21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਸਟੇਟ ਫੇਸ -1 ਦੁੱਗਰੀ ਵਿਖੇ ਅਲੌਕਿਕ ਕੀਰਤਨ ਸਮਾਗਮ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮਾਂ ਦੀ ਲੜੀ ਅੱਜ ਤੋਂ ਹੋ ਰਹੀ ਹੈ ਸ਼ੁਰੂ

ਲੁਧਿਆਣਾ, 20 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਸਟੇਟ ਫ਼ੇਜ਼1, ਦੁੱਗਰੀ ਵਿਖੇ ਚੱਲ ਰਹੇ ਹਫ਼ਤਾਵਾਰੀ ਸਮਾਗਮਾਂ ਦੀ ਲੜੀ ਤਹਿਤ ਅੱਜ ਅਲੌਕਿਕ ਕੀਰਤਨ ਸਮਾਗਮ ਕਰਵਾਏ ਗਏ। ਸਮਾਗਮ ਦੌਰਾਨ ਸੋਦਰ ਦੀ ਚੌਕੀ ਉਪਰੰਤ ਭਾਈ ਗੁਰਵਿੰਦਰ ਸਿੰਘ ਬਿੰਜਲ ਦੇ ਕੀਰਤਨੀ ਜਥੇ ਵਲੋਂ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ।

ਅਜੀਤ ਡੈਸਕ 21-11-2026
ਲੁਧਿਆਣਾ, 20 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਸਟੇਟ ਫ਼ੇਜ਼1, ਦੁੱਗਰੀ ਵਿਖੇ ਚੱਲ ਰਹੇ ਹਫ਼ਤਾਵਾਰੀ ਸਮਾਗਮਾਂ ਦੀ ਲੜੀ ਤਹਿਤ ਅੱਜ ਅਲੌਕਿਕ ਕੀਰਤਨ ਸਮਾਗਮ ਕਰਵਾਏ ਗਏ। ਸਮਾਗਮ ਦੌਰਾਨ ਸੋਦਰ ਦੀ ਚੌਕੀ ਉਪਰੰਤ ਭਾਈ ਗੁਰਵਿੰਦਰ ਸਿੰਘ ਬਿੰਜਲ ਦੇ ਕੀਰਤਨੀ ਜਥੇ ਵਲੋਂ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਗੁਰਬਾਣੀ ਵਿਚਾਰ ਸਾਂਝੇ ਕਰਦਿਆਂ ਭਾਈ ਸਾਹਿਬ ਨੇ ਸੰਗਤਾਂ ਨੂੰ ਪ੍ਰੇਰਿਆ ਕਿ ਉਹ ਰੋਜ਼ਾਨਾ ਗੁਰੂ ਘਰ ਦੀਆਂ ਹਾਜ਼ਰੀਆਂ ਭਰ ਕੇ ਆਪਣਾ ਜੀਵਨ ਸਫਲਾ ਕਰਨ। ਉਨ੍ਹਾਂ ਖ਼ਾਸ ਤੌਰ ’ਤੇ ਅਪੀਲ ਕੀਤੀ ਕਿ ਮਾਪੇ ਆਪਣੇ ਬੱਚਿਆਂ ਸਮੇਤ ਪਰਿਵਾਰ ਸਹਿਤ ਗੁਰੂ ਘਰ ਆਉਣ ਤਾਂ ਜੋ ਬੱਚਿਆਂ ਨੂੰ ਗੁਰਬਾਣੀ ਅਤੇ ਸਿੱਖ ਵਿਰਸੇ ਨਾਲ ਜੋੜਿਆ ਜਾ ਸਕੇ। ਸਮਾਗਮ ਦੌਰਾਨ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਪਰਵਿੰਦਰ ਸਿੰਘ ਮੱਕੜ ਅਤੇ ਚੇਅਰਮੈਨ ਬਲਜੀਤ ਸਿੰਘ ਸੇਠੀ ਵਲੋਂ ਭਾਈ ਗੁਰਵਿੰਦਰ ਸਿੰਘ ਬਿੰਜਲ ਦੇ ਕੀਰਤਨੀ ਜਥੇ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਭਾਰੀ ਗਿਣਤੀ ਵਿਚ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਜਾਣਕਾਰੀ ਦਿੱਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ 21 ਨਵੰਬਰ ਤੋਂ ਆਰੰਭ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ 21 ਨਵੰਬਰ ਦੇ ਸ਼ਾਮ ਦੇ ਸਮਾਗਮਾਂ ਵਿਚ ਬੀਬੀ ਬਲਜਿੰਦਰ ਕੌਰ ਖ਼ਾਲਸਾ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ ਅਤੇ ਭਾਈ ਗੁਰਵਿੰਦਰ ਸਿੰਘ ਜੀ (ਜਵੱਦੀ ਟਕਸਾਲ ਵਾਲੇ) ਸੰਗਤਾਂ ਨੂੰ ਲੜੀਵਾਰ ਚੱਲ ਰਹੀ ਸ੍ਰੀ ਸੁਖਮਨੀ ਸਾਹਿਬ ਦੀ ਕਥਾ ਦੀ ਵਿਆਖਿਆ ਕਰਨਗੇ ਤੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਬਾਰੇ ਗੁਰਮਤਿ ਵਿਚਾਰ ਸਾਂਝੇ ਕਰਨਗੇ। ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਗਈ ਹੈ ਕਿ ਉਹ ਪਰਿਵਾਰਾਂ ਸਮੇਤ ਇਨ੍ਹਾਂ ਸਮਾਗਮਾਂ ਵਿਚ ਹਾਜ਼ਰੀਆਂ ਭਰ ਕੇ ਆਪਣਾ ਜੀਵਨ ਸਫਲਾ ਕਰਨ ਅਤੇ ਗੁਰੂ ਘਰ ਦੀਆਂ ਰੌਣਕਾਂ ਵਧਾਉਣ। ਇਸ ਮੌਕੇ ਚੇਅਰਮੈਨ ਬਲਜੀਤ ਸਿੰਘ ਸੇਠੀ, ਕੁਲਵਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਬਲਵੀਰ ਸਿੰਘ, ਗੁਰਦੀਪ ਸਿੰਘ ਕਾਲੜਾ, ਚਰਨਜੀਤ ਸਿੰਘ ਪਾਇਲ, ਤਰਲੋਕ ਸਿੰਘ ਸਚਦੇਵਾ, ਮਲਕੀਤ ਸਿੰਘ, ਯਸ਼ਪਾਲ ਸਿੰਘ, ਤਰਲੋਕ ਸਿੰਘ, ਪਰਮਜੀਤ ਸਿੰਘ, ਅਮਰਜੀਤ ਸਿੰਘ, ਕ੍ਰਿਪਾਲ ਸਿੰਘ ਕਾਲੜਾ, ਜਸਪਾਲ ਸਿੰਘ ਆਦਿ ਸਮਾਗਮ ਵਿਚ ਹਾਜ਼ਰ ਹੋਏ। ਇਸ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।
ਪਿਛਲੀ ਖ਼ਬਰ ਲਵ ਦ੍ਰਾਵਿੜ ਵਲੋਂ ਧਰਮ ਰਤਨ ਲਛਮਣ ਦ੍ਰਾਵਿੜ ਦੀ ਬਰਸੀ ਮਨਾਈ ਅਗਲੀ ਖ਼ਬਰ ਝਾੜੂ ਸਰਕਾਰ ਦੇ ਰਾਜ ’ ਚ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਨੇ ਆਤਮ ਨਗਰ ਦੇ ਲੋਕ - ਸਿਮਰਜੀਤ ਸਿੰਘ ਬੈਂਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।