05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਗਲਾਡਾ ਨੇ ਪਿੰਡ ਦਾਦ ਸਥਿਤ ‘ ਟੌਪ ਇਨਕਲੇਵ ਕਾਲੋਨੀ ’ ਵਿਖੇ ਕੀਤੀ ਕਾਰਵਾਈ

ਫੁੱਲਾਂਵਾਲ, 4 ਨਵੰਬਰ (ਮਨਜੀਤ ਸਿੰਘ ਦੁੱਗਰੀ)- ਹਾਊਸਿੰਗ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਗ੍ਰੇਟਰ ਲੁਧਿਆਣਾ ਖੇਤਰ ਵਿਕਾਸ ਅਥਾਰਟੀ (ਗਲਾਡਾ) ਦੇ ਮੁੱਖ ਪ੍ਰਸ਼ਾਸਕ ਵਿਕਾਸ ਹੀਰਾ ਪੀ. ਸੀ.

ਅਜੀਤ ਡੈਸਕ 05-11-2026
ਫੁੱਲਾਂਵਾਲ, 4 ਨਵੰਬਰ (ਮਨਜੀਤ ਸਿੰਘ ਦੁੱਗਰੀ)- ਹਾਊਸਿੰਗ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਗ੍ਰੇਟਰ ਲੁਧਿਆਣਾ ਖੇਤਰ ਵਿਕਾਸ ਅਥਾਰਟੀ (ਗਲਾਡਾ) ਦੇ ਮੁੱਖ ਪ੍ਰਸ਼ਾਸਕ ਵਿਕਾਸ ਹੀਰਾ ਪੀ. ਸੀ. ਐਸ. ਨੇ ਗੈਰ-ਕਾਨੂੰਨੀ ਉਸਾਰੀਆਂ ਅਤੇ ਬਿਨਾਂ ਮਨਜ਼ੂਰੀ ਵਾਲੀਆਂ ਇਮਾਰਤਾਂ ’ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਦੇ ਹੋਏ, ਅਣਅਧਿਕਾਰਤ ਤੇ ਗ਼ੈਰ-ਯੋਜਨਾਬੱਧ ਵਿਕਾਸ ਪ੍ਰਤੀ ‘ਜ਼ੀਰੋ ਟੋਲਰੈਂਸ’ (ਸਖ਼ਤ ਰਵੱਈਆ) ਅਪਣਾਉਂਦਿਆਂ ਇਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ, ਜਿਸ ਤਹਿਤ ਅੱਜ ਗ੍ਰੇਟਰ ਲੁਧਿਆਣਾ ਖੇਤਰ ਵਿਕਾਸ ਅਥਾਰਟੀ (ਗਲਾਡਾ) ਦੀ ਟੀਮ ਜਿਸ ਵਿਚ ਡਿਊਟੀ ਮੈਜਿਸਟ੍ਰੇਟ, ਪੁਲਿਸ ਬਲ ਤੇ ਗਲਾਡਾ ਦੇ ਰੈਗੂਲੇਟਰੀ ਵਿੰਗ ਦੀ ਇਨਫੋਰਸਮੈਂਟ ਟੀਮ ਦੇ ਅਧਿਕਾਰੀ ਸ਼ਾਮਲ ਸਨ ਵਲੋਂ ਪਿੰਡ ਦਾਦ ਸਥਿਤ ‘ਟੌਪ ਇਨਕਲੇਵ ਕਾਲੋਨੀ’ ਵਿਖੇ ਬਿਨਾਂ ਮਨਜ਼ੂਰੀ ਵਾਲੀਆਂ ਇਮਾਰਤਾਂ ਤੇ ਸੀਲਿੰਗ ਮੁਹਿੰਮ ਚਲਾਈ ਗਈ। ਜਿਸ ਨੇ ਮੌਕੇ ‘ਤੇ ਮੌਜੂਦ ਗੈਰ-ਕਾਨੂੰਨੀ ਇਮਾਰਤ ਨੂੰ ਸਫਲਤਾਪੂਰਵਕ ਸੀਲ ਕਰ ਦਿੱਤਾ। ਗਲਾਡਾ, ਲੁਧਿਆਣਾ ਦੇ ਮੁੱਖ ਪ੍ਰਸ਼ਾਸਕ ਨੇ ਕਿਹਾ ਕਿ ਸ਼ੁਰੂਆਤੀ ਪੜਾਅ ‘ਤੇ ਹੀ ਗੈਰ-ਕਾਨੂੰਨੀ ਉਸਾਰੀਆਂ ਦੇ ਫੈਲਾਅ ਨੂੰ ਰੋਕਣ ਲਈ, ਗਲਾਡਾ ਆਉਣ ਵਾਲੇ ਹਫ਼ਤਿਆਂ ਵਿਚ ਅਜਿਹੀਆਂ ਹੋਰ ਮੁਹਿੰਮਾਂ ਚਲਾਉਣ ਦੀ ਯੋਜਨਾ ਬਣਾ ਰਿਹਾ ਹੈ। ਇਮਾਰਤਾਂ ਨੂੰ ਸੀਲ ਕਰਨ ਅਤੇ ਢਾਹੁਣ ਦੀਆਂ ਕਾਰਵਾਈਆਂ ਤੋਂ ਇਲਾਵਾ, ਗਲਾਡਾ ਪੰਜਾਬ ਰੀਜਨਲ ਐਂਡ ਟਾਊਨ ਪਲੈਨਿੰਗ ਐਂਡ ਡਿਵੈਲਪਮੈਂਟ ਐਕਟ ਤਹਿਤ ਲੁਧਿਆਣਾ ਜ਼ਿਲ੍ਹੇ ਵਿਚ ਗੈਰ-ਕਾਨੂੰਨੀ ਉਸਾਰੀਆਂ ਵਿਚ ਸ਼ਾਮਲ ਸਾਰੇ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਜਾਰੀ ਰੱਖੇਗਾ।
ਪਿਛਲੀ ਖ਼ਬਰ ਖਾਤੇ ’ਚੋਂ ਧੋਖੇ ਨਾਲ 50 ਹਜ਼ਾਰ ਦੀ ਨਕਦੀ ਕਢਵਾਉਣ ਦੇ ਮਾਮਲੇ ਵਿਚ ਕੇਸ ਦਰਜ ਅਗਲੀ ਖ਼ਬਰ ਆਜ਼ਾਦ ਤੇ ਸਾਥੀਆਂ ਨੇ ਏ . ਡੀ . ਸੀ . ਪੀ . ਲੁਧਿਆਣਾ ਨਾਲ ਕੀਤੀ ਮੀਟਿੰਗ ਅਪਰਾਧਿਕ ਘਟਨਾਵਾਂ ਤੇ ਚਿੱਟੇ ਦੀ ਤਸਕਰੀ ਸਬੰਧੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।