ਅਪਰਾਧੀਆਂ ਦੇ ਹੱਥਾਂ ’ ਚ ਪਿਸਤੌਲ , ਲੋਕਾਂ ਦੇ ਦਿਲਾਂ ਵਿਚ ਡਰ ਤੇ ਸਰਕਾਰ ਚੁੱਪ ਹੈ - ਮੁਹੰਮਦ ਗੁਲਾਬ
ਲੁਧਿਆਣਾ, 18 ਨਵੰਬਰ (ਜਤਿੰਦਰ ਭੰਬੀ)- ‘ਭਾਰਤ ਦਾ ਮਾਨਚੈਸਟਰ’ ਵਜੋਂ ਜਾਣਿਆ ਜਾਂਦਾ ਉਦਯੋਗਿਕ ਸ਼ਹਿਰ ਲੁਧਿਆਣਾ ਅਪਰਾਧਿਕ ਘਟਨਾਵਾਂ ਵਿਚ ਵਾਧੇ ਕਾਰਨ ਇਸ ਸਮੇਂ ਦਹਿਸ਼ਤ ਦੇ ਮਾਹੌਲ ਵਿਚ ਹੈ। ਸ਼ਹਿਰ ਵਿਚ ਲੁੱਟ-ਖੋਹ, ਗੋਲਾਬਾਰੀ ਅਤੇ ਕਤਲ ਦੀਆਂ ਵਾਰ-ਵਾਰ ਵਾਪਰ ਰਹੀਆਂ ਘਟਨਾਵਾਂ ਨੇ ਹਰ ਕਿਸੇ ਨੂੰ ਆਮ ਨਾਗਰਿਕਾਂ ਤੋਂ ਲੈ ਕੇ ਵਪਾਰਕ ਭਾਈਚਾਰੇ ਦੀਆਂ ਚਿੰਤਾਵਾਂ ਨੂੰ ਹੋਰ ਵੀ ਵਧਾ ਦਿੱਤਾ ਹੈ।
ਲੁਧਿਆਣਾ, 18 ਨਵੰਬਰ (ਜਤਿੰਦਰ ਭੰਬੀ)- ‘ਭਾਰਤ ਦਾ ਮਾਨਚੈਸਟਰ’ ਵਜੋਂ ਜਾਣਿਆ ਜਾਂਦਾ ਉਦਯੋਗਿਕ ਸ਼ਹਿਰ ਲੁਧਿਆਣਾ ਅਪਰਾਧਿਕ ਘਟਨਾਵਾਂ ਵਿਚ ਵਾਧੇ ਕਾਰਨ ਇਸ ਸਮੇਂ ਦਹਿਸ਼ਤ ਦੇ ਮਾਹੌਲ ਵਿਚ ਹੈ। ਸ਼ਹਿਰ ਵਿਚ ਲੁੱਟ-ਖੋਹ, ਗੋਲਾਬਾਰੀ ਅਤੇ ਕਤਲ ਦੀਆਂ ਵਾਰ-ਵਾਰ ਵਾਪਰ ਰਹੀਆਂ ਘਟਨਾਵਾਂ ਨੇ ਹਰ ਕਿਸੇ ਨੂੰ ਆਮ ਨਾਗਰਿਕਾਂ ਤੋਂ ਲੈ ਕੇ ਵਪਾਰਕ ਭਾਈਚਾਰੇ ਦੀਆਂ ਚਿੰਤਾਵਾਂ ਨੂੰ ਹੋਰ ਵੀ ਵਧਾ ਦਿੱਤਾ ਹੈ। ਲੋਕ ਹੁਣ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰਦੇ, ਇੱਥੋਂ ਤੱਕ ਕਿ ਆਪਣੇ ਘਰਾਂ ਜਾਂ ਦੁਕਾਨਾਂ ਦੇ ਅੰਦਰ ਵੀ ਨਹੀਂ। ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਅਤੇ ਸਮਾਜਿਕ ਕਾਰਕੁਨ ਮੁਹੰਮਦ ਗੁਲਾਬ ਨੇ ਕੀਤਾ। ਉਨ੍ਹਾਂ ਪੰਜਾਬ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ‘ਤੇ ਤਿੱਖਾ ਹਮਲਾ ਕੀਤਾ। ਮੁਹੰਮਦ ਗੁਲਾਬ ਨੇ ਕਿਹਾ ਕਿ ਲੁਧਿਆਣਾ ਵਰਗੇ ਸ਼ਹਿਰ ਵਿਚ ਜੋ ਆਪਣੇ ਸ਼ਾਂਤੀ-ਪਸੰਦ ਅਤੇ ਮਿਹਨਤੀ ਵਸਨੀਕਾਂ ਲਈ ਜਾਣਿਆ ਜਾਂਦਾ ਹੈ। ਲਗਪਗ ਰੋਜ਼ਾਨਾ ਗੋਲੀਆਂ ਚੱਲਣ ਦੀਆਂ ਆਵਾਜ਼ਾਂ ਸੁਣਾਈ ਦੇਣਾ ਬਹੁਤ ਹੀ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਰਾਜ ਦੌਰਾਨ ਆਮ ਨਾਗਰਿਕ ਅਤੇ ਦੁਕਾਨਦਾਰ ਦੇਰ ਰਾਤ ਤੱਕ ਵੀ ਸੁਰੱਖਿਅਤ ਰਹਿੰਦੇ ਸਨ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਚਿੰਤਾ ਦਾ ਵਿਸ਼ਾ ਬਣ ਗਈ ਹੈ। ਅਪਰਾਧੀਆਂ ਨੂੰ ਪਿਸਤੌਲਾਂ ਅਤੇ ਹੋਰ ਘਾਤਕ ਹਥਿਆਰਾਂ ਦੀ ਖੁੱਲ੍ਹੀ ਉਪਲਬਧਤਾ ਪੁਲਿਸ ਪ੍ਰਸ਼ਾਸਨ ਦੇ ਕੰਮਕਾਜ ‘ਤੇ ਵੀ ਸਵਾਲ ਖੜੇ ਕਰਦੀ ਹੈ। ਮੁਹੰਮਦ ਗੁਲਾਬ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਇਕ ਪਾਸੇ ਸਰਕਾਰ ਦੁਕਾਨਾਂ ਅਤੇ ਬਾਜ਼ਾਰਾਂ ਨੂੰ 24 ਘੰਟੇ ਖੁੱਲ੍ਹਾ ਰੱਖਣ ਦੀ ਗੱਲ ਕਰਦੀ ਹੈ, ਜਦੋਂ ਕਿ ਦੂਜੇ ਪਾਸੇ ਵਪਾਰੀ ਅਤੇ ਆਮ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਿਚ ਗੰਭੀਰ ਨਹੀਂ ਹੈ।