16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ

ਲੁਧਿਆਣਾ, 15 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸ੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵਿਸ਼ੇਸ਼ ਤੌਰ ‘ਤੇ ਆਪਣੇ ਕੀਰਤਨੀ ਜੱਥੇ ਸਮੇਤ ਹਾਜ਼ਰੀ ਭਰਨ ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਅਮਨਪ੍ਰੀਤ ਸਿੰਘ ਹਜੂਰੀ ਰਾਗੀ ਗੁ: ਸ੍ਰੀ ਪਾਉਂਟਾ ਸਾਹਿਬ ਵਾਲਿਆਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਜਿੱਥੇ ਸੰਗਤਾਂ ਨੂੰ ਨਿਹਾਲ ਕੀਤਾ, ਉੱਥੇ ਨਾਲ ਹੀ ਸੰਗਤਾਂ ਦੇ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਗੁਰੂ ਸਾਹਿਬਾਂ ਵਲੋਂ ਬਖਸ਼ੇ ਸਿਮਰਨ ਤੇ ਸ਼ਕਤੀ ਦੇ ਸੰਕਲਪ ਨੂੰ ਸਮੁੱਚੀ ਮਨੁੱਖਤਾ ਤੱਕ ਪਹੁੰਚਾਉਣ ਵਾਲੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਨੇ ਜਿੱਥੇ ਸਮੁੱਚੀ ਲੋਕਾਈ ਨੂੰ ਅਕਾਲ ਪੁਰਖ ਦਾ ਸਿਮਰਨ ਕਰਨ ਦੀ ਪ੍ਰੇਰਣਾ ਦਿੱਤੀ। ਸਮਾਗਮ ਦੌਰਾਨ ਇਕੱਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਨੇ ਕਿਹਾ ਕਿ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਉਪਦੇਸ਼ ਨੂੰ ਸਮੁੱਚੀ ਮਨੁੱਖਤਾ ਤੱਕ ਪਹੁੰਚਾਉਣ ਲਈ ਸਾਨੂੰ ਵੱਧ ਤੋਂ ਵੱਧ ਭਗਤੀ ਤੇ ਸ਼ਕਤੀ ਦੇ ਸਿਧਾਂਤ ਨਾਲ ਜੁੜਨਾ ਹੋਵੇਗਾ ਤਾਂ ਹੀ ਸਿੱਖੀ ਦੀ ਫੁੱਲਵਾੜੀ ਹੋਰ ਮਹਿਕ ਸਕੇਗੀ।

ਅਜੀਤ ਡੈਸਕ 16-11-2026
ਲੁਧਿਆਣਾ, 15 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸ੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵਿਸ਼ੇਸ਼ ਤੌਰ ‘ਤੇ ਆਪਣੇ ਕੀਰਤਨੀ ਜੱਥੇ ਸਮੇਤ ਹਾਜ਼ਰੀ ਭਰਨ ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਅਮਨਪ੍ਰੀਤ ਸਿੰਘ ਹਜੂਰੀ ਰਾਗੀ ਗੁ: ਸ੍ਰੀ ਪਾਉਂਟਾ ਸਾਹਿਬ ਵਾਲਿਆਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਜਿੱਥੇ ਸੰਗਤਾਂ ਨੂੰ ਨਿਹਾਲ ਕੀਤਾ, ਉੱਥੇ ਨਾਲ ਹੀ ਸੰਗਤਾਂ ਦੇ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਗੁਰੂ ਸਾਹਿਬਾਂ ਵਲੋਂ ਬਖਸ਼ੇ ਸਿਮਰਨ ਤੇ ਸ਼ਕਤੀ ਦੇ ਸੰਕਲਪ ਨੂੰ ਸਮੁੱਚੀ ਮਨੁੱਖਤਾ ਤੱਕ ਪਹੁੰਚਾਉਣ ਵਾਲੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਨੇ ਜਿੱਥੇ ਸਮੁੱਚੀ ਲੋਕਾਈ ਨੂੰ ਅਕਾਲ ਪੁਰਖ ਦਾ ਸਿਮਰਨ ਕਰਨ ਦੀ ਪ੍ਰੇਰਣਾ ਦਿੱਤੀ। ਸਮਾਗਮ ਦੌਰਾਨ ਇਕੱਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਨੇ ਕਿਹਾ ਕਿ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਉਪਦੇਸ਼ ਨੂੰ ਸਮੁੱਚੀ ਮਨੁੱਖਤਾ ਤੱਕ ਪਹੁੰਚਾਉਣ ਲਈ ਸਾਨੂੰ ਵੱਧ ਤੋਂ ਵੱਧ ਭਗਤੀ ਤੇ ਸ਼ਕਤੀ ਦੇ ਸਿਧਾਂਤ ਨਾਲ ਜੁੜਨਾ ਹੋਵੇਗਾ ਤਾਂ ਹੀ ਸਿੱਖੀ ਦੀ ਫੁੱਲਵਾੜੀ ਹੋਰ ਮਹਿਕ ਸਕੇਗੀ। ਇਸ ਦੌਰਾਨ ਭੁਪਿੰਦਰ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਵਲੋਂ ਸਾਂਝੇ ਤੌਰ ’ਤੇ ਭਾਈ ਅਮਨਪ੍ਰੀਤ ਸਿੰਘ ਤੇ ਉਨ੍ਹਾਂ ਦੇ ਕੀਰਤਨੀ ਜਥੇ ਦੇ ਮੈਬਰਾਂ ਨੂੰ ਸਿਰਪਾਉ ਭੇਟ ਕੀਤੇ। ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਮੱਕੜ, ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ, ਪ੍ਰਿਤਪਾਲ ਸਿੰਘ, ਮਨਜੀਤ ਸਿੰਘ ਟੋਨੀ, ਬਲਜੀਤ ਸਿੰਘ ਦੂਆ, ਦਵਿੰਦਰਪਾਲ ਸਿੰਘ, ਗੁਰਦੀਪ ਸਿੰਘ ਡੀਮਾਰਟੇ, ਸੁਰਿੰਦਰਪਾਲ ਸਿੰਘ ਭੁਟੀਆਨੀ, ਨਰਿੰਦਰਪਾਲ ਸਿੰਘ ਕਥੂਰੀਆ, ਰਜਿੰਦਰ ਸਿੰਘ ਮਕੱੜ, ਹਰਵਿੰਦਰ ਸਿੰਘ, ਜਤਿੰਦਰ ਸਿੰਘ ਪ੍ਰਧਾਨ, ਕੰਵਲਪ੍ਰੀਤ ਸਿੰਘ ਸਚਦੇਵਾ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮਕੱੜ, ਰਜਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਗੁਰਪ੍ਰੀਤ ਸਿੰਘ ਪ੍ਰਿੰਸ, ਜੀਤ ਸਿੰਘ, ਗੁਰਵਿੰਦਰ ਸਿੰਘ ਆੜਤੀ, ਹਰਕੀਰਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹਦੀਪ ਸਿੰਘ, ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ, ਪਰਮਜੀਤ ਸਿੰਘ ਡੀਮਾਰਟੇ, ਪਰਮਿੰਦਰਪਾਲ ਸਿੰਘ ਡੀਮਾਰਟੇ, ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ, ਡਾ. ਮਨਰੂਪ ਕੌਰ ਤੇ ਹੋਰ ਹਾਜ਼ਰ ਸਨ!
ਪਿਛਲੀ ਖ਼ਬਰ ਜਨ ਕਲਿਆਣ ਸੰਗਠਨ ਵਲੋਂ ਡਿਗਨਿਟੀ ਹੋਮ ’ਚ ‘ਸੁਪਨਿਆਂ ਨੂੰ ਉਡਾਣ- ਸੰਸਕਾਰਾਂ ਦੀ ਪਛਾਣ’ ਵਿਸ਼ੇ ’ਤੇ ਪ੍ਰੋਗਰਾਮ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ -1, ਦੁੱਗਰੀ ਵਿਖੇ ਦਸਵੇਂ ਪਾਤਸ਼ਾਹ ਦਾ ਜੋਤੀ ਜੋਤਿ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।