ਇਨਸਾਫ਼ ਮਾਰਚ ਦੀਆਂ ਤਿਆਰੀਆਂ ਨੂੰ ਲੈ ਕੇ ਦੀਵਾਨ ਦੀ ਅਗਵਾਈ ਹੇਠ ਹੋਈ ਮੀਟਿੰਗ
ਲੁਧਿਆਣਾ, 20 ਨਵੰਬਰ (ਜਤਿੰਦਰ ਭੰਬੀ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਸੰਸਦ ਮੈਂਬਰ ਅਤੇ ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਅੱਜ 21 ਨਵੰਬਰ ਨੂੰ ਕੱਢੇ ਜਾ ਰਹੇ ਇਨਸਾਫ਼ ਮਾਰਚ ਦੀਆਂ ਤਿਆਰੀਆਂ ਨੂੰ ਲੈ ਕੇ ਇਕ ਅਹਿਮ ਮੀਟਿੰਗ ਸ਼ਹਿਰੀ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਦੀ ਅਗਵਾਈ ਹੇਠ ਸਥਾਨਕ ਸਰਾਭਾ ਨਗਰ ਵਿਖੇ ਹੋਈ। ਇਸ ਮੌਕੇ ਪਵਨ ਦੀਵਾਨ ਨੇ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਵਲੋਂ 4 ਨਵੰਬਰ ਨੂੰ ਸੰਗਰੂਰ ਵਿਖੇ ਕੀਤੀ ਗਈ ਇਨਸਾਫ਼ ਰੈਲੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਸੂਬੇ ਦੀ ਨਾਕਾਮ ਸਰਕਾਰ ਤੋਂ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਮੁਹਿੰਮ ਸ਼ੁਰੂ ਕੀਤੀ ਗਈ ਸੀ।
ਲੁਧਿਆਣਾ, 20 ਨਵੰਬਰ (ਜਤਿੰਦਰ ਭੰਬੀ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਸੰਸਦ ਮੈਂਬਰ ਅਤੇ ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਅੱਜ 21 ਨਵੰਬਰ ਨੂੰ ਕੱਢੇ ਜਾ ਰਹੇ ਇਨਸਾਫ਼ ਮਾਰਚ ਦੀਆਂ ਤਿਆਰੀਆਂ ਨੂੰ ਲੈ ਕੇ ਇਕ ਅਹਿਮ ਮੀਟਿੰਗ ਸ਼ਹਿਰੀ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਦੀ ਅਗਵਾਈ ਹੇਠ ਸਥਾਨਕ ਸਰਾਭਾ ਨਗਰ ਵਿਖੇ ਹੋਈ। ਇਸ ਮੌਕੇ ਪਵਨ ਦੀਵਾਨ ਨੇ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਵਲੋਂ 4 ਨਵੰਬਰ ਨੂੰ ਸੰਗਰੂਰ ਵਿਖੇ ਕੀਤੀ ਗਈ ਇਨਸਾਫ਼ ਰੈਲੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਸੂਬੇ ਦੀ ਨਾਕਾਮ ਸਰਕਾਰ ਤੋਂ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਮੁਹਿੰਮ ਸ਼ੁਰੂ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਕਾਨੂੰਨ ਅਤੇ ਵਿਵਸਥਾ ਦੀ ਮਾੜੀ ਹਾਲਤ, ਨਸ਼ਾ, ਮਾਫ਼ੀਆ ਰਾਜ ਅਤੇ ਸਰਕਾਰੀ ਸੰਸਾਧਨਾਂ ਦੀ ਹੋ ਰਹੀ ਲੁੱਟ ਤੋਂ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਇਹ ਮਾਰਚ ਕੱਢਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਲੁਧਿਆਣਾ ਵਿਚ 21 ਨਵੰਬਰ ਨੂੰ ਦੁਪਹਿਰ 2 ਵਜੇ ਘੰਟਾ ਘਰ ਚੌਕ ਨੇੜੇ ਰੇਲਵੇ ਗੋਦਾਮ ਤੋਂ ਇਹ ਮਾਰਚ ਸ਼ੁਰੂ ਹੋਵੇਗਾ ਅਤੇ ਚੌੜਾ ਬਾਜ਼ਾਰ ਹੁੰਦਿਆਂ 3 ਨੰਬਰ ਡਵੀਜ਼ਨ ਚੌਕ ਤੱਕ ਜਾਵੇਗਾ। ਉਨ੍ਹਾਂ ਨੇ ਲੋਕਾਂ ਨੂੰ ਵੱਡੀ ਗਿਣਤੀ ਵਿਚ ਇਨਸਾਫ਼ ਮਾਰਚ ਦਾ ਹਿੱਸਾ ਬਣਨ ਦੀ ਅਪੀਲ ਕੀਤੀ। ਦੀਵਾਨ ਨੇ ਕਿਹਾ ਕਿ ਸੂਬੇ ਦੇ ਲੋਕ ਇਸ ਨਿਕੰਮੀ ਅਤੇ ਨਕਾਰੀ ਸਰਕਾਰ ਤੋਂ ਜਲਦੀ ਤੋਂ ਜਲਦੀ ਛੁਟਕਾਰਾ ਪਾਉਣਾ ਚਾਹੁੰਦੇ ਹਨ। ਮੀਟਿੰਗ ਦੌਰਾਨ ਹੋਰਨਾਂ ਤੋਂ ਇਲਾਵਾ ਇੰਦਰਜੀਤ ਕਪੂਰ, ਸੁਸ਼ੀਲ ਮਲਹੋਤਰਾ, ਬ੍ਰਿਜਮੋਹਨ ਸ਼ਰਮਾ, ਹਰਭਗਤ ਸਿੰਘ ਗਰੇਵਾਲ, ਗੁਰਜੋਤ ਸਿੰਘ, ਪ੍ਰਭਜੋਤ ਸਿੰਘ, ਨਿਰਭੈ ਸਿੰਘ, ਵਿਜੇ ਰਾਏ, ਰਜਨੀਸ਼ ਸਿੰਘਲਾ, ਗੁਰਨਾਮ ਸਿੰਘ ਕਲੇਰ, ਹੇਮੰਤ ਮਹਾਜਨ, ਨੀਰਜ ਬਿਰਲਾ, ਵਰੁਣ ਸ਼ਰਮਾ, ਰੋਹਿਤ ਪਾਹਵਾ, ਐਡਵੋਕੇਟ ਸੰਦੀਪ ਅਰੋੜਾ ਵੀ ਮੌਜੂਦ ਰਹੇ।