ਪਟਾਕਿਆਂ ਦੀ ਵਰਤੋਂ ਨਾ ਕਰਕੇ ਮਨਾਈ ਜਾਵੇ ਗਰੀਨ ਦੀਵਾਲੀ - ਧਾਲੀਵਾਲ
ਭਾਮੀਆਂ ਕਲਾਂ/ਲੁਧਿਆਣਾ, 5 ਨਵੰਬਰ (ਜਤਿੰਦਰ ਭੰਬੀ)- ਵਧ ਰਹੇ ਪ੍ਰਦੂਸ਼ਣ ਨੂੰ ਦੇਖਦੇ ਹੋਏ ਸਾਨੂੰ ਚਾਹੀਦਾ ਹੈ ਕਿ ਅਸੀਂ ਆਪਣੇ ਬੱਚਿਆਂ ਨੂੰ ਇਸ ਗੱਲ ਲਈ ਪ੍ਰੇਰਿਤ ਕਰੀਏ ਕਿ ਦੀਵਾਲੀ ਦੇ ਤਿਉਹਾਰ ’ਤੇ ਉਹ ਪਟਾਕੇ ਚਲਾਉਣ ਦੀ ਬਜਾਏ ਗਰੀਨ ਦੀਵਾਲੀ ਮਨਾਉਣ ਤਾਂਕਿ ਵਧ ਰਹੇ ਪ੍ਰਦੂਸ਼ਣ ਨੂੰ ਠੱਲ੍ਹ ਪੈ ਸਕੇ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਸਮਾਜ ਸੇਵੀ ਭਗਵੰਤ ਸਿੰਘ ਧਾਲੀਵਾਲ ਨੇ ਕਰਦਿਆਂ ਕਿਹਾ ਕਿ ਜਿੱਥੇ ਸਾਨੂੰ ਪਟਾਕਿਆਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ, ਉਥੇ ਹੀ ਹੋਰਨਾਂ ਲੋਕਾਂ ਨੂੰ ਵੀ ਇਸ ਸਬੰਧੀ ਪ੍ਰੇਰਿਤ ਕਰਨਾ ਚਾਹੀਦਾ ਹੈ।
ਅਜੀਤ ਡੈਸਕ
06-11-2026