਆਪਣੇ ਕਾਰਜਕਾਲ ਦੌਰਾਨ ਕੋਈ ਮਹੱਤਵਪੂਰਨ ਵਿਕਾਸ ਕਾਰਜ ਕੀਤਾ ਹੈ ਜਿਸ ਨਾਲ ਆਮ ਲੋਕਾਂ ਨੂੰ ਲਾਭ ਹੋਵੇ। ਕੌਂਸਲਰ ਪ੍ਰਭਪ੍ਰੀਤ ਕੌਰ ਵੀ ਵਾਰਡ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਿਚ ਅਸਫਲ ਰਹੀ ਹੈ। ਆਸ਼ੀਸ਼ ਅਵਸਥੀ ਅਤੇ ਸਾਰੇ ਵਰਕਰਾਂ ਦੀ ਮਿਹਨਤ ਅਤੇ ਏਕਤਾ ਕਾਂਗਰਸ ਪਾਰਟੀ ਦੀ ਆਵਾਜ਼ ਨੂੰ ਹੋਰ ਮਜ਼ਬੂਤ ਕਰੇਗੀ। ਇਸ ਮੌਕੇ ਸੁਰਜੀਤ ਸਿੰਘ, ਸੋਨੀਆ ਸ਼ਰਮਾ, ਮੋਨਿਕਾ ਮੋਨਾ, ਬਲਜਿੰਦਰ ਕੌਰ, ਬਿੰਦਰ ਸਿੰਘ, ਫ਼ੌਜੀ ਸਾਹਿਬ, ਦਵਿੰਦਰ ਸੋਨੂੰ, ਕਮਲਜੀਤ ਸੋਨੂੰ, ਰਾਜ, ਵਾਸਦੇਵ ਸ਼ਰਮਾ, ਹਰਜੀਤ ਭਿੰਡਰ, ਗੁਰਜੀਤ ਟਿੰਕੂ, ਲੱਖਾ ਪਹਿਲਵਾਨ, ਅਮਰਜੀਤ ਸਿੰਘ, ਅਮਰਜੀਤ ਸਿੰਘ, ਮੋਹਿਤ ਸਿੰਘ ਤੇ ਹੋਰ ਹਾਜ਼ਰ ਸਨ।