05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਮਿਲਾਵਟੀ ਖਾਣਾ ਸਿਹਤ ਲਈ ਗੰਭੀਰ ਖ਼ਤਰਾ-ਡਾ. ਰਾਜੇਸ਼ ਥਾਪਰ

ਇਸ ਸਬੰਧੀ ਗੱਲਬਾਤ ਕਰਦਿਆਂ ਡਾ: ਰਾਜੇਸ਼ ਥਾਪਰ ਨੇ ਕਿਹਾ ਕਿ ਤਿਉਹਾਰਾਂ ਦੇ ਦਿਨਾਂ ਵਿਚ ਲੋਕਾਂ ਨੂੰ ਮਠਿਆਈਆਂ ਤੇ ਹੋਰ ਖਾਣ-ਪੀਣ ਵਾਲੀਆਂ ਵਸਤਾਂ ਖ਼ਰੀਦਣ ਸਮੇਂ ਵਿਸ਼ੇਸ਼ ਸਾਵਧਾਨੀ ਵਰਤਣੀ ਚਾਹੀਦੀ ਹੈ। ਮਿਲਾਵਟੀ ਦੁੱਧ, ਪਨੀਰ, ਖੋਆ ਅਤੇ ਮਠਿਆਈਆਂ ਦੀ ਵਰਤੋਂ ਨਾਲ ਉਲਟੀਆਂ, ਦਸਤ, ਪੇਟ ਦਰਦ ਅਤੇ ਫੂਡ ਪੋਇਜਨਿੰਗ ਵਰਗੀਆਂ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ।

ਅਜੀਤ ਡੈਸਕ 05-11-2026
ਇਸ ਸਬੰਧੀ ਗੱਲਬਾਤ ਕਰਦਿਆਂ ਡਾ: ਰਾਜੇਸ਼ ਥਾਪਰ ਨੇ ਕਿਹਾ ਕਿ ਤਿਉਹਾਰਾਂ ਦੇ ਦਿਨਾਂ ਵਿਚ ਲੋਕਾਂ ਨੂੰ ਮਠਿਆਈਆਂ ਤੇ ਹੋਰ ਖਾਣ-ਪੀਣ ਵਾਲੀਆਂ ਵਸਤਾਂ ਖ਼ਰੀਦਣ ਸਮੇਂ ਵਿਸ਼ੇਸ਼ ਸਾਵਧਾਨੀ ਵਰਤਣੀ ਚਾਹੀਦੀ ਹੈ। ਮਿਲਾਵਟੀ ਦੁੱਧ, ਪਨੀਰ, ਖੋਆ ਅਤੇ ਮਠਿਆਈਆਂ ਦੀ ਵਰਤੋਂ ਨਾਲ ਉਲਟੀਆਂ, ਦਸਤ, ਪੇਟ ਦਰਦ ਅਤੇ ਫੂਡ ਪੋਇਜਨਿੰਗ ਵਰਗੀਆਂ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਖੁੱਲ੍ਹੇ ਵਿਚ ਪਈਆਂ ਮਠਿਆਈਆਂ, ਬਹੁਤ ਜ਼ਿਆਦਾ ਚਮਕਦਾਰ ਰੰਗਾਂ ਵਾਲੇ ਖਾਣੇ ਤੇ ਬਿਨਾਂ ਕਿਸੇ ਭਰੋਸੇਯੋਗ ਸਰੋਤ ਤੋਂ ਮਿਲਣ ਵਾਲੇ ਦੁੱਧ ਤੇ ਪਨੀਰ ਤੋਂ ਬਚਣਾ ਚਾਹੀਦਾ ਹੈ। ਹਮੇਸ਼ਾ ਸਾਫ਼-ਸੁਥਰੀ ਅਤੇ ਭਰੋਸੇਯੋਗ ਦੁਕਾਨ ਤੋਂ ਹੀ ਖਾਣ-ਪੀਣ ਦੀਆਂ ਵਸਤਾਂ ਖ਼ਰੀਦਣੀਆਂ ਚਾਹੀਦੀਆਂ ਹਨ। ਜੇਕਰ ਕਿਸੇ ਵਸਤੂ ਦੀ ਵਰਤੋਂ ਤੋਂ ਬਾਅਦ ਸਿਹਤ ਸਬੰਧੀ ਕੋਈ ਸਮੱਸਿਆ ਆਉਂਦੀ ਹੈ ਤਾਂ ਤੁਰੰਤ ਡਾਕਟਰੀ ਸਲਾਹ ਲੈਣੀ ਚਾਹੀਦੀ ਹੈ।
ਪਿਛਲੀ ਖ਼ਬਰ ਲੁਧਿਆਣਾ ਅਦਾਲਤੀ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਅਗਲੀ ਖ਼ਬਰ ਸੰਤ ਸੀਚੇਵਾਲ ਦੀ ਅਗਵਾਈ ਹੇਠ ਹੋਈ ਬੁੱਢੇ ਦਰਿਆ ਬਾਰੇ ਬਣੀ ਕਮੇਟੀ ਦੀ ਪਹਿਲੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।