ਅਕਾਲੀ ਆਗੂ ਦੀ ਜ਼ਮੀਨ ’ ਤੇ ਨਾਜਾਇਜ਼ ਕਬਜ਼ੇ ਦੀ ਕੋਸ਼ਿਸ਼ ਕਰਨ ਦੇ ਮਾਮਲੇ ’ ਚ ਦੋ ਖ਼ਿਲਾਫ਼ ਕੇਸ ਦਰਜ
ਲੁਧਿਆਣਾ, 10 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਅਕਾਲੀ ਆਗੂ ਦੀ ਜ਼ਮੀਨ ’ਤੇ ਨਾਜਾਇਜ਼ ਕਬਜ਼ੇ ਦੀ ਕੋਸ਼ਿਸ਼ ਕਰਨ ਦੇ ਮਾਮਲੇ ਵਿਚ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਅਕਾਲੀ ਆਗੂ ਹਰਜਿੰਦਰ ਸਿੰਘ ਗਰਚਾ ਪੁੱਤਰ ਜਗਦੀਸ਼ ਸਿੰਘ ਗਰਚਾ ਵਾਸੀ ਗੁਰਦੇਵ ਨਗਰ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਜਰਨੈਲ ਸਿੰਘ ਪੁੱਤਰ ਕਰਨੈਲ ਸਿੰਘ ਅਤੇ ਸੰਦੀਪ ਕੁਮਾਰ ਪੁੱਤਰ ਰਾਜੇਸ਼ ਕੁਮਾਰ ਵਾਸੀ ਸਿਵਲ ਲਾਈਨ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।
ਅਜੀਤ ਡੈਸਕ
11-11-2026