ਮਿਊਂਸੀਪਲ ਕਰਮਚਾਰੀ ਦਲ ਦੇ ਵਫ਼ਦ ਨੇ ਨਿਗਮ ਕਮਿਸ਼ਨਰ ਨਾਲ ਕੀਤੀ ਮੁਲਾਕਾਤ
ਲੁਧਿਆਣਾ, 18 ਨਵੰਬਰ (ਭੁਪਿੰਦਰ ਸਿੰਘ ਬੈਂਸ)- ਮਿਊਂਸੀਪਲ ਕਰਮਚਾਰੀ ਦਲ ਦੇ ਪ੍ਰਧਾਨ ਚੌਧਰੀ ਯਸ਼ਪਾਲ ਦੀ ਅਗਵਾਈ ਹੇਠ ਇਕ ਵਫ਼ਦ ਨੇ ਨਵ ਨਿਯੁਕਤ ਨਗਰ ਨਿਗਮ ਕਮਿਸ਼ਨਰ ਦਮਨਜੀਤ ਸਿੰਘ ਮਾਨ ਨਾਲ ਨਿਗਮ ਦਫ਼ਤਰ ਵਿਖੇ ਮੁਲਾਕਾਤ ਕਰਕੇ ਉਨ੍ਹਾਂ ਦਾ ਸਵਾਗਤ ਤੇ ਸਨਮਾਨ ਕੀਤਾ। ਇਸ ਮੌਕੇ ਚੌਧਰੀ ਯਸ਼ਪਾਲ ਨੇ ਕਮਿਸ਼ਨਰ ਦੀ ਨਿਯੁਕਤੀ ਨੂੰ ਸ਼ਹਿਰ ਲਈ ਚੰਗਾ ਕਦਮ ਦੱਸਦਿਆਂ ਭਰੋਸਾ ਦਿੱਤਾ ਕਿ ਮਿਊਂਸੀਪਲ ਕਰਮਚਾਰੀ ਦਲ ਤੇ ਸਮੁੱਚੀ ਟੀਮ ਸ਼ਹਿਰ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਨਿਗਮ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਵੇਗੀ।
ਅਜੀਤ ਡੈਸਕ
19-11-2026