14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਯੂ . ਸੀ . ਪੀ . ਐਮ . ਏ . ਦਫ਼ਤਰ ਵਿਖੇ ਉਦਯੋਗਪਤੀਆਂ ਦੀ ਸਹੂਲਤ ਲਈ ਕੈਂਪ ਲਗਾਇਆ

ਲੁਧਿਆਣਾ, 13 ਨਵੰਬਰ (ਜਤਿੰਦਰ ਭੰਬੀ)- ਯੂਨਾਈਟਿਡ ਸਾਈਕਲ ਐਂਡ ਪਾਰਟਸ ਮੈਨੂੰਫੈਕਚਰਰਜ਼ ਐਸੋਸੀਏਸ਼ਨ ਗਿੱਲ ਰੋਡ ਵਿਖੇ ਪ੍ਰਧਾਨ ਹਰਸਿਮਰਜੀਤ ਸਿੰਘ ਲੱਕੀ ਦੀ ਅਗਵਾਈ ਹੇਠ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਹਿਯੋਗ ਨਾਲ ਮਾਈਕਰੋ ਅਤੇ ਸਮਾਲ ਸਕੇਲ ਇੰਡਸਟਰੀਜ਼ ਲਈ ਸੀ. ਟੀ.

ਅਜੀਤ ਡੈਸਕ 14-11-2026
ਲੁਧਿਆਣਾ, 13 ਨਵੰਬਰ (ਜਤਿੰਦਰ ਭੰਬੀ)- ਯੂਨਾਈਟਿਡ ਸਾਈਕਲ ਐਂਡ ਪਾਰਟਸ ਮੈਨੂੰਫੈਕਚਰਰਜ਼ ਐਸੋਸੀਏਸ਼ਨ ਗਿੱਲ ਰੋਡ ਵਿਖੇ ਪ੍ਰਧਾਨ ਹਰਸਿਮਰਜੀਤ ਸਿੰਘ ਲੱਕੀ ਦੀ ਅਗਵਾਈ ਹੇਠ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਹਿਯੋਗ ਨਾਲ ਮਾਈਕਰੋ ਅਤੇ ਸਮਾਲ ਸਕੇਲ ਇੰਡਸਟਰੀਜ਼ ਲਈ ਸੀ. ਟੀ. ਓ. ਆਟੋ ਰੀਨੇਵਲ ਸਬੰਧੀ ਵਿਸ਼ੇਸ਼ ਕੈਂਪ ਲਗਾਇਆ ਗਿਆ। ਕੈਂਪ ਵਿਚ ਵੱਡੀ ਗਿਣਤੀ ਵਿਚ ਐਸੋਸੀਏਸ਼ਨ ਦੇ ਮੈਂਬਰ ਸਾਹਿਬਾਨਾਂ ਨੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਕੈਂਪ ਦਾ ਲਾਭ ਉਠਾਇਆ। ਪ੍ਰਧਾਨ ਲੱਕੀ ਨੇ ਸਮੂਹ ਮੈਂਬਰ ਸਾਹਿਬਾਨਾਂ ਦਾ ਦਿਲੋਂ ਧੰਨਵਾਦ ਕੀਤਾ, ਜਿਨ੍ਹਾਂ ਨੇ ਇਸ ਕੈਂਪ ਵਿਚ ਵੱਧ-ਚੜ੍ਹ ਕੇ ਹਿੱਸਾ ਲਿਆ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਭਵਿੱਖ ਵਿਚ ਵੀ ਮੈਂਬਰ ਸਾਹਿਬਾਨਾਂ ਦੀਆਂ ਉਦਯੋਗਿਕ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਨੂੰ ਸਰਕਾਰੀ ਵਿਭਾਗਾਂ ਦੀਆਂ ਸਹੂਲਤਾਂ ਇਕੋ ਛੱਤ ਹੇਠ ਮੁਹੱਈਆ ਕਰਵਾਉਣ ਲਈ ਇਸ ਤਰ੍ਹਾਂ ਦੇ ਵਿਸ਼ੇਸ਼ ਕੈਂਪ ਜਾਰੀ ਰੱਖਣਗੇ। ਇਸ ਮੌਕੇ ਐਸੋਸੀਏਸ਼ਨ ਦੇ ਚੀਫ਼ ਐਡਵਾਈਜ਼ਰ ਰਾਜਿੰਦਰ ਨਾਰੰਗ, ਚੀਫ਼ ਸਪੋਕਸਪਰਸਨ ਗੁਰਮੀਤ ਸਿੰਘ ਕੁਲਾਰ, ਵਾਈਸ ਪ੍ਰਧਾਨ ਇੰਦਰਜੀਤ ਸਿੰਘ (ਨਵਯੁਗ), ਪ੍ਰੋਪੇਗੰਡਾ ਸਕੱਤਰ ਮਨੋਜ ਦੁਆ ਅਤੇ ਫਾਈਨਾਂਸ ਸਕੱਤਰ ਸਤਨਾਮ ਸਿੰਘ ਮੱਕੜ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
ਪਿਛਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਅਗਲੀ ਖ਼ਬਰ ਪਿੰਡ ਠੱਕਰਵਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਦੀ ਆਰੰਭਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।