ਵਿਆਹੁਤਾ ਦੀ ਕੁੱਟਮਾਰ ਦੇ ਮਾਮਲੇ ’ਚ ਸਹੁਰਾ ਪਰਿਵਾਰ ਖ਼ਿਲਾਫ਼ ਕੇਸ ਦਰਜ
ਲੁਧਿਆਣਾ, 20 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁੱਗਰੀ ਦੇ ਇਲਾਕੇ ਬਸੰਤ ਵਿਹਾਰ ‘ਚ ਵਿਆਹੁਤਾ ਦੀ ਕੁੱਟਮਾਰ ਦੇ ਮਾਮਲੇ ਵਿਚ ਪੁਲਿਸ ਨੇ ਸਹੁਰਾ ਪਰਿਵਾਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸੀਨਮ ਨੇ ਦੱਸਿਆ ਕਿ ਉਸ ਦਾ ਵਿਆਹ ਅਗਸਤ 2025 ‘ਚ ਆਯੂਸ਼ ਮੈਨਰਾ ਨਾਲ ਹੋਇਆ ਸੀ, ਜੋ ਅਕਸਰ ਹੀ ਆਪਣੇ ਮਾਤਾ ਪਿਤਾ ਨਾਲ ਮਿਲ ਕੇ ਉਸ ਦੀ ਕੁੱਟਮਾਰ ਕਰਦਾ ਸੀ।
ਅਜੀਤ ਡੈਸਕ
21-11-2026