ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਪ੍ਰੈੱਸ ਦਿਵਸ ਮਨਾਇਆ
ਲੁਧਿਆਣਾ, 16 ਨਵੰਬਰ (ਜਸਵਿੰਦਰ ਸਿੰਘ)- ਅੰਦਰੂਨੀ ਗੁਣਵੱਤਾ ਭਰੋਸਾ ਸੈੱਲ ਦੇ ਤਹਿਤ ਗੁਰੂ ਨਾਨਕ ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਪੱਤਰਕਾਰੀ ਅਤੇ ਜਨ-ਸੰਚਾਰ ਵਿਭਾਗ ਵਲੋਂ ਕਾਲਜ ਕੈਂਪਸ ਵਿਚ ਰਾਸ਼ਟਰੀ ਪ੍ਰੈੱਸ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਨੇ ਆਪਣੇ ਖੁਦ ਦੇ ਅਖ਼ਬਾਰ ਤਿਆਰ ਕੀਤੇ, ਜਿਨ੍ਹਾਂ ਵਿਚ ਸ਼ਹਿਰ ਦੇ ਵੱਖ-ਵੱਖ ਮੁੱਦਿਆਂ ਨਾਲ ਸਬੰਧਿਤ ਖ਼ਬਰਾਂ ਨੂੰ ਸ਼ਾਮਿਲ ਕੀਤਾ ਗਿਆ।
ਅਜੀਤ ਡੈਸਕ
17-11-2026