21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਤਾਜਪੁਰ ਰੋਡ ਦੀ ਡਾਇੰਗ ਯੂਨਿਟ ’ ਚ ਪਾਬੰਦੀਸ਼ੁਦਾ ਪੋਲਟਰੀ ਵੇਸਟ ਦੀ ਵਰਤੋਂ ਫੜੀ

ਲੁਧਿਆਣਾ, 20 ਨਵੰਬਰ (ਜਤਿੰਦਰ ਭੰਬੀ)-ਤਾਜਪੁਰ ਰੋਡ ਇਲਾਕੇ ਵਿਚ ਹਵਾ ਪ੍ਰਦੂਸ਼ਣ ਸਬੰਧੀ ਮਿਲ ਰਹੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ. ਪੀ.

ਅਜੀਤ ਡੈਸਕ 21-11-2026
ਲੁਧਿਆਣਾ, 20 ਨਵੰਬਰ (ਜਤਿੰਦਰ ਭੰਬੀ)-ਤਾਜਪੁਰ ਰੋਡ ਇਲਾਕੇ ਵਿਚ ਹਵਾ ਪ੍ਰਦੂਸ਼ਣ ਸਬੰਧੀ ਮਿਲ ਰਹੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਵਲੋਂ ਸ਼ੁੱਕਰਵਾਰ ਦੇਰ ਰਾਤ ਮੁੜ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਗਈ। ਇਸ ਦੌਰਾਨ ਇਕ ਡਾਇੰਗ ਯੂਨਿਟ ਵਿਚ ਪਾਬੰਦੀਸ਼ੁਦਾ ਪੋਲਟਰੀ ਵੇਸਟ ਦੀ ਵਰਤੋਂ ਬਾਲਣ ਵਜੋਂ ਕਰਦੇ ਹੋਏ ਪਾਇਆ ਗਿਆ। ਬੋਰਡ ਦੇ ਰਿਜਨਲ ਦਫ਼ਤਰ-3 ਵਲੋਂ ਸਬੰਧਿਤ ਯੂਨਿਟ ਖ਼ਿਲਾਫ਼ ਅਗਲੀ ਕਾਰਵਾਈ ਸਬੰਧੀ ਜਾਣਕਾਰੀ ਦਿੰਦੇ ਹੋਏ ਪੀ.ਪੀ.ਸੀ.ਬੀ. ਦੇ ਰਿਜਨਲ ਦਫ਼ਤਰ-3 ਦੇ ਐਕਸੀਅਨ ਜਸਪਾਲ ਸਿੰਘ ਨੇ ਦੱਸਿਆ ਕਿ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਉਦਯੋਗਿਕ ਯੂਨਿਟਾਂ ਦੇ ਸੰਚਾਲਕਾਂ ਨੂੰ ਸਿਰਫ਼ ਮਨਜ਼ੂਰਸ਼ੁਦਾ ਬਾਲਣ ਦੀ ਵਰਤੋਂ ਕਰਨ ਅਤੇ ਪ੍ਰਦੂਸ਼ਣ ਕੰਟਰੋਲ ਸਬੰਧੀ ਨਿਯਮਾਂ ਦੀ ਪਾਲਨਾ ਯਕੀਨੀ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਸਪਸ਼ਟ ਕੀਤਾ ਕਿ ਹਵਾ ਪ੍ਰਦੂਸ਼ਣ ਨੂੰ ਰੋਕਣ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਫ਼ੈਕਟਰੀਆਂ ਖ਼ਿਲਾਫ਼ ਬੋਰਡ ਦੀ ਜਾਂਚ ਮੁਹਿੰਮ ਆਉਣ ਵਾਲੇ ਦਿਨਾਂ ਵਿਚ ਵੀ ਜਾਰੀ ਰਹੇਗੀ।
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਤਿੰਨ ਰੋਜ਼ਾ ਸਮਾਗਮ ਕੱਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।