19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਅਕਾਲੀ ਦਲ ( ਬ ) ਦਾ ਕਾਫ਼ਲਾ ਹਰ ਰੋਜ਼ ਹੋ ਰਿਹਾ ਵੱਡਾ - ਐਡਵੋਕੇਟ ਹਰਨਾਮਪੁਰਾ

ਆਲਮਗੀਰ, 19 ਨਵੰਬਰ (ਜਰਨੈਲ ਸਿੰਘ ਪੱਟੀ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਤੇ ਨੈਸ਼ਨਲ ਐਵਾਰਡ ਜੇਤੂ ਸਾਬਕਾ ਸਰਪੰਚ ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ ਨੇ ਕਿਹਾ ਕਿ ਜਿਵੇਂ-ਜਿਵੇਂ ਵਿਧਾਨ ਸਭਾ ਚੋਣਾਂ ਦਾ ਸਮਾਂ ਨਜ਼ਦੀਕ ਆ ਰਿਹਾ ਹੈ, ਸ਼੍ਰੋਮਣੀ ਅਕਾਲੀ ਦਲ (ਬ) ਦੇ ਕਾਫ਼ਲੇ ਦਿਨੋਂ ਦਿਨ ਵੱਡੇ ਹੁੰਦੇ ਜਾ ਰਹੇ ਹਨ, ਜਿਸ ਕਾਰਨ ਵਿਰੋਧੀ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਠੰਢੇ ਦਿਨਾਂ ਵਿਚ ਵੀ ਤਰੇਲੀਆਂ ਆਉਣੀਆਂ ਸ਼ੁਰੂ ਹੋ ਗਈਆਂ ਹਨ। ਐਡਵੋਕੇਟ ਹਰਨਾਮਪੁਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਤਹਿਤ ਸਿਆਸੀ ਪਾਰਟੀਆਂ ਨੇ ਕਈ ਤਰ੍ਹਾਂ ਦੇ ਹੱਥਕੰਡੇ ਅਪਣਾ ਕੇ ਸੂਬੇ ਦੇ ਵੋਟਰਾਂ ਦੇ ਮਨਾ ਅੰਦਰ ਗਲਤ ਫਹਿਮੀ ਭਰਨ ਦੀ ਜੋ ਨਾਪਾਕ ਹਰਕਤ ਕੀਤੀ ਸੀ, ਉਸ ਨੂੰ ਸੂਝਵਾਨ ਸੂਬਾ ਵਾਸੀ ਭਲੀਭਾਂਤ ਜਾਣ ਚੁੱਕੇ ਹਨ, ਜਿਸ ਦੀ ਬਦੌਲਤ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬ) ਵੱਡੇ ਫਰਕ ਨਾਲ ਚੋਣਾਂ ਜਿੱਤ ਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾਏਗਾ।

ਅਜੀਤ ਡੈਸਕ 20-11-2026
ਆਲਮਗੀਰ, 19 ਨਵੰਬਰ (ਜਰਨੈਲ ਸਿੰਘ ਪੱਟੀ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਤੇ ਨੈਸ਼ਨਲ ਐਵਾਰਡ ਜੇਤੂ ਸਾਬਕਾ ਸਰਪੰਚ ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ ਨੇ ਕਿਹਾ ਕਿ ਜਿਵੇਂ-ਜਿਵੇਂ ਵਿਧਾਨ ਸਭਾ ਚੋਣਾਂ ਦਾ ਸਮਾਂ ਨਜ਼ਦੀਕ ਆ ਰਿਹਾ ਹੈ, ਸ਼੍ਰੋਮਣੀ ਅਕਾਲੀ ਦਲ (ਬ) ਦੇ ਕਾਫ਼ਲੇ ਦਿਨੋਂ ਦਿਨ ਵੱਡੇ ਹੁੰਦੇ ਜਾ ਰਹੇ ਹਨ, ਜਿਸ ਕਾਰਨ ਵਿਰੋਧੀ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਠੰਢੇ ਦਿਨਾਂ ਵਿਚ ਵੀ ਤਰੇਲੀਆਂ ਆਉਣੀਆਂ ਸ਼ੁਰੂ ਹੋ ਗਈਆਂ ਹਨ। ਐਡਵੋਕੇਟ ਹਰਨਾਮਪੁਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਤਹਿਤ ਸਿਆਸੀ ਪਾਰਟੀਆਂ ਨੇ ਕਈ ਤਰ੍ਹਾਂ ਦੇ ਹੱਥਕੰਡੇ ਅਪਣਾ ਕੇ ਸੂਬੇ ਦੇ ਵੋਟਰਾਂ ਦੇ ਮਨਾ ਅੰਦਰ ਗਲਤ ਫਹਿਮੀ ਭਰਨ ਦੀ ਜੋ ਨਾਪਾਕ ਹਰਕਤ ਕੀਤੀ ਸੀ, ਉਸ ਨੂੰ ਸੂਝਵਾਨ ਸੂਬਾ ਵਾਸੀ ਭਲੀਭਾਂਤ ਜਾਣ ਚੁੱਕੇ ਹਨ, ਜਿਸ ਦੀ ਬਦੌਲਤ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬ) ਵੱਡੇ ਫਰਕ ਨਾਲ ਚੋਣਾਂ ਜਿੱਤ ਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾਏਗਾ। ਐਡਵੋਕੇਟ ਹਰਨਾਮਪੁਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬਾ ਪੰਜਾਬ ਨੂੰ ਨਸ਼ਿਆਂ ਦੀ ਖੁੱਲ੍ਹੀ ਮੰਡੀ ਬਣਾ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ (ਬ) ਦੀ ਸਰਕਾਰ ਆਉਣ ’ਤੇ ਜਿੱਥੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਂਦੀ ਜਾਵੇਗੀ, ਉਥੇ ਹੀ ਪਹਿਲ ਦੇ ਆਧਾਰ ’ਤੇ ਸੂਬੇ ਨੂੰ ਨਸ਼ਾ ਮੁਕਤ ਕਰਕੇ ਸੂਬੇ ਵਿਚਲੀ ਨੌਜਵਾਨੀ ਨੂੰ ਬਚਾਉਣ ਲਈ ਵਿਸ਼ੇਸ਼ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ। ਇਸ ਮੌਕੇ ਸਾਬਕਾ ਪੰਚ ਸੁਖਵਿੰਦਰ ਸਿੰਘ ਬੈਂਸ, ਗੁਰਮੀਤ ਸਿੰਘ, ਭੁਪਿੰਦਰ ਸਿੰਘ ਤੇ ਰਸ਼ਪਾਲ ਸਿੰਘ ਪਾਲੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮੋਗਾ ਵਿਖੇ ਹੋ ਰਹੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਬਲਤੇਜ ਪੰਨੂ, ਵਿਧਾਇਕ ਸ਼ੈਰੀ ਕਲਸੀ, ਸੁਖਾਨੰਦ, ਮਾਣੂੰਕੇ ਵਲੋਂ... ਅਗਲੀ ਖ਼ਬਰ ਡਾ. ਇੰਦਰਜੀਤ ਸਿੰਘ ਢੀਂਗਰਾ ‘ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰੀ ਸਨਮਾਨ’ ਨਾਲ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।