14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਆਪਣੇ ਸੁਨਹਿਰੀ ਭਵਿੱਖ ਤੇ ਪੰਜਾਬ ਦੀ ਬਿਹਤਰੀ ਲਈ ਨੌਜਵਾਨ ਖੁਦ ਅੱਗੇ ਆ ਕੇ ਜਥੇਬੰਦੀ ਨਾਲ ਜੁੜ ਰਹੇ ਹਨ - ਇਯਾਲੀ , ਸਿਵਾਲਿਕ

ਇਯਾਲੀ/ਥਰੀਕੇ, 13 ਨਵੰਬਰ (ਮਨਜੀਤ ਸਿੰਘ ਦੁੱਗਰੀ)- ਹਲਕਾ ਗਿੱਲ ਵਿਚ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀਆਂ ਸਰਗਰਮੀਆਂ ਨੂੰ ਉਸ ਸਮੇਂ ਹੋਰ ਬਲ ਮਿਲਿਆ ਜਦੋਂ ਅੱਜ ਹਲਕਾ ਗਿੱਲ ਤੋਂ ਪੰਚਾਇਤ ਮੈਂਬਰ ਗੁਰਿੰਦਰ ਸਿੰਘ, ਗੁਰਦੀਪ ਸਿੰਘ, ਮਨਪ੍ਰੀਤ ਸਿੰਘ, ਰਾਜਵੀਰ ਸਿੰਘ, ਗੋਬਿੰਦ ਸਿੰਘ, ਪਵਨਦੀਪ ਸਿੰਘ ਅਤੇ ਰਿਸ਼ੀ ਸਮੇਤ ਵੱਡੀ ਗਿਣਤੀ ਵਿਚ ਨੌਜਵਾਨਾਂ ਵਲੋਂ ਰਿਵਾਇਤੀ ਪਾਰਟੀਆਂ ਤੋਂ ਕਿਨਾਰਾ ਕਰਦੇ ਹੋਏ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਮਾਲਵਾ ਜੋਨ ਦੇ ਇੰਚਾਰਜ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੀ ਅਗਵਾਈ ਹੇਠ ਉਨ੍ਹਾਂ ਦੇ ਅਨੰਤਾ ਇਨਕਲੇਵ ਸਥਿਤ ਦਫ਼ਤਰ ਵਿਖੇ ਹਲਕਾ ਗਿੱਲ ਦੇ ਇੰਚਾਰਜ ਅਤੇ ਪਾਰਟੀ ਉਮੀਦਵਾਰ ਦਰਸ਼ਨ ਸਿੰਘ ਸ਼ਿਵਾਲਿਕ ਦੀ ਪ੍ਰੇਰਨਾ ਸਦਕਾ ਜਥੇਬੰਦੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਜਿੱਥੇ ਮਨਪ੍ਰੀਤ ਸਿੰਘ ਇਯਾਲੀ ਵਲੋਂ ਜਥੇਬੰਦੀ ਵਿਚ ਸ਼ਾਮਿਲ ਹੋਣ ਵਾਲੇ ਨੌਜਵਾਨਾਂ ਨੂੰ ਜੀ ਆਇਆ ਕਹਿੰਦੇ ਹੋਏ ਸਨਮਾਨਿਤ ਕਰਦਿਆਂ ਕਿਹਾ ਕਿ ਆਪਣੇ ਸੁਨਹਿਰੀ ਭਵਿੱਖ ਅਤੇ ਪੰਜਾਬ ਦੀ ਬਿਹਤਰੀ ਲਈ ਨੌਜਵਾਨ ਖੁਦ ਅੱਗੇ ਆ ਕੇ ਜਥੇਬੰਦੀ ਨਾਲ ਜੁੜ ਰਹੇ ਹਨ, ਉੱਥੇ ਹੀ ਸ਼ਿਵਾਲਿਕ ਨੇ ਕਿਹਾ ਕਿ ਨੌਜਵਾਨ ਵਰਗ ਦੇ ‘ਆਪ’ ਮੁਹਾਰੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਿਚ ਸ਼ਮੂਲੀਅਤ ਕਰਨ ਨਾਲ ਜਥੇਬੰਦੀ ਨੂੰ ਵੱਡਾ ਬਲ ਮਿਲ ਰਿਹਾ ਹੈ।

ਅਜੀਤ ਡੈਸਕ 14-11-2026
ਇਯਾਲੀ/ਥਰੀਕੇ, 13 ਨਵੰਬਰ (ਮਨਜੀਤ ਸਿੰਘ ਦੁੱਗਰੀ)- ਹਲਕਾ ਗਿੱਲ ਵਿਚ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀਆਂ ਸਰਗਰਮੀਆਂ ਨੂੰ ਉਸ ਸਮੇਂ ਹੋਰ ਬਲ ਮਿਲਿਆ ਜਦੋਂ ਅੱਜ ਹਲਕਾ ਗਿੱਲ ਤੋਂ ਪੰਚਾਇਤ ਮੈਂਬਰ ਗੁਰਿੰਦਰ ਸਿੰਘ, ਗੁਰਦੀਪ ਸਿੰਘ, ਮਨਪ੍ਰੀਤ ਸਿੰਘ, ਰਾਜਵੀਰ ਸਿੰਘ, ਗੋਬਿੰਦ ਸਿੰਘ, ਪਵਨਦੀਪ ਸਿੰਘ ਅਤੇ ਰਿਸ਼ੀ ਸਮੇਤ ਵੱਡੀ ਗਿਣਤੀ ਵਿਚ ਨੌਜਵਾਨਾਂ ਵਲੋਂ ਰਿਵਾਇਤੀ ਪਾਰਟੀਆਂ ਤੋਂ ਕਿਨਾਰਾ ਕਰਦੇ ਹੋਏ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਮਾਲਵਾ ਜੋਨ ਦੇ ਇੰਚਾਰਜ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੀ ਅਗਵਾਈ ਹੇਠ ਉਨ੍ਹਾਂ ਦੇ ਅਨੰਤਾ ਇਨਕਲੇਵ ਸਥਿਤ ਦਫ਼ਤਰ ਵਿਖੇ ਹਲਕਾ ਗਿੱਲ ਦੇ ਇੰਚਾਰਜ ਅਤੇ ਪਾਰਟੀ ਉਮੀਦਵਾਰ ਦਰਸ਼ਨ ਸਿੰਘ ਸ਼ਿਵਾਲਿਕ ਦੀ ਪ੍ਰੇਰਨਾ ਸਦਕਾ ਜਥੇਬੰਦੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਜਿੱਥੇ ਮਨਪ੍ਰੀਤ ਸਿੰਘ ਇਯਾਲੀ ਵਲੋਂ ਜਥੇਬੰਦੀ ਵਿਚ ਸ਼ਾਮਿਲ ਹੋਣ ਵਾਲੇ ਨੌਜਵਾਨਾਂ ਨੂੰ ਜੀ ਆਇਆ ਕਹਿੰਦੇ ਹੋਏ ਸਨਮਾਨਿਤ ਕਰਦਿਆਂ ਕਿਹਾ ਕਿ ਆਪਣੇ ਸੁਨਹਿਰੀ ਭਵਿੱਖ ਅਤੇ ਪੰਜਾਬ ਦੀ ਬਿਹਤਰੀ ਲਈ ਨੌਜਵਾਨ ਖੁਦ ਅੱਗੇ ਆ ਕੇ ਜਥੇਬੰਦੀ ਨਾਲ ਜੁੜ ਰਹੇ ਹਨ, ਉੱਥੇ ਹੀ ਸ਼ਿਵਾਲਿਕ ਨੇ ਕਿਹਾ ਕਿ ਨੌਜਵਾਨ ਵਰਗ ਦੇ ‘ਆਪ’ ਮੁਹਾਰੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਿਚ ਸ਼ਮੂਲੀਅਤ ਕਰਨ ਨਾਲ ਜਥੇਬੰਦੀ ਨੂੰ ਵੱਡਾ ਬਲ ਮਿਲ ਰਿਹਾ ਹੈ। ਨੌਜਵਾਨਾਂ ਦਾ ਬਿਨਾਂ ਕਿਸੇ ਦਬਾਅ ਦੇ ਖੁਦ ਅੱਗੇ ਆ ਕੇ ਪਾਰਟੀ ਨਾਲ ਜੁੜਨਾ ਇਸ ਗੱਲ ਦਾ ਸੰਕੇਤ ਹੈ ਕਿ ਲੋਕ ਪੰਜਾਬ ਦੇ ਭਵਿੱਖ ਨੂੰ ਲੈ ਕੇ ਨਵੀਂ ਉਮੀਦ ਤੇ ਬਦਲਾਅ ਦੀ ਇੱਛਾ ਰੱਖਦੇ ਹਨ। ਇਸ ਮੌਕੇ ਉਨ੍ਹਾਂ ਨੌਜਵਾਨਾਂ ਨੂੰ ਸੂਬੇ ਦੀ ਬਿਹਤਰੀ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਵੀ ਦਿੱਤਾ।
ਪਿਛਲੀ ਖ਼ਬਰ ਮਨਦੀਪ ਭੰਡਾਰੀ ਤੇ ਸਾਹਿਬ ਰਾਜਪੂਤ ਸਾਥੀਆਂ ਸਮੇਤ ਭਾਜਪਾ ’ ਚ ਸ਼ਾਮਿਲ ਅਗਲੀ ਖ਼ਬਰ ‘ ਆਪ ’ ਦੇ ਐਸ . ਸੀ . ਵਿੰਗ ਨੇ ਚੰਨੀ ਦਾ ਲੁਧਿਆਣਾ ’ ਚ ਕਾਲੀਆਂ ਝੰਡੀਆਂ ਨਾਲ ਕੀਤਾ ਤਿੱਖਾ ਵਿਰੋਧ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।