15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਸ਼ਹੀਦਾਂ ਦੇ ਦਿਨ ਮਨਾਉਣ ਦਾ ਮਕਸਦ ਨੌਜਵਾਨ ਪੀੜ੍ਹੀ ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਜਾਣੂ ਕਰਵਾਉਣਾ - ਸਲੂਜਾ

ਲੁਧਿਆਣਾ, 15 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਕੀਟ, ਗਿੱਲ ਰੋਡ ਵਿਖੇ ਮਾਰਕੀਟ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਸਲੂਜਾ ਦੀ ਅਗਵਾਈ ਵਿਚ ਮਹਾਨ ਇਨਕਲਾਬੀ ਸ਼ਹੀਦ ਕਰਤਾਰ ਸਿੰਘ ਸਰਾਭਾ, ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਦੀ ਲਹਿਰ ਦੌਰਾਨ ਆਪਣੇ 6 ਸਾਥੀ ਦੇਸ਼ ਭਗਤਾਂ ਸਮੇਤ ਸ਼ਹਾਦਤ ਦਾ ਜਾਮ ਪੀਤਾ। ਅੱਜ ਉਨ੍ਹਾਂ ਦੇ 111ਵੇਂ ਸ਼ਹੀਦੀ ਦਿਵਸ ’ਤੇ ਮਾਰਕੀਟ ਦੇ ਸਮੂਹ ਮੈਂਬਰਾਂ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ।

ਅਜੀਤ ਡੈਸਕ 16-11-2026
ਲੁਧਿਆਣਾ, 15 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਕੀਟ, ਗਿੱਲ ਰੋਡ ਵਿਖੇ ਮਾਰਕੀਟ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਸਲੂਜਾ ਦੀ ਅਗਵਾਈ ਵਿਚ ਮਹਾਨ ਇਨਕਲਾਬੀ ਸ਼ਹੀਦ ਕਰਤਾਰ ਸਿੰਘ ਸਰਾਭਾ, ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਦੀ ਲਹਿਰ ਦੌਰਾਨ ਆਪਣੇ 6 ਸਾਥੀ ਦੇਸ਼ ਭਗਤਾਂ ਸਮੇਤ ਸ਼ਹਾਦਤ ਦਾ ਜਾਮ ਪੀਤਾ। ਅੱਜ ਉਨ੍ਹਾਂ ਦੇ 111ਵੇਂ ਸ਼ਹੀਦੀ ਦਿਵਸ ’ਤੇ ਮਾਰਕੀਟ ਦੇ ਸਮੂਹ ਮੈਂਬਰਾਂ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਜਤਿੰਦਰਪਾਲ ਸਿੰਘ ਸਲੂਜਾ ਨੇ ਕਿਹਾ ਕਿ ਦੇਸ਼ ਨੂੰ ਅੰਗਰੇਜ਼ਾਂ ਤੋਂ ਆਜ਼ਾਦ ਕਰਵਾਉਣ ਲਈ ਬੇਸ਼ੱਕ ਹਜ਼ਾਰਾਂ ਨੌਜਵਾਨਾਂ ਨੇ ਹੱਸਦੇ ਹੱਸਦੇ ਮੌਤ ਨੂੰ ਗਲੇ ਲਗਾਇਆ, ਪਰ ਉਨ੍ਹਾਂ ਵਿਚੋਂ ਇਕ ਕਰਤਾਰ ਸਿੰਘ ਸਰਾਭਾ ਪੰਜਾਬ ਦਾ ਅਜਿਹਾ ਸ਼ੇਰ ਸੀ, ਜਿਸ ਨੇ ਆਪਣੀ ਵੱਖਰੀ ਪਹਿਚਾਣ ਬਣਾਈ। ਸਲੂਜਾ ਨੇ ਕਿਹਾ ਕਿ ਦੇਸ਼ ਦੇ ਮਹਾਨ ਇਨਕਲਾਬੀ ਸ਼ਹੀਦਾਂ ਦੇ ਦਿਹਾੜੇ ਮਨਾਉਣ ਦਾ ਮਕਸਦ ਨੌਜਵਾਨ ਪੀੜੀ ਨੂੰ ਇਨ੍ਹਾਂ ਸ਼ਹੀਦਾਂ ਵਲੋਂ ਦਿੱਤੀ ਗਈ ਸ਼ਹਾਦਤ ਤੋਂ ਜਾਣੂ ਕਰਵਾਉਣਾ ਹੈ। ਇਸ ਮੌਕੇ ਰਜਿੰਦਰ ਸਿੰਘ ਡੰਗ, ਜਤਿੰਦਰ ਸਿੰਘ ਬੌਬੀ, ਪ੍ਰਿਤਪਾਲ ਸਿੰਘ ਡੰਗ, ਦਮਨਦੀਪ ਸਿੰਘ ਸਲੂਜਾ, ਸੁਰਜੀਤ ਸਿੰਘ ਮਠਾੜੂ, ਗੁਰਪ੍ਰੀਤ ਸਿੰਘ ਨੂਪੀ, ਐਡਵੋਕੇਟ ਹਰਕਮਲ ਸਿੰਘ, ਐਡਵੋਕੇਟ ਗੁਰਜੋਤ ਸਿੰਘ, ਸੀ.ਏ. ਰਾਜੀਵ ਬਾਂਸਲ, ਨਰਿੰਦਰ ਸਿੰਘ ਚੌਹਾਨ, ਰਾਜੂ ਗਾਬਾ, ਰਮੇਸ਼ ਕੁਮਾਰ ਮੇਸ਼ੀ, ਪ੍ਰਿੰਸ ਨਾਰੰਗ, ਸੁਸ਼ੀਲ ਵਿੱਜ, ਅਸ਼ੋਕ ਚੁੱਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸਿੱਖ ਕੌਮ ਸ਼ਹੀਦਾਂ ਦੀ ਕੌਮ ਤੇ ਸਿੱਖ ਇਤਿਹਾਸ ਸਿੱਖੀ ਲਈ ਦਿੱਤੀਆਂ ਸ਼ਹਾਦਤਾਂ ਦਾ ਇਤਿਹਾਸ ਹੈ - ਸੰਤ ਅਮੀਰ ਸਿੰਘ ਅਗਲੀ ਖ਼ਬਰ ਉਮੀਦ ਥੈਲੇਸੀਮੀਆ ਵੈੱਲਫੇਅਰ ਸੁਸਾਇਟੀ ਨੇ ਖ਼ੂਨਦਾਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।