14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸਰਦੀਆਂ ਵਿਚ ਬੱਚਿਆਂ ਦੀ ਸਿਹਤ ਪ੍ਰਤੀ ਛੋਟੀ ਜਿਹੀ ਲਾਪਰਵਾਹੀ ਪੈ ਸਕਦੀ ਹੈ ਭਾਰੀ - ਡਾ . ਕਿਰਨਜੋਤ ਕੌਰ

ਆਲਮਗੀਰ, 14 ਨਵੰਬਰ (ਜਰਨੈਲ ਸਿੰਘ ਪੱਟੀ)-ਸਰਦੀਆਂ ਦਾ ਮੌਸਮ ਸ਼ੁਰੂ ਹੋਣ ਦੇ ਨਾਲ ਹੀ ਬੱਚਿਆਂ ਦੀ ਸਿਹਤ ਪ੍ਰਤੀ ਮਾਪਿਆਂ ਦੀ ਜ਼ਿੰਮੇਵਾਰੀ ਹੋਰ ਵੀ ਵੱਧ ਜਾਂਦੀ ਹੈ। ਬਦਲਦੇ ਮੌਸਮ ਅਤੇ ਤਾਪਮਾਨ ਵਿਚ ਗਿਰਾਵਟ ਕਾਰਨ ਛੋਟੇ ਬੱਚਿਆਂ ਵਿਚ ਖੰਘ, ਜ਼ੁਕਾਮ, ਬੁਖਾਰ, ਗਲੇ ਦੀ ਇਨਫੈਕਸ਼ਨ ਅਤੇ ਸਾਹ ਸਬੰਧੀ ਸਮੱਸਿਆਵਾਂ ਹੋਣ ਦਾ ਖ਼ਤਰਾ ਵਧ ਜਾਂਦਾ ਹੈ।

16 ਨਵੰਬਰ ਤੋਂ ਡਿਜੀਟਲ ਮਰਦਮਸ਼ੁਮਾਰੀ ਲਈ ਸਵੈ - ਰਜਿਸਟ੍ਰੇਸ਼ਨ ਸ਼ੁਰੂ ਮੈਸ਼-ਪ੍ਰੋਲਾਈਫ ਹਸਪਤਾਲ ਪਿੰਡ ਗਿੱਲ ਦਾ ਬਾਹਰੀ ਦ੍ਰਿਸ਼। ਅਜੀਤ ਤਸਵੀਰ 15-11-2026
ਆਲਮਗੀਰ, 14 ਨਵੰਬਰ (ਜਰਨੈਲ ਸਿੰਘ ਪੱਟੀ)-ਸਰਦੀਆਂ ਦਾ ਮੌਸਮ ਸ਼ੁਰੂ ਹੋਣ ਦੇ ਨਾਲ ਹੀ ਬੱਚਿਆਂ ਦੀ ਸਿਹਤ ਪ੍ਰਤੀ ਮਾਪਿਆਂ ਦੀ ਜ਼ਿੰਮੇਵਾਰੀ ਹੋਰ ਵੀ ਵੱਧ ਜਾਂਦੀ ਹੈ। ਬਦਲਦੇ ਮੌਸਮ ਅਤੇ ਤਾਪਮਾਨ ਵਿਚ ਗਿਰਾਵਟ ਕਾਰਨ ਛੋਟੇ ਬੱਚਿਆਂ ਵਿਚ ਖੰਘ, ਜ਼ੁਕਾਮ, ਬੁਖਾਰ, ਗਲੇ ਦੀ ਇਨਫੈਕਸ਼ਨ ਅਤੇ ਸਾਹ ਸਬੰਧੀ ਸਮੱਸਿਆਵਾਂ ਹੋਣ ਦਾ ਖ਼ਤਰਾ ਵਧ ਜਾਂਦਾ ਹੈ। ਖਾਸ ਕਰਕੇ ਨਵਜਨਮੇ ਅਤੇ ਛੋਟੀ ਉਮਰ ਦੇ ਬੱਚਿਆਂ ਦੀ ਸਿਹਤ ਦਾ ਇਸ ਮੌਸਮ ਵਿਚ ਵਿਸ਼ੇਸ਼ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ। ਇਸ ਸਬੰਧੀ ਮੈਸ਼-ਪ੍ਰੋਲਾਈਫ ਹਸਪਤਾਲ ਪਿੰਡ ਗਿੱਲ ਦੀ ਬਾਲ ਰੋਗ ਮਾਹਿਰ ਡਾ. ਕਿਰਨਜੋਤ ਕੌਰ ਨੇ ਮਾਪਿਆਂ ਨੂੰ ਬੱਚਿਆਂ ਦੀ ਸਿਹਤ ਅਤੇ ਦੇਖਭਾਲ ਸਬੰਧੀ ਅਹਿਮ ਜਾਣਕਾਰੀ ਦਿੰਦਿਆਂ ਕਿਹਾ ਕਿ ਸਰਦੀਆਂ ਵਿਚ ਥੋੜ੍ਹੀ ਜਿਹੀ ਲਾਪਰਵਾਹੀ ਵੀ ਬੱਚਿਆਂ ਦੀ ਸਿਹਤ ਨੂੰ ਪ੍ਰਭਾਵਿਤ ਕਰ ਸਕਦੀ ਹੈ। ਇਸ ਲਈ ਮਾਪਿਆਂ ਨੂੰ ਪਹਿਲਾਂ ਤੋਂ ਹੀ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ। ਡਾ. ਕਿਰਨਜੋਤ ਕੌਰ ਨੇ ਦੱਸਿਆ ਕਿ ਸਰਦੀਆਂ ਵਿਚ ਬੱਚਿਆਂ ਨੂੰ ਮੌਸਮ ਦੇ ਅਨੁਸਾਰ ਗਰਮ ਕੱਪੜੇ ਪਹਿਨਾਉਣੇ ਚਾਹੀਦੇ ਹਨ। ਖਾਸ ਕਰਕੇ ਸਵੇਰੇ ਅਤੇ ਸ਼ਾਮ ਦੇ ਸਮੇਂ ਜਦੋਂ ਤਾਪਮਾਨ ਘੱਟ ਹੁੰਦਾ ਹੈ, ਬੱਚਿਆਂ ਦੇ ਸਰੀਰ ਨੂੰ ਠੰਡ ਤੋਂ ਬਚਾਉਣਾ ਚਾਹੀਦਾ ਹੈ। ਛੋਟੇ ਬੱਚਿਆਂ ਦੇ ਸਿਰ, ਕੰਨਾਂ, ਹੱਥਾਂ ਅਤੇ ਪੈਰਾਂ ਨੂੰ ਢੱਕ ਕੇ ਰੱਖਣਾ ਚਾਹੀਦਾ ਹੈ। ਹਾਲਾਂਕਿ ਬੱਚਿਆਂ ਨੂੰ ਲੋੜ ਤੋਂ ਵੱਧ ਗਰਮ ਕੱਪੜੇ ਪਹਿਨਾਉਣ ਤੋਂ ਵੀ ਬਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਰੋਗਾਂ ਨਾਲ ਲੜਨ ਦੀ ਸਮਰੱਥਾ ਅਤੇ ਸਰੀਰਕ ਵਿਕਾਸ ਲਈ ਸੰਤੁਲਿਤ ਖੁਰਾਕ ਬਹੁਤ ਮਹੱਤਵਪੂਰਨ ਹੈ। ਮਾਪਿਆਂ ਨੂੰ ਬੱਚਿਆਂ ਦੀ ਖੁਰਾਕ ਵਿਚ ਮੌਸਮੀ ਫਲ, ਹਰੀਆਂ ਸਬਜ਼ੀਆਂ, ਦਾਲਾਂ, ਦੁੱਧ ਤੇ ਪੌਸ਼ਟਿਕ ਭੋਜਨ ਸ਼ਾਮਿਲ ਕਰਨਾ ਚਾਹੀਦਾ ਹੈ। ਸਰਦੀਆਂ ਵਿਚ ਬੱਚੇ ਅਕਸਰ ਪਾਣੀ ਘੱਟ ਪੀਂਦੇ ਹਨ, ਇਸ ਲਈ ਉਨ੍ਹਾਂ ਨੂੰ ਉਮਰ ਅਨੁਸਾਰ ਲੋੜੀਂਦਾ ਪਾਣੀ ਅਤੇ ਹੋਰ ਤਰਲ ਪਦਾਰਥ ਦੇਣੇ ਚਾਹੀਦੇ ਹਨ। ਡਾ. ਕਿਰਨਜੋਤ ਕੌਰ ਨੇ ਦੱਸਿਆ ਕਿ ਬੱਚਿਆਂ ਨੂੰ ਇਨਫੈਕਸ਼ਨ ਤੋਂ ਬਚਾਉਣ ਲਈ ਸਫ਼ਾਈ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ। ਬੱਚਿਆਂ ਨੂੰ ਖਾਣਾ ਖਾਣ ਤੋਂ ਪਹਿਲਾਂ ਅਤੇ ਬਾਅਦ ਹੱਥ ਧੋਣ ਦੀ ਆਦਤ ਪਾਉਣੀ ਚਾਹੀਦੀ ਹੈ। ਜੇਕਰ ਘਰ ਵਿਚ ਕਿਸੇ ਮੈਂਬਰ ਨੂੰ ਖੰਘ, ਜ਼ੁਕਾਮ ਜਾਂ ਬੁਖਾਰ ਹੈ ਤਾਂ ਛੋਟੇ ਬੱਚਿਆਂ ਨੂੰ ਉਸ ਦੇ ਸਿੱਧੇ ਸੰਪਰਕ ਤੋਂ ਬਚਾਉਣਾ ਚਾਹੀਦਾ ਹੈ। ਇਸ ਤੋਂ ਇਲਾਵਾ ਬੱਚਿਆਂ ਦੇ ਟੀਕਾਕਰਨ ਦਾ ਪੂਰਾ ਰਿਕਾਰਡ ਰੱਖਣਾ ਤੇ ਸਮੇਂ ਸਿਰ ਸਾਰੇ ਜ਼ਰੂਰੀ ਟੀਕੇ ਲਗਵਾਉਣੇ ਵੀ ਲਾਜ਼ਮੀ ਹਨ। ਉਨ੍ਹਾਂ ਨੇ ਮਾਪਿਆਂ ਨੂੰ ਸਲਾਹ ਦਿੱਤੀ ਕਿ ਸਰਦੀਆਂ ਵਿਚ ਬੱਚਿਆਂ ਨੂੰ ਘਰ ਦੇ ਅੰਦਰ ਹੀ ਬੰਦ ਨਾ ਰੱਖਿਆ ਜਾਵੇ। ਮੌਸਮ ਠੀਕ ਹੋਣ ‘ਤੇ ਸਵੇਰੇ ਜਾਂ ਦੁਪਹਿਰ ਦੀ ਹਲਕੀ ਧੁੱਪ ਵਿਚ ਕੁੱਝ ਸਮਾਂ ਬਿਤਾਉਣ ਅਤੇ ਉਮਰ ਅਨੁਸਾਰ ਖੇਡਾਂ ਤੇ ਸਰੀਰਕ ਗਤੀਵਿਧੀਆਂ ਕਰਨ ਲਈ ਉਤਸ਼ਾਹਿਤ ਕਰਨਾ ਚਾਹੀਦਾ ਹੈ। ਬੱਚਿਆਂ ਦੀ ਨੀਂਦ ਵੀ ਉਨ੍ਹਾਂ ਦੇ ਸਿਹਤਮੰਦ ਵਿਕਾਸ ਲਈ ਬਹੁਤ ਜ਼ਰੂਰੀ ਹੈ। ਅਖੀਰ ਵਿਚ ਡਾ. ਕਿਰਨਜੋਤ ਕੌਰ ਨੇ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੀ ਸਿਹਤ ਦੀ ਸੰਭਾਲ ਕਰਨਾ ਹਰ ਮਾਪੇ ਦੀ ਪਹਿਲੀ ਜ਼ਿੰਮੇਵਾਰੀ ਹੈ।
ਪਿਛਲੀ ਖ਼ਬਰ ਸ਼ਹੀਦ ਕਰਤਾਰ ਸਿੰਘ ਸਰਾਭਾ ਗੋਲਡ ਕੱਪ ਖੇਡ ਮੇਲਾ ਭਰ ਜੋਬਨ ’ ਤੇ ਰਿਹਾ ਅਗਲੀ ਖ਼ਬਰ ਸਾਈਬਰ ਠੱਗਾਂ ਨੇ 99 ਲੱਖ ਦੀ ਮਾਰੀ ਠੱਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।