18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਨਿਊ ਸ਼ਿਵਪੁਰੀ ’ ਚ ਗੋਲੀ ਚੱਲਣ ਨਾਲ ਫੈਲੀ ਦਹਿਸ਼ਤ , ਪੰਜ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 17 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਦਰੇਸੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿਊ ਸ਼ਿਵਪੁਰੀ ਵਿਚ ਗੋਲੀ ਚੱਲਣ ਨਾਲ ਦਹਿਸ਼ਤ ਫੈਲ ਗਈ। ਪੁਲਿਸ ਵਲੋਂ ਇਸ ਮਾਮਲੇ ਵਿਚ 5 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

ਅਜੀਤ ਡੈਸਕ 18-11-2026
ਲੁਧਿਆਣਾ, 17 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਦਰੇਸੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿਊ ਸ਼ਿਵਪੁਰੀ ਵਿਚ ਗੋਲੀ ਚੱਲਣ ਨਾਲ ਦਹਿਸ਼ਤ ਫੈਲ ਗਈ। ਪੁਲਿਸ ਵਲੋਂ ਇਸ ਮਾਮਲੇ ਵਿਚ 5 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਇਹ ਕਾਰਵਾਈ ਚਿਤੰਨਿਆ ਵਾਸੀ ਨਿਊ ਸ਼ਿਵਪੁਰੀ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਤੇ ਇਸ ਮਾਮਲੇ ਵਿਚ ਗੁਰ ਸੇਵਕ ਸਿੰਘ ਲਹੌਰੀਆ, ਯੁਵਰਾਜ ਸਿੰਘ ਚੀਮਾ, ਅਨਿਕਤ ਚੋਪੜਾ, ਕ੍ਰਿਸ਼ਨ, ਚੰਨ ਪ੍ਰਤਾਪ ਸਿੰਘ ਗਰੇਵਾਲ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਇਹਨਾਂ ਕਥਿਤ ਦੋਸ਼ੀਆਂ ਨੇ ਉਸਦੇ ਘਰ ’ਤੇ ਹਮਲਾ ਕਰ ਦਿੱਤਾ ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਤੇ ਧਮਕੀਆਂ ਦੇ ਕੇ ਫ਼ਰਾਰ ਹੋ ਗਏ। ਲੜਾਈ ਦਾ ਕਾਰਨ ਪੁਰਾਣੀ ਰੰਜਿਸ਼ ਦੱਸਿਆ ਜਾਂਦਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ’ਚ ਜਿਹੜੇ ਵੀ ਤੱਥ ਸਾਹਮਣੇ ਆਉਣਗੇ, ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ। ਨਾਮਜ਼ਦ ਕਥਿਤ ਦੋਸ਼ੀ ਚੰਨ ਪ੍ਰਤਾਪ ਸਿੰਘ ਗਰੇਵਾਲ ਆਮ ਆਦਮੀ ਪਾਰਟੀ ਦੇ ਇਕ ਵਿਧਾਇਕ ਦਾ ਨੇੜਲਾ ਰਿਸ਼ਤੇਦਾਰ ਦੱਸਿਆ ਜਾ ਰਿਹਾ ਹੈ।
ਪਿਛਲੀ ਖ਼ਬਰ ਸਰਦੀ ਦੇ ਮੌਸਮ ’ਚ ਜੋੜਾਂ ਦੇ ਦਰਦ ਤੋਂ ਪੀੜਤ ਮਰੀਜ਼ ਰੱਖਣ ਖ਼ਾਸ ਸਾਵਧਾਨੀ-ਡਾ. ਰਜਿੰਦਰ ਸਿੰਘ ਕਲਿਆਣ ਅਗਲੀ ਖ਼ਬਰ ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਲੁਧਿਆਣਾ ਸ਼ਹਿਰੀ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।