18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਨਗਰ ਨਿਗਮ ਕਮਿਸ਼ਨਰ ਵਲੋਂ ਵੱਖ - ਵੱਖ ਹੁਕਮ ਜਾਰੀ

ਲੁਧਿਆਣਾ, 17 ਨਵੰਬਰ (ਭੁਪਿੰਦਰ ਸਿੰਘ ਬੈਂਸ)- ਕੂੜਾ ਪ੍ਰਬੰਧਨ ਨੂੰ ਬਿਹਤਰ ਬਣਾਉਣ ਅਤੇ ਸਫ਼ਾਈ ਵਿਵਸਥਾ ਨੂੰ ਯਕੀਨੀ ਬਣਾਉਣ ’ਤੇ ਜ਼ੋਰ ਦਿੰਦਿਆਂ, ਨਗਰ ਨਿਗਮ ਕਮਿਸ਼ਨਰ ਦਮਨਜੀਤ ਸਿੰਘ ਮਾਨ ਨੇ ਸ਼ਹਿਰ ਭਰ ਵਿਚ ਸਟੈਟਿਕ ਕੰਪੈਕਟਰ ਸਾਈਟਾਂ ਦੇ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ। ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਨੇੜੇ ਆਉਣ ਦੇ ਮੱਦੇਨਜ਼ਰ, ਸਿਹਤ ਸ਼ਾਖਾ ਦੇ ਅਧਿਕਾਰੀਆਂ ਨੂੰ ਧਾਰਮਿਕ ਸਥਾਨਾਂ ਦੇ ਆਲੇ-ਦੁਆਲੇ ਸਫ਼ਾਈ ਯਕੀਨੀ ਬਣਾਉਣ ਲਈ ਵੀ ਨਿਰਦੇਸ਼ ਦਿੱਤੇ ਗਏ ਹਨ।

ਅਜੀਤ ਡੈਸਕ 18-11-2026
ਲੁਧਿਆਣਾ, 17 ਨਵੰਬਰ (ਭੁਪਿੰਦਰ ਸਿੰਘ ਬੈਂਸ)- ਕੂੜਾ ਪ੍ਰਬੰਧਨ ਨੂੰ ਬਿਹਤਰ ਬਣਾਉਣ ਅਤੇ ਸਫ਼ਾਈ ਵਿਵਸਥਾ ਨੂੰ ਯਕੀਨੀ ਬਣਾਉਣ ’ਤੇ ਜ਼ੋਰ ਦਿੰਦਿਆਂ, ਨਗਰ ਨਿਗਮ ਕਮਿਸ਼ਨਰ ਦਮਨਜੀਤ ਸਿੰਘ ਮਾਨ ਨੇ ਸ਼ਹਿਰ ਭਰ ਵਿਚ ਸਟੈਟਿਕ ਕੰਪੈਕਟਰ ਸਾਈਟਾਂ ਦੇ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ। ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਨੇੜੇ ਆਉਣ ਦੇ ਮੱਦੇਨਜ਼ਰ, ਸਿਹਤ ਸ਼ਾਖਾ ਦੇ ਅਧਿਕਾਰੀਆਂ ਨੂੰ ਧਾਰਮਿਕ ਸਥਾਨਾਂ ਦੇ ਆਲੇ-ਦੁਆਲੇ ਸਫ਼ਾਈ ਯਕੀਨੀ ਬਣਾਉਣ ਲਈ ਵੀ ਨਿਰਦੇਸ਼ ਦਿੱਤੇ ਗਏ ਹਨ। ਇਹ ਹੁਕਮ ਮੰਗਲਵਾਰ ਨੂੰ ਨਗਰ ਨਿਗਮ ਕਮਿਸ਼ਨਰ ਦਮਨਜੀਤ ਸਿੰਘ ਮਾਨ ਵਲੋਂ ਸੰਯੁਕਤ ਕਮਿਸ਼ਨਰਾਂ ਅਤੇ ਜ਼ੋਨਲ ਕਮਿਸ਼ਨਰਾਂ ਨਾਲ ਕੀਤੀ ਗਈ ਸਮੀਖਿਆ ਮੀਟਿੰਗ ਦੌਰਾਨ ਜਾਰੀ ਕੀਤੇ ਗਏ। ਨਗਰ ਨਿਗਮ ਕਮਿਸ਼ਨਰ ਦਮਨਜੀਤ ਸਿੰਘ ਮਾਨ ਨੇ ਸਬੰਧਿਤ ਅਮਲੇ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਧਾਰਮਿਕ ਸਥਾਨਾਂ ਦੀਆਂ ਪ੍ਰਬੰਧਕ ਕਮੇਟੀਆਂ ਤੋਂ ਫੀਡ ਬੈਕ ਲੈਣ ਅਤੇ ਉੱਥੇ ਸਫ਼ਾਈ ਵਿਵਸਥਾ ਨੂੰ ਯਕੀਨੀ ਬਣਾਉਣ। ਮਾਨ ਨੇ ਅੱਗੇ ਕਿਹਾ ਕਿ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ ’ਤੇ ਸਖ਼ਤ ਨਿਗਰਾਨੀ ਰੱਖਣੀ ਚਾਹੀਦੀ ਹੈ ਅਤੇ ਸਫ਼ਾਈ ਬਣਾਈ ਰੱਖਣ ਲਈ ਲੋੜੀਂਦੇ ਕਦਮ ਚੁੱਕਣੇ ਚਾਹੀਦੇ ਹਨ। ਜੇਕਰ ਸਟੈਟਿਕ ਕੰਪੈਕਟਰ ਸਾਈਟਾਂ ’ਤੇ ਕਿਸੇ ਮੁਰੰਮਤ ਦੀ ਲੋੜ ਹੋਵੇ ਜਾਂ ਫ਼ੀਲਡ ਸਟਾਫ਼ ਨੂੰ ਕੋਈ ਸਮੱਸਿਆ ਆ ਰਹੀ ਹੋਵੇ, ਤਾਂ ਇਸ ਬਾਰੇ ਤੁਰੰਤ ਉਚ ਅਧਿਕਾਰੀਆਂ ਨੂੰ ਸੂਚਿਤ ਕੀਤਾ ਜਾਵੇ ਅਤੇ ਮਸਲੇ ਦਾ ਜਲਦੀ ਤੋਂ ਜਲਦੀ ਹੱਲ ਕੱਢਿਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਸ਼ਹਿਰ ਵਿਚੋਂ ਕੂੜੇ ਨੂੰ ਨਿਯਮਤ ਤੌਰ ’ਤੇ ਚੁੱਕਣ ਅਤੇ ਉਸ ਦੇ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਨਗਰ ਨਿਗਮ ਦੀ ਮੁੱਖ ਡੰਪ ਸਾਈਟ ਦੀ ਨਿਯਮਤ ਨਿਗਰਾਨੀ ਕਰਨ। ਨਗਰ ਨਿਗਮ ਕਮਿਸ਼ਨਰ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਨਿਰੀਖਣ ਵੀ ਕੀਤੇ ਜਾਣਗੇ ਅਤੇ ਸਫ਼ਾਈ ਤੇ ਵਿਕਾਸ ਕਾਰਜਾਂ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਪਿਛਲੀ ਖ਼ਬਰ ਨਨਕਾਣਾ ਸਾਹਿਬ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਕੈਬਨਿਟ ਮੰਤਰੀ ਮੁੰਡੀਆਂ ਨੇ ਪਿੰਡ ਭਾਮੀਆਂ ਖੁਰਦ ’ ਚ 40 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਖੇਡ ਮੈਦਾਨ ਦਾ ਕੀਤਾ ਉਦਘਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।