20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਇੰਚਾਰਜ ਸਿੰਮਕ ਨੇ ਐਸ . ਓ . ਆਈ . ਹਲਕਾ ਗਿੱਲ ਦੇ ਪ੍ਰਧਾਨ ਨੂੰ ਕੀਤਾ ਸਨਮਾਨਿਤ

ਆਲਮਗੀਰ, 20 ਨਵੰਬਰ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸਥਾਨਕ ਪਿੰਡ ਗਿੱਲ ਵਿਖੇ ਇਕ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਹਲਕਾ ਗਿੱਲ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਸਾਬਕਾ ਜੱਜ ਸਾਥੀਆਂ ਸਮੇਤ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਇਸ ਮੌਕੇ ਪਾਰਟੀ ਗਤੀਵਿਧੀਆਂ ਅਤੇ ਪਾਰਟੀ ਪ੍ਰੋਗਰਾਮ ਤੋਂ ਹਾਜ਼ਰੀਨ ਨੂੰ ਜਾਣੂ ਕਰਵਾਉਂਦੇ ਹੋਏ ਇੰਚਾਰਜ ਸਿੰਮਕ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੀ ਚੜ੍ਹਾਈ ਦੇਖ ਕੇ ਭੁੱਲੇ ਭਟਕੇ ਪਾਰਟੀ ਆਗੂਆਂ ਵਲੋਂ ਵੱਡੇ ਪੱਧਰ ’ਤੇ ਘਰ ਵਾਪਸੀ ਕੀਤੀ ਜਾ ਰਹੀ ਹੈ।

ਅਜੀਤ ਡੈਸਕ 21-11-2026
ਆਲਮਗੀਰ, 20 ਨਵੰਬਰ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸਥਾਨਕ ਪਿੰਡ ਗਿੱਲ ਵਿਖੇ ਇਕ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਹਲਕਾ ਗਿੱਲ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਸਾਬਕਾ ਜੱਜ ਸਾਥੀਆਂ ਸਮੇਤ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਇਸ ਮੌਕੇ ਪਾਰਟੀ ਗਤੀਵਿਧੀਆਂ ਅਤੇ ਪਾਰਟੀ ਪ੍ਰੋਗਰਾਮ ਤੋਂ ਹਾਜ਼ਰੀਨ ਨੂੰ ਜਾਣੂ ਕਰਵਾਉਂਦੇ ਹੋਏ ਇੰਚਾਰਜ ਸਿੰਮਕ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੀ ਚੜ੍ਹਾਈ ਦੇਖ ਕੇ ਭੁੱਲੇ ਭਟਕੇ ਪਾਰਟੀ ਆਗੂਆਂ ਵਲੋਂ ਵੱਡੇ ਪੱਧਰ ’ਤੇ ਘਰ ਵਾਪਸੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੂਬਾ ਵਾਸੀਆਂ ਦੀਆਂ ਸਮੱਸਿਆਵਾਂ ਸੰਬੰਧਿਤ ਚੁੱਕੇ ਜਾ ਰਹੇ ਮਸਲੇ ਹੱਲ ਕਰਨਾ ਵਿਚ ‘ਆਪ’ ਸਰਕਾਰ ਬੁਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ, ਜਿਸ ਕਾਰਨ ਸੂਬੇ ਦੇ ਸੂਝਵਾਨ ਵੋਟਰਾਂ ਦਾ ਆਮ ਆਦਮੀ ਪਾਰਟੀ ਅਤੇ ਕਾਂਗਰਸ ਤੋਂ ਪਹਿਲਾਂ ਹੀ ਮੋਹ ਭੰਗ ਹੋ ਚੁੱਕਾ ਹੈ, ਜਿਸ ਦੀ ਬਦੌਲਤ ਸ਼੍ਰੋਮਣੀ ਅਕਾਲੀ ਦਲ (ਬ) ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਭਾਰੀ ਬਹੁਮਤ ਨਾਲ ਜਿੱਤ ਦਰਜ ਕਰਕੇ ਸਰਕਾਰ ਬਣਾਏਗਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਐਸ.ਓ.ਆਈ. ਦੇ ਨਵ ਨਿਯੁਕਤ ਹਲਕਾ ਪ੍ਰਧਾਨ ਸਿਮਰਜੀਤ ਸਿੰਘ ਨੂੰ ਗੁਰੂ ਦੀ ਬਖ਼ਸ਼ਿਸ਼ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਮੀਟਿੰਗ ਮੌਕੇ ਅਰਸ਼ ਮਾਨਕਵਾਲ ਪ੍ਰਧਾਨ ਐਸ.ਓ.ਆਈ. ਮਾਲਵਾ ਜ਼ੋਨ, ਗੁਰਦੀਪ ਸਿੰਘ ਰਾਜੂ ਆਲਮਗੀਰ ਸੀਨੀਅਰ ਮੀਤ ਪ੍ਰਧਾਨ, ਹਰਪ੍ਰੀਤ ਸਿੰਘ ਹੰਸ ਐਸ.ਓ.ਆਈ. ਪ੍ਰਧਾਨ, ਸ਼ਹਿਰੀ ਲੁਧਿਆਣਾ, ਮਨਜੋਤ ਸਿੰਘ ਐਸ.ਓ.ਆਈ. ਪ੍ਰਧਾਨ, ਦਿਹਾਤੀ ਲੁਧਿਆਣਾ, ਚਰਨਜੀਤ ਸਿੰਘ, ਗੁਰਦਿਆਲ ਸਿੰਘ ਨੰਬਰਦਾਰ, ਜਸਵਿੰਦਰ ਸਿੰਘ ਬੰਟੀ, ਪੰਚ ਬਿੰਦਰ ਸਿੰਘ ਗਿੱਲ, ਪੰਚ ਜਿੰਦੂ ਗਿੱਲ ਅਤੇ ਸੁਖਪਾਲ ਸਿੰਘ ਗਿੱਲ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੁਸਤਕ ‘ ਸੈਕਰਡ ਲੈਂਡ ਆਫ਼ ਇਕ ਓਅੰਕਾਰ ਸੁਲਤਾਨਪੁਰ ਲੋਧੀ ਡਿਵਾਈ... ਅਗਲੀ ਖ਼ਬਰ ਕਮਲਜੀਤ ਸਿੰਘ ਚੀਨੂੰ ਬਣੇ ਪੰਜਾਬ ਭਾਜਪਾ ਦੇ ਉਦਯੋਗ ਸੈੱਲ ਦੇ ਸਹਿ ਕਨਵੀਨਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।