14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

‘ ਮਾਵਾਂ , ਭੈਣਾਂ ਤੇ ਧੀਆਂ ’ ਦੀ ਲਲਕਾਰ ਰੈਲੀ ਨੂੰ ਲੈ ਕੇ ਲੋਕਾਂ ’ ਚ ਭਾਰੀ ਉਤਸ਼ਾਹ - ਢਿੱਲੋਂ

ਲੁਧਿਆਣਾ, 13 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸੂਬੇ ਭਰ ਵਿਚ ਨਸ਼ਿਆਂ ਕਾਰਨ ਬਰਬਾਦ ਹੋ ਰਹੀ ਨੌਜਵਾਨ ਪੀੜੀ ਨੂੰ ਬਚਾਉਣ ਲਈ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸ਼ੁਰੂ ਕੀਤੀ ਮੁਹਿੰਮ ਮਾਵਾਂ ਭੈਣਾਂ ਧੀਆਂ ਦੀ ਲਲਕਾਰ, ਅਸੀਂ ਬੰਦ ਕਰਵਾਵਾਂਗੀਆਂ ਨਸ਼ਿਆਂ ਦਾ ਵਪਾਰ ਮੁਹਿੰਮ ਤਹਿਤ 16 ਨਵੰਬਰ ਦਿਨ ਸੋਮਵਾਰ ਨੂੰ ਡਾਲਫਿਨ ਚੌਕ, ਨੇੜੇ ਬਾਬਾ ਬਾਲਕ ਨਾਥ ਮੰਦਿਰ ਸੁਭਾਸ਼ ਨਗਰ ਵਿਖੇ ਬਾਅਦ ਦੁਪਹਿਰ 2. 30 ਵਜੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿਚ ਬਠਿੰਡਾ ਤੋਂ ਲੋਕ ਸਭਾ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਵਿਸ਼ੇਸ਼ ਤੌਰ ’ਤੇ ਪੁੱਜ ਰਹੇ ਹਨ।

ਅਜੀਤ ਡੈਸਕ 14-11-2026
ਲੁਧਿਆਣਾ, 13 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸੂਬੇ ਭਰ ਵਿਚ ਨਸ਼ਿਆਂ ਕਾਰਨ ਬਰਬਾਦ ਹੋ ਰਹੀ ਨੌਜਵਾਨ ਪੀੜੀ ਨੂੰ ਬਚਾਉਣ ਲਈ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸ਼ੁਰੂ ਕੀਤੀ ਮੁਹਿੰਮ ਮਾਵਾਂ ਭੈਣਾਂ ਧੀਆਂ ਦੀ ਲਲਕਾਰ, ਅਸੀਂ ਬੰਦ ਕਰਵਾਵਾਂਗੀਆਂ ਨਸ਼ਿਆਂ ਦਾ ਵਪਾਰ ਮੁਹਿੰਮ ਤਹਿਤ 16 ਨਵੰਬਰ ਦਿਨ ਸੋਮਵਾਰ ਨੂੰ ਡਾਲਫਿਨ ਚੌਕ, ਨੇੜੇ ਬਾਬਾ ਬਾਲਕ ਨਾਥ ਮੰਦਿਰ ਸੁਭਾਸ਼ ਨਗਰ ਵਿਖੇ ਬਾਅਦ ਦੁਪਹਿਰ 2.30 ਵਜੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿਚ ਬਠਿੰਡਾ ਤੋਂ ਲੋਕ ਸਭਾ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਵਿਸ਼ੇਸ਼ ਤੌਰ ’ਤੇ ਪੁੱਜ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਵਿਧਾਇਕ ਤੇ ਹਲਕਾ ਪੂਰਬੀ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਰਣਜੀਤ ਸਿੰਘ ਨੇ ਦੱਸਿਆ ਕਿ ਮਾਵਾਂ ਭੈਣਾਂ ਧੀਆਂ ਦੀ ਲਲਕਾਰ ਰੈਲੀ ਨੂੰ ਲੈ ਕੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰੈਲੀ ਵਿਚ ਪਹੁੰਚ ਰਹੀ ਬੀਬਾ ਹਰਸਿਮਰਤ ਕੌਰ ਬਾਦਲ ਦੇ ਵਿਚਾਰ ਸੁਣਨ ਲਈ ਵੱਡੀ ਗਿਣਤੀ ਵਿਚ ਲੋਕ ਪਹੁੰਚ ਰਹੇ ਹਨ। ਉਨ੍ਹਾਂ ਦੱਸਿਆ ਕਿ ਰੈਲੀ ਦੀਆਂ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਹਨ ਤੇ ਰੈਲੀ ਨੂੰ ਸਫਲ ਬਣਾਉਣ ਲਈ ਵਰਕਰਾਂ ਦੀਆਂ ਡਿਊਟੀਆਂ ਵੀ ਲਗਾਈਆਂ ਜਾ ਰਹੀਾਆਂ ਹਨ। ਉਨ੍ਹਾਂ ਦੱਸਿਆ ਕਿ ਜੇਕਰ ਮਾਪਿਆਂ ਨੇ ਆਪਣੇ ਬੱਚਿਆਂ ਨੂੰ ਨਸ਼ਿਆਂ ਦੀ ਦਲ-ਦਲ ਵਿਚ ਧਸਣ ਤੋਂ ਬਚਾਉਣਾ ਹੈ ਤਾਂ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸ਼ੁਰੂ ਕੀਤੀ ਮੁਹਿੰਮ ਦਾ ਜ਼ਰੂਰ ਹਿੱਸਾ ਬਣਨ।
ਪਿਛਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਅੰਤਰ ਸਕੂਲ ਮੁਕਾਬਲੇ ’ ਚ ਜਿੱਤੇ ਇਨਾਮ ਅਗਲੀ ਖ਼ਬਰ -ਵਿਧਾਨ ਸਭਾ ਚੋਣਾਂ 2027- ਜ਼ਿਲ੍ਹਾ ਚੋਣ ਅਫ਼ਸਰ ਦੀ ਪ੍ਰਧਾਨਗੀ ਹੇਠ ਸਮੂਹ ਚੋਣ ਅਧਿਕਾਰੀਆਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।