21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਜੇਲ੍ਹ ਵਿਚੋਂ ਨਸ਼ੀਲਾ ਪਾਊਡਰ ਬਰਾਮਦ

ਲੁਧਿਆਣਾ, 21 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਕੀਤੀ ਗਈ ਚੈਕਿੰਗ ਦੌਰਾਨ ਇਕ ਹਵਾਲਾਤੀ ਪਾਸੋਂ ਨਸ਼ੀਲਾ ਬਾਰਡਰ ਬਰਾਮਦ ਕੀਤਾ ਗਿਆ ਹੈ। ਜੇਲ੍ਹ ਅਧਿਕਾਰੀਆਂ ਵਲੋਂ ਇਹ ਸਾਰਾ ਮਾਮਲਾ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਵਲੋਂ ਇਸ ਮਾਮਲੇ ਵਿਚ ਸਹਾਇਕ ਸੁਪਰਡੈਂਟ ਰਜੇਸ਼ ਕੁਮਾਰ ਦੀ ਸ਼ਿਕਾਇਤ ’ਤੇ ਹਵਾਲਾਤੀ ਵਿਜੇ ਕੁਮਾਰ ਵਾਸੀ ਸਤਿਗੁਰੂ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਅਜੀਤ ਡੈਸਕ 22-11-2026
ਲੁਧਿਆਣਾ, 21 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਕੀਤੀ ਗਈ ਚੈਕਿੰਗ ਦੌਰਾਨ ਇਕ ਹਵਾਲਾਤੀ ਪਾਸੋਂ ਨਸ਼ੀਲਾ ਬਾਰਡਰ ਬਰਾਮਦ ਕੀਤਾ ਗਿਆ ਹੈ। ਜੇਲ੍ਹ ਅਧਿਕਾਰੀਆਂ ਵਲੋਂ ਇਹ ਸਾਰਾ ਮਾਮਲਾ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਵਲੋਂ ਇਸ ਮਾਮਲੇ ਵਿਚ ਸਹਾਇਕ ਸੁਪਰਡੈਂਟ ਰਜੇਸ਼ ਕੁਮਾਰ ਦੀ ਸ਼ਿਕਾਇਤ ’ਤੇ ਹਵਾਲਾਤੀ ਵਿਜੇ ਕੁਮਾਰ ਵਾਸੀ ਸਤਿਗੁਰੂ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਜਦੋਂ ਜੇਲ੍ਹ ਦੀ ਚੈਕਿੰਗ ਕੀਤੀ ਗਈ ਤਾਂ ਕਥਿਤ ਦੋਸ਼ੀ ਪਾਸੋਂ 28 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ। ਪੁਲਿਸ ਵਲੋਂ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ ਕਿ ਜੇਲ੍ਹ ਵਿਚ ਇਹ ਨਸ਼ੀਲਾ ਪਾਊਡਰ ਕਿਸ ਤਰੀਕੇ ਨਾਲ ਪਹੁੰਚਾਇਆ ਗਿਆ ਹੈ।
ਪਿਛਲੀ ਖ਼ਬਰ ਸ਼ਹੀਦ ਮੋਤੀ ਰਾਮ ਮਹਿਰਾ ਮੈਮੋਰੀਅਲ ਹਾਈ ਸਕੂਲ ਦੀ ਹਾਕੀ ਟੀਮ ਨੂੰ ਪ੍ਰਬੰਧਕਾਂ ਨੇ ਕੀਤਾ ਸਨਮਾਨਿਤ ਅਗਲੀ ਖ਼ਬਰ ਤੀਸਰੇ ਪੁਸਤਕ ਮੇਲੇ ਅਤੇ ਸਾਹਿਤ ਉਤਸਵ ਦੌਰਾਨ ਅਮਰਜੀਤ ਸਿੰਘ ਟਿੱਕਾ ਨੂੰ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।