23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

‘ ਆਪ ’ ਸਰਕਾਰ ਦੀਆਂ ਨੀਤੀਆਂ ਨੇ ਐਮ . ਐਸ . ਐਮ . ਈ . ਉਦਯੋਗਾਂ ਨੂੰ ਲਗਾਈ ਢਾਹ - ਦੀਵਾਨ

ਲੁਧਿਆਣਾ, 22 ਨਵੰਬਰ (ਜਤਿੰਦਰ ਭੰਬੀ)- ਉਦਯੋਗਿਕ ਇਲਾਕਿਆਂ ਵਿਚ ਟੁੱਟੀਆਂ ਸੜਕਾਂ, ਓਵਰਫਲੋ ਹੁੰਦੇ ਸੀਵਰੇਜ, ਕੂੜੇ ਦੇ ਮਾੜੇ ਪ੍ਰਬੰਧਾਂ ਤੋਂ ਲੈ ਕੇ ਗਰਮੀਆਂ ਦੇ ਪੀਕ ਸੀਜ਼ਨ ਦੌਰਾਨ ਲੰਬੇ ਬਿਜਲੀ ਕੱਟ, ਮਹਿੰਗੀਆਂ ਬਿਜਲੀ ਦਰਾਂ ਦਾ ਜ਼ਿਕਰ ਕਰਦਿਆਂ ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ (ਸ਼ਹਿਰੀ) ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਨੇ ਕਿਹਾ ਕਿ ਕਿਸੇ ਸਮੇਂ ਪੰਜਾਬ ਦੀ ਉਦਯੋਗਿਕ ਰਾਜਧਾਨੀ ਅਤੇ ‘ਭਾਰਤ ਦਾ ਮੈਨਚੈਸਟਰ’ ਵਜੋਂ ਜਾਣਿਆ ਜਾਣ ਵਾਲਾ ਲੁਧਿਆਣਾ ਆਮ ਆਦਮੀ ਪਾਰਟੀ ਦੀਆਂ ਮਾਰੂ ਨੀਤੀਆਂ ਕਰਕੇ ਉਦਯੋਗਿਕ ਸੰਕਟ ਦੇ ਡੂੰਘੇ ਦੌਰ ਵਿੱਚੋਂ ਲੰਘ ਰਿਹਾ ਹੈ। ਦੀਵਾਨ ਨੇ ਕਿਹਾ ਕਿ ਜਿੱਥੇ ਉਦਯੋਗਿਕ ਇਕਾਈਆਂ ਆਪਣੀ ਮੁਕਾਬਲੇਬਾਜ਼ੀ ਬਰਕਰਾਰ ਰੱਖਣ ਲਈ ਜੱਦੋ-ਜਹਿਦ ਕਰ ਰਹੀਆਂ ਹਨ, ਉੱਥੇ ਹੀ ਵੱਡੀ ਗਿਣਤੀ ਵਿਚ ਉਦਯੋਗਪਤੀ ਪੰਜਾਬ ਤੋਂ ਬਾਹਰ ਆਪਣੇ ਕਾਰੋਬਾਰ ਤਬਦੀਲ ਕਰਨ ਬਾਰੇ ਵਿਚਾਰ ਕਰ ਰਹੇ ਹਨ।

ਅਜੀਤ ਡੈਸਕ 23-11-2026
ਲੁਧਿਆਣਾ, 22 ਨਵੰਬਰ (ਜਤਿੰਦਰ ਭੰਬੀ)- ਉਦਯੋਗਿਕ ਇਲਾਕਿਆਂ ਵਿਚ ਟੁੱਟੀਆਂ ਸੜਕਾਂ, ਓਵਰਫਲੋ ਹੁੰਦੇ ਸੀਵਰੇਜ, ਕੂੜੇ ਦੇ ਮਾੜੇ ਪ੍ਰਬੰਧਾਂ ਤੋਂ ਲੈ ਕੇ ਗਰਮੀਆਂ ਦੇ ਪੀਕ ਸੀਜ਼ਨ ਦੌਰਾਨ ਲੰਬੇ ਬਿਜਲੀ ਕੱਟ, ਮਹਿੰਗੀਆਂ ਬਿਜਲੀ ਦਰਾਂ ਦਾ ਜ਼ਿਕਰ ਕਰਦਿਆਂ ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ (ਸ਼ਹਿਰੀ) ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਨੇ ਕਿਹਾ ਕਿ ਕਿਸੇ ਸਮੇਂ ਪੰਜਾਬ ਦੀ ਉਦਯੋਗਿਕ ਰਾਜਧਾਨੀ ਅਤੇ ‘ਭਾਰਤ ਦਾ ਮੈਨਚੈਸਟਰ’ ਵਜੋਂ ਜਾਣਿਆ ਜਾਣ ਵਾਲਾ ਲੁਧਿਆਣਾ ਆਮ ਆਦਮੀ ਪਾਰਟੀ ਦੀਆਂ ਮਾਰੂ ਨੀਤੀਆਂ ਕਰਕੇ ਉਦਯੋਗਿਕ ਸੰਕਟ ਦੇ ਡੂੰਘੇ ਦੌਰ ਵਿੱਚੋਂ ਲੰਘ ਰਿਹਾ ਹੈ। ਦੀਵਾਨ ਨੇ ਕਿਹਾ ਕਿ ਜਿੱਥੇ ਉਦਯੋਗਿਕ ਇਕਾਈਆਂ ਆਪਣੀ ਮੁਕਾਬਲੇਬਾਜ਼ੀ ਬਰਕਰਾਰ ਰੱਖਣ ਲਈ ਜੱਦੋ-ਜਹਿਦ ਕਰ ਰਹੀਆਂ ਹਨ, ਉੱਥੇ ਹੀ ਵੱਡੀ ਗਿਣਤੀ ਵਿਚ ਉਦਯੋਗਪਤੀ ਪੰਜਾਬ ਤੋਂ ਬਾਹਰ ਆਪਣੇ ਕਾਰੋਬਾਰ ਤਬਦੀਲ ਕਰਨ ਬਾਰੇ ਵਿਚਾਰ ਕਰ ਰਹੇ ਹਨ। ਇਸ ਕਾਰਨ ਸ਼ਹਿਰ ਦੇ ਉਦਯੋਗਿਕ ਆਧਾਰ ਦੇ ਹੌਲੀ-ਹੌਲੀ ਖੋਖਲਾ ਹੋਣ ਦਾ ਖ਼ਤਰਾ ਸਾਫ਼ ਦਿਖਾਈ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁੰਝਲਦਾਰ ਨਿਯਮਾਂ ਅਤੇ ਸਰਕਾਰੀ ਦਫ਼ਤਰਾਂ ਦੀ ਲਾਲਫੀਤਾਸ਼ਾਹੀ ਕਾਰਨ ਛੋਟੇ ਅਤੇ ਲਘੂ ਉਦਯੋਗਾਂ ਦਾ ਵਿਕਾਸ ਰੁਕਿਆ ਹੋਇਆ ਹੈ, ਜਿਸ ਨਾਲ ਉਦਯੋਗਪਤੀਆਂ ਵਿੱਚ ਵਿਆਪਕ ਨਿਰਾਸ਼ਾ ਪਾਈ ਜਾ ਰਹੀ ਹੈ।
ਪਿਛਲੀ ਖ਼ਬਰ ਮਹਿੰਗਾਈ ਦੀ ਦੋਹਰੀ ਮਾਰ ਹੇਠ ਹੋਟਲ, ਰੈਸਟੋਰੈਂਟ ਤੇ ਬੈਂਕੁਇਟ ਹਾਲ ਕਾਰੋਬਾਰ, ਪੁਰਾਣੇ ਰੇਟਾਂ ’ਤੇ ਬੁੱਕ ਕੀਤੇ ਸਮਾਗਮ ਬਣ... ਅਗਲੀ ਖ਼ਬਰ ਗੁਰਸੇਵਕ ਸਿੰਘ ਨੇ ਸਰਕਾਰੀ ਸਕੂਲ ਸੁਨੇਤ ਵਿਖੇ ਬਤੌਰ ਕਲਰਕ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।