21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਲੁਧਿਆਣਾ ਵਿਖੇ ਸਮਰਸਤਾ ਸੰਕਲਪ ਯਾਤਰਾ ਦੇ ਪੁੱਜਣ ’ਤੇ ਨਿੱਘਾ ਸਵਾਗਤ ਗੁਰੂ ਰਵਿਦਾਸ ਦੇ ਏਕਤਾ ਤੇ ਭਾਈਚਾਰੇ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦਾ ਸੱਦਾ

ਲੁਧਿਆਣਾ, 21 ਨਵੰਬਰ (ਭੁਪਿੰਦਰ ਸਿੰਘ ਬੈਂਸ)-ਸ਼੍ਰੀ ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਰਤੀ ਜਨਤਾ ਪਾਰਟੀ ਵਲੋਂ ਕੱਢੀ ਜਾ ਰਹੀ ਸਮਰਸਤਾ ਸੰਕਲਪ ਯਾਤਰਾ ਦੇ ਲੁਧਿਆਣਾ ਵਿਖੇ ਪੁੱਜਣ ’ਤੇ ਚੀਮਾ ਚੌਕ ਵਿਖੇ ਭਾਜਪਾ ਆਗੂਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਪੰਜਾਬ ਭਾਜਪਾ ਦੇ ਖ਼ਜ਼ਾਨਚੀ ਗੁਰਦੇਵ ਸ਼ਰਮਾ ਦੇਬੀ, ਸੀਨੀਅਰ ਭਾਜਪਾ ਆਗੂ ਜੀਵਨ ਗੁਪਤਾ ਅਤੇ ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਨੇ ਆਪਣੇ ਸਾਥੀਆਂ ਸਮੇਤ ਯਾਤਰਾ ਦਾ ਸਵਾਗਤ ਕਰਦਿਆਂ ਗੁਰੂ ਰਵਿਦਾਸ ਮਹਾਰਾਜ ਜੀ ਦੇ ਸਮਾਜਿਕ ਏਕਤਾ, ਸਮਾਨਤਾ ਅਤੇ ਭਾਈਚਾਰੇ ਦੇ ਸੰਦੇਸ਼ ਨੂੰ ਯਾਦ ਕੀਤਾ।

ਲੁਧਿਆਣਾ ਵਿਖੇ ਸਮਰਸਤਾ ਸੰਕਲਪ ਯਾਤਰਾ ਦੇ ਪੁੱਜਣ ਤੇ ਭਾਜਪਾ ਆਗੂਆਂ ਦਾ ਸਨਮਾਨ ਕੀਤੇ ਜਾਣ ਦਾ ਦ੍ਰਿਸ਼। ਅਜੀਤ ਤਸਵੀਰ 22-11-2026
ਲੁਧਿਆਣਾ, 21 ਨਵੰਬਰ (ਭੁਪਿੰਦਰ ਸਿੰਘ ਬੈਂਸ)-ਸ਼੍ਰੀ ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਰਤੀ ਜਨਤਾ ਪਾਰਟੀ ਵਲੋਂ ਕੱਢੀ ਜਾ ਰਹੀ ਸਮਰਸਤਾ ਸੰਕਲਪ ਯਾਤਰਾ ਦੇ ਲੁਧਿਆਣਾ ਵਿਖੇ ਪੁੱਜਣ ’ਤੇ ਚੀਮਾ ਚੌਕ ਵਿਖੇ ਭਾਜਪਾ ਆਗੂਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਪੰਜਾਬ ਭਾਜਪਾ ਦੇ ਖ਼ਜ਼ਾਨਚੀ ਗੁਰਦੇਵ ਸ਼ਰਮਾ ਦੇਬੀ, ਸੀਨੀਅਰ ਭਾਜਪਾ ਆਗੂ ਜੀਵਨ ਗੁਪਤਾ ਅਤੇ ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਨੇ ਆਪਣੇ ਸਾਥੀਆਂ ਸਮੇਤ ਯਾਤਰਾ ਦਾ ਸਵਾਗਤ ਕਰਦਿਆਂ ਗੁਰੂ ਰਵਿਦਾਸ ਮਹਾਰਾਜ ਜੀ ਦੇ ਸਮਾਜਿਕ ਏਕਤਾ, ਸਮਾਨਤਾ ਅਤੇ ਭਾਈਚਾਰੇ ਦੇ ਸੰਦੇਸ਼ ਨੂੰ ਯਾਦ ਕੀਤਾ। ਚੀਮਾ ਚੌਕ ਵਿਖੇ ਯਾਤਰਾ ਦੇ ਪੁੱਜਣ ’ਤੇ ਭਾਜਪਾ ਆਗੂਆਂ ਅਤੇ ਵਰਕਰਾਂ ਵਿਚ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਨਰਿੰਦਰ ਸਿੰਘ ਮੱਲ੍ਹੀ, ਹਰਸ਼ ਸ਼ਰਮਾ, ਗੁਰਦੀਪ ਸਿੰਘ ਨੀਟੂ, ਵਿਸ਼ਾਲ ਗੁਲਾਟੀ ਆਦਿ ਵੀ ਮੌਜੂਦ ਸਨ। ਇਸ ਮੌਕੇ ਭਾਜਪਾ ਆਗੂਆਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਨੇ ਆਪਣੇ ਜੀਵਨ ਅਤੇ ਵਿਚਾਰਾਂ ਰਾਹੀਂ ਸਮਾਜ ਨੂੰ ਭਾਈਚਾਰੇ, ਏਕਤਾ, ਸਮਾਨਤਾ ਅਤੇ ਮਨੁੱਖਤਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਲਈ ਪ੍ਰੇਰਨਾ ਦਾ ਸਰੋਤ ਹਨ ਅਤੇ ਇਨ੍ਹਾਂ ‘ਤੇ ਚੱਲਕੇ ਸਮਾਜਿਕ ਵੱਡੀਆਂ ਨੂੰ ਦੂਰ ਕਰਦਿਆਂ ਲੋਕਾਂ ਨੂੰ ਇਕਜੁੱਟ ਕੀਤਾ ਜਾ ਸਕਦਾ ਹੈ। ਆਗੂਆਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਗੁਰੂ ਰਵਿਦਾਸ ਜੀ ਦੇ ਵਿਚਾਰਾਂ ਤੋਂ ਪ੍ਰੇਰਨਾ ਲੈਂਦਿਆਂ ਸਮਾਜ ਨੂੰ ਇਕਜੁੱਟ ਕਰਨ ਅਤੇ ਆਪਸੀ ਸਦਭਾਵਨਾ ਤੇ ਸਮਰਸਤਾ ਨੂੰ ਮਜ਼ਬੂਤ ਕਰਨ ਲਈ ਯਤਨਸ਼ੀਲ ਹੈ। ਸਮਰਸਤਾ ਸੰਕਲਪ ਯਾਤਰਾ ਦਾ ਮਕਸਦ ਗੁਰੂ ਜੀ ਦੇ ਸਮਾਨਤਾ, ਸਨਮਾਨ ਅਤੇ ਭਾਈਚਾਰੇ ਦੇ ਸੰਦੇਸ਼ ਨੂੰ ਵੱਧ ਤੋ ਵੱਧ ਲੋਕਾਂ ਤਕ ਪਹੁੰਚਾਉਣਾ ਹੈ। ਚੀਮਾ ਚੌਂਕ ਵਿਖੇ ਯਾਤਰਾ ਦੇ ਸਵਾਗਤ ਦੌਰਾਨ ਭਾਜਪਾ ਆਗੂਆਂ ਨੇ ਗੁਰੂ ਰਵਿਦਾਸ ਜੀ ਦੇ ਦਰਸਾਏ ਮਾਰਗ ‘ਤੇ ਚੱਲਣ ਅਤੇ ਸਮਾਜ ਵਿਚ ਆਪਸੀ ਸਾਂਝ, ਏਕਤਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੱਤਾ।
ਪਿਛਲੀ ਖ਼ਬਰ ਤੀਸਰੇ ਪੁਸਤਕ ਮੇਲੇ ਅਤੇ ਸਾਹਿਤ ਉਤਸਵ ਦੌਰਾਨ ਅਮਰਜੀਤ ਸਿੰਘ ਟਿੱਕਾ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਹਲਕਾ ਦੱਖਣੀ ਵਿਖੇ ਬਾਵਾ ਨੇ ਕੀਤੇ ਫਿੱਟ ਬਾਡੀ ਜਿੰਮ ’ਚ ਯੂਥ ਨਾਲ ਵਿਚਾਰ ਸਾਂਝੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।