14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਪਤਨੀ ਦੀ ਹੱਤਿਆ ਕਰਨ ਦੇ ਮਾਮਲੇ ’ ਚ ਪਤੀ ਗ੍ਰਿਫ਼ਤਾਰ , ਪੁੱਤਰ ਫ਼ਰਾਰ

ਲੁਧਿਆਣਾ, 14 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਪਤਨੀ ਦੀ ਹੱਤਿਆ ਕਰਨ ਦੇ ਮਾਮਲੇ ਵਿਚ ਉਸ ਦੇ ਪਤੀ ਨੂੰ ਕਾਬੂ ਕੀਤਾ ਹੈ ਜਦਕਿ ਇਸ ਮਾਮਲੇ ਵਿਚ ਮ੍ਰਿਤਕ ਔਰਤ ਦਾ ਪੁੱਤਰ ਅਜੇ ਫ਼ਰਾਰ ਦੱਸਿਆ ਜਾਂਦਾ ਹੈ। ਪੁਲਿਸ ਵਲੋਂ ਇਹ ਕਾਰਵਾਈ ਮ੍ਰਿਤਕਾ ਨਿਰਮਲ ਰਾਣੀ ਉਰਫ ਅਲਕਾ ਰਾਣੀ ਦੇ ਭਰਾ ਬਲਜੀਤ ਕੁਮਾਰ ਵਾਸੀ ਪਿੰਡ ਪੰਡੋਰੀ ਫ਼ਿਰੋਜ਼ਪੁਰ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਨਿਰਮਲਾ ਦੇ ਪਤੀ ਰਵੀਕਾਂਤ ਪੁੱਤਰ ਬਲਵੰਤ ਰਾਏ ਵਾਸੀ ਭਾਈ ਰਣਧੀਰ ਸਿੰਘ ਨਗਰ ਅਤੇ ਉਸ ਦੇ ਪੁੱਤਰ ਰੋਹਿਤ ਸ਼ਰਮਾ ਖ਼ਿਲਾਫ਼ ਹੱਤਿਆ ਦਾ ਮਾਮਲਾ ਦਰਜ ਕੀਤਾ ਹੈ।

ਅਜੀਤ ਡੈਸਕ 15-11-2026
ਲੁਧਿਆਣਾ, 14 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਪਤਨੀ ਦੀ ਹੱਤਿਆ ਕਰਨ ਦੇ ਮਾਮਲੇ ਵਿਚ ਉਸ ਦੇ ਪਤੀ ਨੂੰ ਕਾਬੂ ਕੀਤਾ ਹੈ ਜਦਕਿ ਇਸ ਮਾਮਲੇ ਵਿਚ ਮ੍ਰਿਤਕ ਔਰਤ ਦਾ ਪੁੱਤਰ ਅਜੇ ਫ਼ਰਾਰ ਦੱਸਿਆ ਜਾਂਦਾ ਹੈ। ਪੁਲਿਸ ਵਲੋਂ ਇਹ ਕਾਰਵਾਈ ਮ੍ਰਿਤਕਾ ਨਿਰਮਲ ਰਾਣੀ ਉਰਫ ਅਲਕਾ ਰਾਣੀ ਦੇ ਭਰਾ ਬਲਜੀਤ ਕੁਮਾਰ ਵਾਸੀ ਪਿੰਡ ਪੰਡੋਰੀ ਫ਼ਿਰੋਜ਼ਪੁਰ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਨਿਰਮਲਾ ਦੇ ਪਤੀ ਰਵੀਕਾਂਤ ਪੁੱਤਰ ਬਲਵੰਤ ਰਾਏ ਵਾਸੀ ਭਾਈ ਰਣਧੀਰ ਸਿੰਘ ਨਗਰ ਅਤੇ ਉਸ ਦੇ ਪੁੱਤਰ ਰੋਹਿਤ ਸ਼ਰਮਾ ਖ਼ਿਲਾਫ਼ ਹੱਤਿਆ ਦਾ ਮਾਮਲਾ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ’ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਭੈਣ ਦੇ ਵਿਆਹ ਨੂੰ ਕਰੀਬ 25 ਸਾਲ ਹੋ ਗਏ ਹਨ ਤੇ ਉਸ ਦਾ ਇਕ 22 ਸਾਲ ਦਾ ਬੇਟਾ ਹੈ, ਜੋ ਕਿ ਕਥਿਤ ਤੌਰ ’ਤੇ ਨਸ਼ੇ ਕਰਨ ਦਾ ਆਦੀ ਹੈ। ਉਸ ਨੇ ਦੱਸਿਆ ਕਿ ਰੋਹਿਤ ਅਕਸਰ ਉਸ ਦੀ ਭੈਣ ਪਾਸੋਂ ਨਸ਼ੇ ਲਈ ਪੈਸੇ ਮੰਗਦਾ ਸੀ ਤੇ ਉਸ ਨੂੰ ਤੰਗ ਪਰੇਸ਼ਾਨ ਕਰਦਾ ਸੀ। ਉਸ ਨੇ ਦੱਸਿਆ ਕਿ ਇਹਨਾਂ ਦੋਵਾਂ ਪਿਓ ਪੁੱਤਰਾਂ ਵਲੋਂ ਉਸ ਦੀ ਭੈਣ ਨੂੰ ਲਗਾਤਾਰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਸੀ ਤੇ ਅਕਸਰ ਉਸ ਦੀ ਕੁੱਟਮਾਰ ਕੀਤੀ ਜਾਂਦੀ ਸੀ। ਉਸ ਨੇ ਦੋਸ਼ ਲਗਾਇਆ ਕਿ ਬੀਤੇ ਦਿਨ ਵੀ ਕਥਿਤ ਦੋਸ਼ੀਆਂ ਨੇ ਉਸ ਦੀ ਭੈਣ ਦੀ ਕੁੱਟਮਾਰ ਕੀਤੀ ਤੇ ਉਸ ਨੂੰ ਜ਼ਹਿਰ ਪਿਲਾ ਦਿੱਤਾ ਜਿਸ ਕਾਰਨ ਉਸ ਦੀ ਮੌਤ ਹੋ ਗਈ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ’ਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਰਵੀਕਾਂਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦਕਿ ਰੋਹਿਤ ਅਜੇ ਫ਼ਰਾਰ ਦੱਸਿਆ ਜਾਂਦਾ ਹੈ। ਪੁਲਿਸ ਉਸ ਦੀ ਭਾਲ ਕਰ ਰਹੀ ਹੈ। ਪੁਲਿਸ ਨੇ ਹਾਲ ਦੀ ਘੜੀ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ।
ਪਿਛਲੀ ਖ਼ਬਰ ਸਾਈਬਰ ਠੱਗਾਂ ਨੇ 99 ਲੱਖ ਦੀ ਮਾਰੀ ਠੱਗੀ ਅਗਲੀ ਖ਼ਬਰ ਮਾਰਕੀਟ ਕਮੇਟੀ ਦੇ ਚੇਅਰਮੈਨ ਪਾਸੋਂ ਗੈਂਗਸਟਰਾਂ ਨੇ ਮੰਗੀ ਫਿਰੌਤੀ , ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।