ਬਜ਼ੁਰਗ ਮਾਂ ਦੀ ਕੁੱਟਮਾਰ ਕਰਨ ਵਾਲੇ ਨੂੰ ਪੁੱਤਰ ਖ਼ਿਲਾਫ਼ ਕੇਸ ਦਰਜ
ਲੁਧਿਆਣਾ, 19 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਾਬਾ ਦੀ ਪੁਲਿਸ ਨੇ ਬਜ਼ੁਰਗ ਮਾਂ ਦੀ ਕੁੱਟਮਾਰ ਕਰਨ ਵਾਲੇ ਨੂੰਹ ਪੁੱਤਰ ਖਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਮਾਲਤੀ ਦੇਵੀ ਵਾਸੀ ਗਿੱਲ ਕਲੋਨੀ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਪੁਲਿਸ ਨੇ ਸ਼ਿਕਾਇਤ ਕਰਤਾ ਦੇ ਪੁੱਤਰ ਜਤਿੰਦਰ ਕੁਮਾਰ ਅਤੇ ਉਸਦੀ ਪਤਨੀ ਪੂਨਮ ਖਿਲਾਫ਼ ਕੇਸ ਦਰਜ ਕੀਤਾ ਹੈ।
ਅਜੀਤ ਡੈਸਕ
20-11-2026