ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਖੰਡ ਪਾਠਾਂ ਦੀ ਲੜੀ ਆਰੰਭ ਗੁਰਮਤਿ ਸਮਾਗਮ ਤੇ ਵਿਸ਼ਾਲ ਨਗਰ ਕੀਰਤਨ ਅੱਜ
ਲਾਡੋਵਾਲ, 20 ਨਵੰਬਰ (ਬਲਬੀਰ ਸਿੰਘ ਰਾਣਾ)-ਇੱਥੋਂ ਥੋੜ੍ਹੀ ਦੂਰ ਪਿੰਡ ਆਲੋਵਾਲ ਦੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੀਆਂ ਲੜੀਆਂ ਆਰੰਭ ਕੀਤੀਆਂ ਗਈਆਂ, ਵਿਸ਼ਾਲ ਗੁਰਮਤਿ ਸੰਮੇਲਨ ਅਤੇ ਨਗਰ ਕੀਰਤਨ ਅੱਜ ਬੜੇ ਸ਼ਾਨੋ ਸ਼ੌਕਤ ਨਾਲ ਸਜਾਇਆ ਜਾਵੇਗਾ। ਇਸ ਮੌਕੇ ਗੱਲਬਾਤ ਕਰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਜਰਨੈਲ ਸਿੰਘ ਅਤੇ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨੇ ਦੱਸਿਆ ਕਿ ਪਹਿਲੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 21 ਸ੍ਰੀ ਅਖੰਡ ਪਾਠਾਂ ਦੀ ਲੜੀ ਦੀ ਅਰੰਭਤਾ ਕੀਤੀ ਗਈ ਅਤੇ 21 ਨਵੰਬਰ ਨੂੰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਆਲੋਵਾਲ, ਭੋਲੇਵਾਲ, ਮੋਤੀ ਪੁਰਾ, ਖ਼ਾਲਸਾ, ਗੰਨਾ ਪਿੰਡ, ਤਲਵਨ ਰੋਡ, ਦਸਮੇਸ਼ ਨਗਰ ਦੀ ਪ੍ਰਤਿਕਰਮਾ ਕਰਦਾ ਹੋਇਆ ਗੁਰਦੁਆਰਾ ਬੌਲੀ ਸਾਹਿਬ ਫਰੈਂਡਜ ਰੋਡ, ਰਾਮਗੜ੍ਹ ਨੰਗਲ ਪੁੱਜੇਗਾ, ਜਿੱਥੇ ਨਗਰ ਕੀਰਤਨ ਦੀ ਸਮਾਪਤੀ ਹੋਵੇਗੀ।
ਲਾਡੋਵਾਲ, 20 ਨਵੰਬਰ (ਬਲਬੀਰ ਸਿੰਘ ਰਾਣਾ)-ਇੱਥੋਂ ਥੋੜ੍ਹੀ ਦੂਰ ਪਿੰਡ ਆਲੋਵਾਲ ਦੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੀਆਂ ਲੜੀਆਂ ਆਰੰਭ ਕੀਤੀਆਂ ਗਈਆਂ, ਵਿਸ਼ਾਲ ਗੁਰਮਤਿ ਸੰਮੇਲਨ ਅਤੇ ਨਗਰ ਕੀਰਤਨ ਅੱਜ ਬੜੇ ਸ਼ਾਨੋ ਸ਼ੌਕਤ ਨਾਲ ਸਜਾਇਆ ਜਾਵੇਗਾ। ਇਸ ਮੌਕੇ ਗੱਲਬਾਤ ਕਰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਜਰਨੈਲ ਸਿੰਘ ਅਤੇ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨੇ ਦੱਸਿਆ ਕਿ ਪਹਿਲੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 21 ਸ੍ਰੀ ਅਖੰਡ ਪਾਠਾਂ ਦੀ ਲੜੀ ਦੀ ਅਰੰਭਤਾ ਕੀਤੀ ਗਈ ਅਤੇ 21 ਨਵੰਬਰ ਨੂੰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਆਲੋਵਾਲ, ਭੋਲੇਵਾਲ, ਮੋਤੀ ਪੁਰਾ, ਖ਼ਾਲਸਾ, ਗੰਨਾ ਪਿੰਡ, ਤਲਵਨ ਰੋਡ, ਦਸਮੇਸ਼ ਨਗਰ ਦੀ ਪ੍ਰਤਿਕਰਮਾ ਕਰਦਾ ਹੋਇਆ ਗੁਰਦੁਆਰਾ ਬੌਲੀ ਸਾਹਿਬ ਫਰੈਂਡਜ ਰੋਡ, ਰਾਮਗੜ੍ਹ ਨੰਗਲ ਪੁੱਜੇਗਾ, ਜਿੱਥੇ ਨਗਰ ਕੀਰਤਨ ਦੀ ਸਮਾਪਤੀ ਹੋਵੇਗੀ। ਉਨ੍ਹਾਂ ਕਿਹਾ ਕਿ ਅੱਜ ਵੱਖ ਵੱਖ ਜਥੇਬੰਦੀਆਂ ਵਲੋਂ ਨਗਰ ਕੀਰਤਨ ਦੌਰਾਨ ਗੁਰੂ ਕਾ ਲੰਗਰ ਲਗਾ ਕੇ ਅਤੇ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ ਜਾਵੇਗਾ, ਜਦਕਿ 22 ਨਵੰਬਰ ਨੂੰ ਗੁਰੂ ਘਰ ਦੇ ਨਿਸ਼ਾਨ ਸਾਹਿਬ ਚੜ੍ਹਾਉਣ ਦੀ ਰਸਮ ਅਦਾ ਕੀਤੀ ਜਾਵੇਗੀ, ਉਪਰੰਤ ਸੰਤ ਸਮਾਗਮ ਕਰਵਾਇਆ ਜਾਵੇਗਾ। ਸੰਤ ਆਲੋਵਾਲ ਨੇ ਦੱਸਿਆ ਕਿ ਇਸ ਸਮਾਗਮ ਦੌਰਾਨ ਗ਼ਰੀਬ ਅਤੇ ਜ਼ਰੂਰਤਮੰਦ ਪਰਿਵਾਰਾਂ ਦੀਆਂ 31 ਲੜਕੀਆਂ ਦੇ ਸ਼ੁੱਭ ਆਨੰਦ ਕਾਰਜ ਗੁਰ ਮਰਿਆਦਾ ਅਨੁਸਾਰ ਕਰਵਾਏ ਜਾਣਗੇ ਅਤੇ ਨਵ ਵਿਆਹੇ ਜੋੜਿਆਂ ਨੂੰ ਘਰੇਲੂ ਵਰਤੋਂ ਵਾਲਾ ਸਾਮਾਨ ਵੀ ਡੇਰੇ ਵਲੋਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਨਵ ਵਿਆਹੁਤਾ ਜੋੜੀਆਂ ਨੂੰ ਅਸ਼ੀਰਵਾਦ ਦੇਣ ਲਈ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਸ਼ਖ਼ਸੀਅਤਾਂ ਵੀ ਪਹੁੰਚ ਰਹੀਆਂ ਹਨ। 23 ਨਵੰਬਰ ਨੂੰ ਸਵਰਗਵਾਸੀ ਮਾਤਾ ਪ੍ਰਕਾਸ਼ ਦੀ ਬਰਸੀ ਨੂੰ ਸਮਰਪਿਤ ਪੇਂਡੂ ਖੇਡ ਮੇਲਾ ਕਰਵਾਇਆ ਜਾਵੇਗਾ, ਜਦਕਿ 24 ਨਵੰਬਰ ਨੂੰ ਲੜਕੀਆਂ ਦੀਆਂ ਕਲੱਬਾਂ ਦੇ ਆਲ ਓਪਨ ਕਬੱਡੀ ਮੈਚ, ਇਨਾਮ ਵੰਡ ਸਮਾਗਮ ਅਤੇ ਸਭਿਆਚਾਰਕ ਪ੍ਰੋਗਰਾਮ ਹੋਣਗੇ। ਇਸ ਦੇ ਨਾਲ ਹੀ ਅੱਖਾਂ ਦੇ ਮੁਫ਼ਤ ਅਪ੍ਰੇਸ਼ਨ ਕੈਂਪ ਦਾ ਵੀ ਪ੍ਰਬੰਧ ਕੀਤਾ ਜਾਵੇਗਾ, ਜਿਸ ਵਿਚ ਮਾਹਿਰ ਡਾਕਟਰਾਂ ਵਲੋਂ ਲੋੜਵੰਦ ਮਰੀਜ਼ਾਂ ਦੀਆਂ ਅੱਖਾਂ ਵਿਚ ਮੁਫ਼ਤ ਲੈਂਜ਼ ਪਾਏ ਜਾਣਗੇ। ਦੂਰ ਦੁਰਾਡੇ ਤੋਂ ਗੁਰੂ ਘਰ ਪਹੁੰਚੀਆਂ ਸੰਗਤਾਂ ਵਾਸਤੇ ਗੁਰੂ ਦਾ ਲੰਗਰ ਵੀ ਅਤੁੱਟ ਵਰਤਿਆ ਜਾਵੇਗਾ। ਇਸ ਮੌਕੇ ਬੀਬੀ ਕਰਮਜੀਤ ਕੌਰ ਸੰਧੂ, ਡਾ. ਅਮਰਜੋਤ ਸੰਧੂ, ਸੁਖਵਿੰਦਰ ਸਿੰਘ ਭੁਪਾਲ, ਬਲਵਿੰਦਰ ਸਿੰਘ, ਕਰਨੈਲ ਸਿੰਘ ਯੂ.ਪੀ, ਨਵਜੋਤ ਸਿੰਘ, ਨੇਕ ਸਿੰਘ, ਨਵਨੀਤ ਕੌਰ ਕਪੂਰਥਲਾ, ਭੌਲਾ ਸਿੰਘ, ਬਲਵਿੰਦਰ ਸਿੰਘ ਗਰੇਵਾਲ, ਪਰਮਿੰਦਰ ਸਿੰਘ ਸ਼ੰਕਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।