20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਬੁੱਢਾ ਦਰਿਆ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਬਣਾਈ ਕਮੇਟੀ ਦੀ ਰਿਪੋਰਟ ਤੁਰੰਤ ਜਨਤਕ ਕੀਤੀ ਜਾਵੇ - ਬੈਨੀਪਾਲ

ਲੁਧਿਆਣਾ, 20 ਨਵੰਬਰ (ਜਤਿੰਦਰ ਭੰਬੀ)-ਬੁੱਢੇ ਦਰਿਆ ਨੂੰ ਪ੍ਰਦੂਸ਼ਣ ਮੁਕਤ ਕਰਨ ਨੂੰ ਲੈ ਕੇ ਚਿੰਤਤ ਹੁੰਦਿਆਂ ਪੀ. ਏ.

ਅਜੀਤ ਡੈਸਕ 21-11-2026
ਲੁਧਿਆਣਾ, 20 ਨਵੰਬਰ (ਜਤਿੰਦਰ ਭੰਬੀ)-ਬੁੱਢੇ ਦਰਿਆ ਨੂੰ ਪ੍ਰਦੂਸ਼ਣ ਮੁਕਤ ਕਰਨ ਨੂੰ ਲੈ ਕੇ ਚਿੰਤਤ ਹੁੰਦਿਆਂ ਪੀ.ਏ.ਸੀ. ਮੈਂਬਰ ਮਨਿੰਦਰਜੀਤ ਸਿੰਘ ਬੈਨੀਪਾਲ ਨੇ ਮੰਗ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ 31 ਅਕਤੂਬਰ 2026 ਨੂੰ ਬੁੱਢਾ ਦਰਿਆ ਦੀ ਮੁੜ ਸੁਰਜੀਤੀ ਲਈ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠ ਬਣਾਈ ਗਈ 10 ਮੈਂਬਰੀ ਕਮੇਟੀ ਦੀ ਰਿਪੋਰਟ ਤੁਰੰਤ ਜਨਤਕ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਇਸ ਕਮੇਟੀ ਨੂੰ 15 ਦਿਨਾਂ ਦੇ ਅੰਦਰ ਆਪਣੀ ਰਿਪੋਰਟ ਪੇਸ਼ ਕਰਨ ਲਈ ਸਮਾਂ-ਸੀਮਾ ਨਿਰਧਾਰਿਤ ਕੀਤੀ ਗਈ ਸੀ, ਪਰ ਅਜੇ ਤੱਕ ਇਹ ਰਿਪੋਰਟ ਜਨਤਕ ਨਹੀਂ ਕੀਤੀ ਗਈ। ਉਨ੍ਹਾਂ ਇਹ ਸਵਾਲ ਖੜ੍ਹਾ ਕੀਤਾ ਕਿ ਇਹ ਕਮੇਟੀ ਕਿਧਰੇ ਧਿਆਨ ਭਟਕਾਉਣ ਲਈ ਤਾਂ ਨਹੀਂ ਬਣਾਈ ਗਈ? ਬੈਨੀਪਾਲ ਨੇ ਕਿਹਾ ਕਿ ਅਕਸਰ ਦੇਖਣ ਵਿਚ ਆਉਂਦਾ ਹੈ ਕਿ ਜਿਹੜੇ ਮੁੱਦੇ ਸਰਕਾਰਾਂ ਲਈ ਸਿਰਦਰਦੀ ਬਣ ਜਾਂਦੇ ਹਨ, ਉਨ੍ਹਾਂ ਨੂੰ ਠੰਡੇ ਬਸਤੇ ਪਾਉਣ ਅਤੇ ਲੋਕਾਂ ਦਾ ਧਿਆਨ ਭਟਕਾਉਣ ਲਈ ਕਮਿਸ਼ਨ, ਵਿਸ਼ੇਸ਼ ਜਾਂਚ ਟੀਮਾਂ ਜਾਂ ਕਮੇਟੀਆਂ ਦਾ ਗਠਨ ਕਰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਮੇਟੀ ਬਣਾਉਣ ਦਾ ਮਕਸਦ ਸਮੱਸਿਆ ਦਾ ਸਥਾਈ ਹੱਲ ਲੱਭਣਾ ਹੈ ਤਾਂ ਇਸ ਦੀ ਰਿਪੋਰਟ ਅਤੇ ਸਿਫ਼ਾਰਸ਼ਾਂ ਲੋਕਾਂ ਸਾਹਮਣੇ ਰੱਖਣ ਤੋਂ ਗੁਰੇਜ਼ ਕਿਉਂ ਕੀਤਾ ਜਾ ਰਿਹਾ ਹੈ? ਬੈਨੀਪਾਲ ਨੇ ਦੱਸਿਆ ਕਿ ਪੀ.ਏ.ਸੀ. (ਮੱਤੇਵਾੜਾ, ਸਤਲੁਜ ਅਤੇ ਬੁੱਢਾ ਦਰਿਆ) ਵਲੋਂ 20 ਨਵੰਬਰ 2022 ਤੋਂ 19 ਮਾਰਚ 2023 ਤੱਕ ਲਗਾਤਾਰ ਚਾਰ ਮਹੀਨੇ ਮਿਹਨਤ ਕਰਕੇ ਕੂਮ ਕਲਾਂ ਤੋਂ ਲੈ ਕੇ ਵਲ੍ਹੀਪੁਰ ਤੱਕ ਲਗਭਗ 55 ਤੋਂ 60 ਕਿੱਲੋਮੀਟਰ ਦੇ ਖੇਤਰ ਦਾ ਬਾਰੀਕੀ ਨਾਲ ਅਧਿਐਨ ਕੀਤਾ ਗਿਆ ਸੀ। ਇਸ ਦੌਰਾਨ ਦਰਿਆ ਵਿਚ ਪ੍ਰਦੂਸ਼ਣ ਦੇ ਹਰੇਕ ਸਰੋਤ, ਪ੍ਰਦੂਸ਼ਣ ਵਾਲੇ ਸਥਾਨਾਂ ਅਤੇ ਉਨ੍ਹਾਂ ਦੇ ਸੰਭਾਵੀ ਹੱਲਾਂ ਬਾਰੇ ਵਿਸਥਾਰਪੂਰਵਕ ਲਿਖਤੀ ਰਿਪੋਰਟਾਂ ਤਿਆਰ ਕੀਤੀਆਂ ਗਈਆਂ ਸਨ।
ਪਿਛਲੀ ਖ਼ਬਰ ਜਨਰੇਟਰ ’ਚੋਂ ਬੈਟਰੀ ਚੋਰੀ ਕਰਨ ਵਾਲੇ ਦੋ ਗ੍ਰਿਫ਼ਤਾਰ ਅਗਲੀ ਖ਼ਬਰ ਸ਼ਹਿਰ ਦੇ ਵੱਖ - ਵੱਖ ਇਲਾਕਿਆਂ ’ ਚ ਨਸ਼ਾ ਕਰਦੇ ਅਤੇ ਵੇਚਦੇ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।