18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਦੇਬੀ ਦੀ ਅਗਵਾਈ ਹੇਠ ਬੱਸਾਂ ਦਾ ਕਾਫਲਾ ਸਮਰਸਤਾ ਸੰਕਲਪ ਯਾਤਰਾ ’ ਚ ਸ਼ਾਮਿਲ ਹੋਣ ਲਈ ਹੋਇਆ ਰਵਾਨਾ

ਲੁਧਿਆਣਾ, 18 ਨਵੰਬਰ (ਭੁਪਿੰਦਰ ਸਿੰਘ ਬੈਂਸ)- ਪੰਜਾਬ ਭਾਜਪਾ ਦੇ ਖਜਾਨਚੀ ਗੁਰਦੇਵ ਸ਼ਰਮਾ ਦੇਬੀ ਦੀ ਅਗਵਾਈ ਹੇਠ 25 ਬੱਸਾਂ ਦਾ ਕਾਫਲਾ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਸੰਕਲਪ ਯਾਤਰਾ ਵਿਚ ਸ਼ਾਮਲ ਹੋਣ ਲਈ ਲੁਧਿਆਣਾ ਤੋਂ ਰਵਾਨਾ ਹੋਇਆ। ਕਾਫਲੇ ਵਿਚ ਵੱਡੀ ਗਿਣਤੀ ਵਿਚ ਸ਼ਰਧਾਲੂ, ਭਾਜਪਾ ਵਰਕਰ ਅਤੇ ਵੱਖ-ਵੱਖ ਵਰਗਾਂ ਦੇ ਲੋਕ ਸ਼ਾਮਲ ਸਨ।

ਅਜੀਤ ਡੈਸਕ 19-11-2026
ਲੁਧਿਆਣਾ, 18 ਨਵੰਬਰ (ਭੁਪਿੰਦਰ ਸਿੰਘ ਬੈਂਸ)- ਪੰਜਾਬ ਭਾਜਪਾ ਦੇ ਖਜਾਨਚੀ ਗੁਰਦੇਵ ਸ਼ਰਮਾ ਦੇਬੀ ਦੀ ਅਗਵਾਈ ਹੇਠ 25 ਬੱਸਾਂ ਦਾ ਕਾਫਲਾ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਸੰਕਲਪ ਯਾਤਰਾ ਵਿਚ ਸ਼ਾਮਲ ਹੋਣ ਲਈ ਲੁਧਿਆਣਾ ਤੋਂ ਰਵਾਨਾ ਹੋਇਆ। ਕਾਫਲੇ ਵਿਚ ਵੱਡੀ ਗਿਣਤੀ ਵਿਚ ਸ਼ਰਧਾਲੂ, ਭਾਜਪਾ ਵਰਕਰ ਅਤੇ ਵੱਖ-ਵੱਖ ਵਰਗਾਂ ਦੇ ਲੋਕ ਸ਼ਾਮਲ ਸਨ। ਇਸ ਮੌਕੇ ਦੇਬੀ ਨੇ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ, ਸਮਾਜਿਕ ਬਰਾਬਰੀ, ਏਕਤਾ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਲੋਕਾਂ ਤਕ ਪਹੁੰਚਾਉਣ ਦਾ ਉਪਰਾਲਾ ਹੈ। ਜਲੰਧਰ ਸਥਿਤ ਡੇਰਾ ਬੱਲਾਂ ਤੋਂ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵਲੋਂ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਜਾਣਾ ਹੈ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦੀ ਬਾਣੀ ਸਮਾਜ ਨੂੰ ਜਾਤ-ਪਾਤ ਤੋਂ ਉਪਰ ਉਠਕੇ ਇਕਜੁੱਟ ਹੋਣ ਦੀ ਪ੍ਰੇਰਣਾ ਦਿੰਦੀ ਹੈ। ਇਸ ਮੌਕੇ ਗੁਰਦੀਪ ਸਿੰਘ ਨੀਟੂ ਵੀ ਮੌਜੂਦ ਸਨ।
ਪਿਛਲੀ ਖ਼ਬਰ ਵਾਰਡ ਨੰਬਰ 42 ਦੇ ਨਿਊ ਗੁਰੂ ਅੰਗਦ ਦੇਵ ਕਾਲੋਨੀ ਵਿਖੇ ਨਵੇਂ ਟਿਊਬਵੈੱਲ ਦਾ ਉਦਘਾਟਨ ਅਗਲੀ ਖ਼ਬਰ ਜ਼ਿਲ੍ਹਾ ਟੈਕ ਫੇਅਰ ’ ਚ ਵਿਦਿਆਰਥੀਆਂ ਨੇ ਦਿਖਾਈ ਤਕਨੀਕੀ ਪ੍ਰਤਿਭਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।