ਪਟਾਕਾ ਕਾਰੋਬਾਰੀ ਤੋਂ ਲੱਖਾਂ ਰੁਪਏ ਮੁੱਲ ਦੇ ਪਟਾਕੇ ਲੁੱਟਣ ਦੇ ਮਾਮਲੇ ’ਚ 22 ਨੌਜਵਾਨਾਂ ਖਿਲਾਫ਼ ਕੇਸ ਦਰਜ
ਲੁਧਿਆਣਾ, 15 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਪਟਾਕਾ ਕਾਰੋਬਾਰੀ ਤੋਂ ਲੱਖਾਂ ਰੁਪਏ ਮੁੱਲ ਦੇ ਪਟਾਕੇ ਲੁੱਟਣ ਦੇ ਮਾਮਲੇ ਵਿਚ ਪੁਲਿਸ ਨੇ 22 ਨੌਜਵਾਨਾਂ ਖਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਪਟਾਕਾ ਕਾਰੋਬਾਰੀ ਪ੍ਰਦੀਪ ਗੁਪਤਾ ਵਾਸੀ ਜਨਕਪੁਰੀ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ਦੀਪੂ ਉਰਫ ਕਾਰਤਿਕ ਮਨਚੰਦਾ ਤੇ ਉਨ੍ਹਾਂ ਦੇ 20 ਸਾਥੀਆਂ ਖਿਲਾਫ਼ ਵੱਖ-ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ।
ਲੁਧਿਆਣਾ, 15 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਪਟਾਕਾ ਕਾਰੋਬਾਰੀ ਤੋਂ ਲੱਖਾਂ ਰੁਪਏ ਮੁੱਲ ਦੇ ਪਟਾਕੇ ਲੁੱਟਣ ਦੇ ਮਾਮਲੇ ਵਿਚ ਪੁਲਿਸ ਨੇ 22 ਨੌਜਵਾਨਾਂ ਖਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਪਟਾਕਾ ਕਾਰੋਬਾਰੀ ਪ੍ਰਦੀਪ ਗੁਪਤਾ ਵਾਸੀ ਜਨਕਪੁਰੀ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ਦੀਪੂ ਉਰਫ ਕਾਰਤਿਕ ਮਨਚੰਦਾ ਤੇ ਉਨ੍ਹਾਂ ਦੇ 20 ਸਾਥੀਆਂ ਖਿਲਾਫ਼ ਵੱਖ-ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਸਨੇ ਦਾਣਾ ਮੰਡੀ ਵਿੱਚ ਪਟਾਕਿਆਂ ਦੀ ਦੁਕਾਨ ਲਗਾਈ ਸੀ, ਇਸ ਦੌਰਾਨ ਉਕਤ ਕਥਿਤ ਦੋਸ਼ੀ ਉੱਥੇ ਆਏ ਅਤੇ ਇਹਨਾਂ ਨੇ 25 ਲੱਖ ਰੁਪਏ ਦੇ ਕਰੀਬ ਪਟਾਕੇ ਉਸ ਪਾਸੋਂ ਕਢਵਾ ਲਏ, ਜਦੋਂ ਉਸਨੇ ਇਸਦੇ ਪੈਸੇ ਮੰਗੇ ਤਾਂ ਇਹਨਾਂ ਕਥਿਤ ਦੋਸ਼ੀਆਂ ਨੇ ਆਪਣੇ ਪਾਸ ਰੱਖੀਆਂ ਪਿਸਤੌਲਾਂ ਕੱਢ ਲਈਆਂ ਤੇ ਜਾਨੋ ਮਾਰਨ ਦੀ ਧਮਕੀ ਦੇ ਕੇ ਉਸ ਪਾਸੋਂ ਪਟਾਕੇ ਲੁੱਟ ਕੇ ਫਰਾਰ ਹੋ ਗਏ। ਸ਼ਿਕਾਇਤ ਕਰਤਾ ਵੱਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿੱਚ ਲਿਆਂਦਾ ਤਾਂ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿੱਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।