18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਕੈਬਨਿਟ ਮੰਤਰੀ ਮੁੰਡੀਆਂ ਨੇ ਪਿੰਡ ਭਾਮੀਆਂ ਖੁਰਦ ’ ਚ 40 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਖੇਡ ਮੈਦਾਨ ਦਾ ਕੀਤਾ ਉਦਘਾਟਨ

ਭਾਮੀਆਂ ਕਲਾ/ਲੁਧਿਆਣਾ, 17 ਨਵੰਬਰ (ਜਤਿੰਦਰ ਭੰਬੀ)- ਵਿਧਾਨ ਸਭਾ ਹਲਕਾ ਸਾਹਨੇਵਲ ਅਧੀਨ ਆਉਂਦੇ ਪਿੰਡ ਭਾਮੀਆਂ ਖੁਰਦ ਵਿਖੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਲਗਪਗ 40 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਨਵੇਂ ਖੇਡ ਮੈਦਾਨ ਦਾ ਉਦਘਾਟਨੀ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਪਿੰਡ ਭਾਮੀਆਂ ਖੁਰਦ ਵਿਖੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ‘ਆਪ’ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਅੰਦਰ ਜਿਥੇ ਬੇਮਿਸਾਲ ਵਿਕਾਸ ਕਾਰਜ਼ ਚੱਲ ਰਹੇ ਹਨ,ਉਥੇ ਹੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਪਿੰਡਾਂ ਵਿੱਚ ਖੇਡ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਅਜੀਤ ਡੈਸਕ 18-11-2026
ਭਾਮੀਆਂ ਕਲਾ/ਲੁਧਿਆਣਾ, 17 ਨਵੰਬਰ (ਜਤਿੰਦਰ ਭੰਬੀ)- ਵਿਧਾਨ ਸਭਾ ਹਲਕਾ ਸਾਹਨੇਵਲ ਅਧੀਨ ਆਉਂਦੇ ਪਿੰਡ ਭਾਮੀਆਂ ਖੁਰਦ ਵਿਖੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਲਗਪਗ 40 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਨਵੇਂ ਖੇਡ ਮੈਦਾਨ ਦਾ ਉਦਘਾਟਨੀ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਪਿੰਡ ਭਾਮੀਆਂ ਖੁਰਦ ਵਿਖੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ‘ਆਪ’ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਅੰਦਰ ਜਿਥੇ ਬੇਮਿਸਾਲ ਵਿਕਾਸ ਕਾਰਜ਼ ਚੱਲ ਰਹੇ ਹਨ,ਉਥੇ ਹੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਪਿੰਡਾਂ ਵਿੱਚ ਖੇਡ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਅੱਜ ਉਸੇ ਲੜੀ ਤਹਿਤ ਤਿਆਰ ਕੀਤੇ ਗਏ ਹਲਕਾ ਸਾਹਨੇਵਾਲ ਦੇ ਪਿੰਡ ਭਾਮੀਆਂ ਖੁਰਦ ਦੇ ਨੌਜਵਾਨਾਂ ਲਈ ਇਹ ਖੇਡ ਮੈਦਾਨ ਸਪੁਰਦ ਕੀਤਾ ਜਾ ਰਿਹਾ ਹੈ,ਤਾਂ ਕਿ ਨੌਜਵਾਨ ਪੀੜ੍ਹੀ ਦਾ ਖੇਡਾਂ ਨਾਲ ਵੱਧ ਤੋਂ ਵੱਧ ਰੁਝਾਨ ਵਧੇ। ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਅਤੇ ਪੰਜਾਬ ਦੀ ਜਵਾਨੀ ਨੂੰ ਤੰਦਰੁਸਤ ਤੇ ਨਸ਼ਾ ਮੁਕਤ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਜੋ ਵੀ ਗਰੰਟੀਆਂ ਦਿੱਤੀਆਂ ਗਈਆਂ ਸਨ, ਉਹਨਾਂ ਦਿੱਤੀਆਂ ਗਰੰਟੀਆਂ ਨੂੰ 100 ਫੀਸਦੀ ਪੂਰਾ ਕਰਕੇ ਸੂਬੇ ਵਿੱਚ ਇੱਕ ਨਵਾਂ ਇਤਿਹਾਸ ਰਚਿਆ ਹੈ। ਉਨ੍ਹਾਂ ਹਲਕਾ ਸਾਹਨੇਵਾਲ ਅੰਦਰ ਕਰਵਾਏ ਗਏ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਹਲਕਾ ਸਾਹਨੇਵਾਲ ਅੰਦਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬੇਮਿਸਾਲ ਵਿਕਾਸ ਕਾਰਜ ਕਰਵਾਏ ਗਏ ਅਤੇ ਅਤੇ ਅਨੇਕਾਂ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਰਹਿੰਦੇ ਵਿਕਾਸ ਕਾਰਜ ਵੀ ਜਲਦ ਸ਼ੁਰੂ ਕੀਤੇ ਜਾ ਰਹੇ ਹਨ। । ਇਸ ਮੌਕੇ ਪਿੰਡ ਦੇ ਸਰਪੰਚ ਕੁਲਵੰਤ ਸਿੰਘ ਨੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਆਈਆਂ ਪ੍ਰਮੁੱਖ ਸਖਸ਼ੀਅਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੈਬਨਿਟ ਮੰਤਰੀ ਮੁੰਡੀਆਂ ਵਲੋਂ ਸਾਡੀਆਂ ਮੰਗਾਂ ਨੂੰ ਧਿਆਨ ਵਿਚ ਰੱਖਦੇ ਹੋਏ ਪਹਿਲਾਂ ਵੀ ਪਿੰਡ ਭਾਮੀਆਂ ਖੁਰਦ ਵਿਖੇ ਅਨੇਕਾਂ ਵਿਕਾਸ ਕਾਰਜ ਕਰਵਾਏ ਗਏ ਹਨ। ਇਸ ਮੌਕੇ ਕੋਂਸਲਰ ਜਸਪਾਲ ਸਿੰਘ ਗਰੇਵਾਲ, ਹਲਕਾ ਸਾਹਨੇਵਾਲ ਦੇ ਸਗੰਠਨ ਇੰਚਾਰਜ਼ ਤਜਿੰਦਰ ਸਿੰਘ ਮਿੱਠੂ,ਹਰਦੇਵ ਸਿੰਘ ਢੋਲਣ,ਬੀਬੀ ਪਰਮਜੀਤ ਕੌਰ ਅਤੇ ਵੱਡੀ ਗਿਣਤੀ਀ਿ ਵਚ ਇਲਾਕਾ ਨਿਵਾਸੀ ਮੌਜ਼ੂਦ ਸਨ।
ਪਿਛਲੀ ਖ਼ਬਰ ਨਗਰ ਨਿਗਮ ਕਮਿਸ਼ਨਰ ਵਲੋਂ ਵੱਖ - ਵੱਖ ਹੁਕਮ ਜਾਰੀ ਅਗਲੀ ਖ਼ਬਰ ਬੱਸ ਸਟੈਂਡ ਦੀ ਵਰਕਸ਼ਾਪ ’ ਚ ਲੱਗੀ ਅੱਗ ਟਾਇਰਾਂ ਦੇ ਗੋਦਾਮ ’ਚੋਂ ਉਠੀਆਂ ਲਪਟਾਂ, 8 ਫਾਇਰ ਬ੍ਰਿਗੇਡ ਗੱਡੀਆਂ ਨੇ ਪਾਇਆ ਕਾਬ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।