20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਵਿਧਾਇਕ ਬੱਗਾ ਵਲੋਂ ਹਲਕਾ ਉੱਤਰੀ ਦੇ ਵਾਰਡ ਨੰਬਰ-66 ਵਿਖੇ ਸੜਕਾਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ

ਲੁਧਿਆਣਾ, 19 ਨਵੰਬਰ (ਡਾ. ਤਰਲੋਚਨ ਸਿੰਘ)- ਵਿਧਾਨ ਸਭਾ ਹਲਕਾ ਉੱਤਰੀ ਅਧੀਨ ਪੈਂਦੇ ਵਾਰਡ ਨੰਬਰ 66 ‘ਚ ਆਉਂਦੇ ਮੁਹੱਲਾ ਜੋਗਿੰਦਰ ਨਗਰ ਵਿਖੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਵੱਖ-ਵੱਖ ਸੜਕਾਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ।

ਹਲਕਾ ਉਤਰੀ ਦੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਾਰਡ ਨੰਬਰ 66 ਅਧੀਨ ਪੈਂਦੇ ਮੁਹੱਲਾ ਜੋਗਿੰਦਰ ਨਗਰ ਵਿਖੇ ਸੜਕਾਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕਰਦੇ ਹੋਏ। ਅਜੀਤ ਤਸਵੀਰ 20-11-2026
ਲੁਧਿਆਣਾ, 19 ਨਵੰਬਰ (ਡਾ. ਤਰਲੋਚਨ ਸਿੰਘ)- ਵਿਧਾਨ ਸਭਾ ਹਲਕਾ ਉੱਤਰੀ ਅਧੀਨ ਪੈਂਦੇ ਵਾਰਡ ਨੰਬਰ 66 ‘ਚ ਆਉਂਦੇ ਮੁਹੱਲਾ ਜੋਗਿੰਦਰ ਨਗਰ ਵਿਖੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਵੱਖ-ਵੱਖ ਸੜਕਾਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਵਿਧਾਇਕ ਬੱਗਾ ਨੇ ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਹੋਏ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪਿਛਲੇ 30 ਸਾਲਾਂ ਤੋਂ ਵਿਕਾਸ ਦੇ ਮਾਮਲੇ ਵਿਚ ਪਛੜਿਆ ਹਲਕਾ ਉੱਤਰੀ ਹੁਣ ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਮੋਹਰੀ ਵਿਧਾਨ ਸਭਾ ਹਲਕਿਆਂ ਵਿਚ ਸ਼ਾਮਿਲ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇਲਾਕੇ ਦੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਨੂੰ ਪਹਿਲ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿਚ ਰੱਖ ਕੇ ਵਿਕਾਸ ਕਾਰਜਾਂ ਦੀ ਯੋਜਨਾ ਬਣਾਈ ਜਾ ਰਹੀ ਹੈ, ਤਾਂ ਜੋ ਲੰਬੇ ਸਮੇਂ ਤੋਂ ਆ ਰਹੀਆਂ ਮੁਸ਼ਕਿਲਾਂ ਤੋਂ ਲੋਕਾਂ ਨੂੰ ਰਾਹਤ ਮਿਲ ਸਕੇ। ਇਸ ਮੌਕੇ ਮਹਿਲਾ ਵਿੰਗ ਦੀ ਜ਼ਿਲ੍ਹਾ ਕੋਆਰਡੀਨੇਟਰ ਮਨੀਸ਼ਾ ਕਪੂਰ, ਬਲਾਕ ਪ੍ਰਧਾਨ ਨਰਿੰਦਰ ਮੱਕੜ, ਵਾਰਡ ਪ੍ਰਧਾਨ ਰਮਾ ਚੋਪੜਾ, ਵਾਰਡ ਪ੍ਰਧਾਨ ਸੁਨੀਲ ਸ਼ਰਮਾ, ਟਰੇਡ ਵਿੰਗ ਦੇ ਬਲਜਿੰਦਰ ਸਿੰਘ ਰਾਜਨ, ਹਲਕਾ ਉੱਤਰੀ ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਅਜੈ ਕਾਲੜਾ, ਭਾਨੂੰ ਪ੍ਰਤਾਪ ਸਿੰਘ, ਗੁਰਪ੍ਰੀਤ ਸਿੰਘ ਸਰਾਲੀ, ਬਲਜੀਤ ਸਿੰਘ, ਪ੍ਰਵੀਨ ਭਾਰਦਵਾਜ, ਮੋਹਨ ਲਾਲ ਸ਼ਰਮਾ, ਕ੍ਰਿਸ਼ਨ ਲਾਲ ਸ਼ਰਮਾ, ਜੁਗਲ ਕਿਸ਼ੋਰ ਗੋਇਲ, ਰਾਜੂ ਮਾਨ, ਇਮਰਾਨ ਰਜ਼ਾ, ਸੋਨੂੰ, ਸੁਰਿੰਦਰ ਕੌਰ, ਸੁਨੀਤਾ ਸ਼ਰਮਾ, ਅਸ਼ਵਨੀ ਹਾਂਡਾ, ਜਗਮੋਹਨ ਕਟਾਰੀਆ, ਮਾਚਲ ਅੰਕਲ ਅਤੇ ਭਿੰਡਰ ਜੀ ਸਮੇਤ ਹੋਰ ਪਤਵੰਤੇ ਮੌਜੂਦ ਸਨ।
ਪਿਛਲੀ ਖ਼ਬਰ ਪਿੰਡ ਥਰੀਕੇ ਸਥਿਤ ਸੇਵਾ ਕੇਂਦਰ ਦੇ ਚੋਰਾਂ ਵਲੋਂ ਤੋੜੇ ਗਏ ਸ਼ੀਸ਼ੇ। ਤ ਸਵੀਰ-ਮਨਜੀਤ ਸਿੰਘ ਦੁੱਗਰੀ ਥਾਣਾ ਸਦਰ ਅਧੀਨ ਇਲਾਕਿ... ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।