ਦੀਵਾਲੀ ਮੌਕੇ ਦਿਲਬਰ ਮੁਹੰਮਦ ਖ਼ਾਨ ਨੇ 30 ਲੋੜਵੰਦ ਪਰਿਵਾਰਾਂ ਨੂੰ ਮਿਠਾਈ ਤੇ ਰਾਸ਼ਨ ਵੰਡ ਕੇ ਦਿੱਤਾ ਸਦਭਾਵਨਾ ਦਾ ਸੰਦੇਸ਼
ਖੰਨਾ, 6 ਨਵੰਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਘੱਟ ਗਿਣਤੀ ਵਿੰਗ ਦੇ ਸਾਬਕਾ ਚੇਅਰਮੈਨ ਦਿਲਬਰ ਮੁਹੰਮਦ ਖ਼ਾਨ ਨੇ ਦੀਵਾਲੀ ਦੇ ਤਿਉਹਾਰ ’ਤੇ ਆਪਸੀ ਪਿਆਰ ਤੇ ਸਦਭਾਵਨਾ ਦੀ ਮਿਸਾਲ ਪੇਸ਼ ਕੀਤੀ ਹੈ। ਉਨ੍ਹਾਂ ਨੇ ਤਿਉਹਾਰ ਦੀਆਂ ਖ਼ੁਸ਼ੀਆਂ ਸਾਂਝੀਆਂ ਕਰਦਿਆਂ 30 ਲੋੜਵੰਦ ਪਰਿਵਾਰਾਂ ਨੂੰ ਮਿਠਾਈ ਅਤੇ ਪੂਰੇ ਇਕ-ਇਕ ਮਹੀਨੇ ਦਾ ਰਾਸ਼ਨ ਵੰਡਿਆ।
ਅਜੀਤ ਡੈਸਕ
07-11-2026