14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਵਿਧਾਇਕ ਬੱਗਾ ਨੇ ਫੇਸਬੁੱਕ ’ ਤੇ ਲਾਈਵ ਹੋ ਕੇ ਭਾਜਪਾ ’ ਚ ਸ਼ਾਮਿਲ ਹੋਣ ਦੀਆਂ ਖ਼ਬਰਾਂ ਦਾ ਕੀਤਾ ਖੰਡਨ

ਲੁਧਿਆਨਾ, 13 ਨਵੰਬਰ (ਡਾ. ਤਰਲੋਚਨ ਸਿੰਘ)- ਵਿਧਾਨ ਸਭਾ ਹਲਕਾ ਉੱਤਰੀ ਦੇ ਵਿਧਾਇਕ ਚੌ.

ਅਜੀਤ ਡੈਸਕ 14-11-2026
ਲੁਧਿਆਨਾ, 13 ਨਵੰਬਰ (ਡਾ. ਤਰਲੋਚਨ ਸਿੰਘ)- ਵਿਧਾਨ ਸਭਾ ਹਲਕਾ ਉੱਤਰੀ ਦੇ ਵਿਧਾਇਕ ਚੌ.ਮਦਨ ਲਾਲ ਬੱਗਾ ਨੇ ਫੇਸਬੁੱਕ ‘ਤੇ ਲਾਈਵ ਹੋਕੇ ਯੂ-ਟਿਊਬ ਅਤੇ ਸੋਸ਼ਲ ਮੀਡੀਆ ‘ਤੇ ਚੱਲ ਰਹੀ ਆਮ ਆਦਮੀ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋਣ ਦੀਆਂ ਖਬਰਾਂ ਦਾ ਖੰਡਨ ਕੀਤਾ ਹੈ। ਬੱਗਾ ਨੇ ਖੁਦ ਨੂੰ ਆਮ ਆਦਮੀ ਪਾਰਟੀ ਦਾ ਸੱਚਾ ਸਿਪਾਹੀ ਅਤੇ ਕੇਜਰੀਵਾਲ ਦਾ ਵਫਾਦਾਰ ਦੱਸਿਆ। ਉਹਨਾਂ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਅਜਿਹੀਆਂ ਝੂਠੀਆਂ ਅਫਵਾਹਾਂ ਫੈਲਾ ਕੇ ਆਮ ਆਦਮੀ ਪਾਰਟੀ ਅਤੇ ਉਨ੍ਹਾਂ ਦੀ ਸਿਆਸੀ ਦਿੱਖ ਨੂੰ ਖਰਾਬ ਕਰਨ ਦੀ ਕੋਜੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਬੱਗਾ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਵਧਦੀ ਲੋਕਪ੍ਰਿਅਤਾ ਤੋਂ ਬੁਖਲਾ ਕੇ ਅਜਿਹੀਆਂ ਝੂਠੀਆਂ ਖਬਰਾਂ ਫੈਲਾਈਆਂ ਜਾ ਰਹੀਆਂ ਹਨ। ਬੱਗਾ ਨੇ ਦ੍ਰਿੜਤਾ ਦੇ ਨਾਲ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ਝਾੜੂ ‘ਤੇ ਚੋਣ ਮੈਦਾਨ ਵਿਚ ਡਟੇ ਹੋਏ ਹਨ ਅਤੇ ਮਜ਼ਬੂਤੀ ਦੇ ਨਾਲ ਡਟੇ ਰਹਿਣਗੇ। ਬੱਗਾ ਨੇ ਕਿਹਾ ਕਿ ਉਹਨਾਂ ਨੂੰ ਹਲਕਾ ਉਤਰੀ ਦੇ ਲੋਕ ਦਿਲੋਂ ਪਿਆਰ ਕਰਦੇ ਹਨ ਅਤੇ ਉਹ ਉਹਨਾਂ ਨੂੰ 2027 ਦੀਆਂ ਚੋਣਾਂ ਵਿੱਚ ਵੀ ਵੱਡੀ ਲੀਡ ਨਾਲ ਜਿਤਾ ਕੇ ਇੱਕ ਵਾਰ ਫਿਰ ਵਿਧਾਨ ਸਭਾ ਵਿੱਚ ਭੇਜਣਗੇ।
ਪਿਛਲੀ ਖ਼ਬਰ ਨਗਰ ਨਿਗਮ ਕਮਿਸ਼ਨਰ ਨੇ ਮੁੱਖ ਡੰਪ ਸਾਈਟ ਦੇ ਸਹੀ ਕੰਮਕਾਜ ਤੇ ਸ਼ਹਿਰ ’ ਚ ਸਫ਼ਾਈ ਨੂੰ ਯਕੀਨੀ ਬਣਾਉਣ ਲਈਆਦੇਸ਼ ਕੀਤੇ ਜਾਰੀ ਅਗਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।