22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਹਾਊਸਿੰਗ ਬੋਰਡ ਕਾਲੋਨੀ ਵਿਖੇ ਸ਼੍ਰੋਮਣੀ ਭਗਤ ਨਾਮਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਇਯਾਲੀ/ਥਰੀਕੇ, 22 ਨਵੰਬਰ (ਮਨਜੀਤ ਸਿੰਘ ਦੁੱਗਰੀ)- ਭਗਤੀ ਲਹਿਰ ਦੇ ਅਨਮੋਲ ਰਤਨ ਬ੍ਰਹਮ ਗਿਆਨੀ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸਤਿਸੰਗ ਸਭਾ ਹਾਊਸਿੰਗ ਬੋਰਡ ਕਾਲੋਨੀ ਭਾਈ ਰਣਧੀਰ ਸਿੰਘ ਨਗਰ ਲੁਧਿਆਣਾ ਵਿਖੇ ਬੜੀ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਜਾਏ ਗਏ ਦੀਵਾਨ ਅੰਦਰ ਹਜ਼ੂਰੀ ਰਾਗੀ ਜਥੇ ਭਾਈ ਅਮਨਿੰਦਰ ਸਿੰਘ ਕੋਮਲ ਨੇ ਗੁਰਬਾਣੀ ਕੀਰਤਨ ਰਾਹੀ ਸੰਗਤਾਂ ਨੂੰ ਗੁਰ ਸ਼ਬਦ ਨਾਲ ਜੋੜਿਆ, ਭਾਈ ਅਵਤਾਰ ਸਿੰਘ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕਰਨ ਉਪਰੰਤ ਭਾਈ ਮਨਵੀਰ ਸਿੰਘ ਨੇ ਸੰਗਤਾਂ ਨੂੰ ਹੁਕਮਨਾਮਾ ਸਰਬਣ ਕਰਵਾਇਆ।

ਅਜੀਤ ਡੈਸਕ 23-11-2026
ਇਯਾਲੀ/ਥਰੀਕੇ, 22 ਨਵੰਬਰ (ਮਨਜੀਤ ਸਿੰਘ ਦੁੱਗਰੀ)- ਭਗਤੀ ਲਹਿਰ ਦੇ ਅਨਮੋਲ ਰਤਨ ਬ੍ਰਹਮ ਗਿਆਨੀ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸਤਿਸੰਗ ਸਭਾ ਹਾਊਸਿੰਗ ਬੋਰਡ ਕਾਲੋਨੀ ਭਾਈ ਰਣਧੀਰ ਸਿੰਘ ਨਗਰ ਲੁਧਿਆਣਾ ਵਿਖੇ ਬੜੀ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਜਾਏ ਗਏ ਦੀਵਾਨ ਅੰਦਰ ਹਜ਼ੂਰੀ ਰਾਗੀ ਜਥੇ ਭਾਈ ਅਮਨਿੰਦਰ ਸਿੰਘ ਕੋਮਲ ਨੇ ਗੁਰਬਾਣੀ ਕੀਰਤਨ ਰਾਹੀ ਸੰਗਤਾਂ ਨੂੰ ਗੁਰ ਸ਼ਬਦ ਨਾਲ ਜੋੜਿਆ, ਭਾਈ ਅਵਤਾਰ ਸਿੰਘ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕਰਨ ਉਪਰੰਤ ਭਾਈ ਮਨਵੀਰ ਸਿੰਘ ਨੇ ਸੰਗਤਾਂ ਨੂੰ ਹੁਕਮਨਾਮਾ ਸਰਬਣ ਕਰਵਾਇਆ। ਇਸ ਸਮੇਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਜਥੇਦਾਰ ਨਛੱਤਰ ਸਿੰਘ ਸਿੱਧੂ, ਜਨਰਲ ਸਕੱਤਰ ਗੁਰਦੀਪ ਸਿੰਘ ਘੁਮਾਣ ਨੇ ਸੰਗਤਾਂ ਨੂੰ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤਿਆਂ। ਇਸ ਮੌਕੇ ਦਵਿੰਦਰ ਸਿੰਘ ਮਾਨ, ਗੁਰਮੀਤ ਸਿੰਘ ਕੋਚਰ, ਬੂਟਾ ਸਿੰਘ, ਜਗਦੀਸ਼ ਸਿੰਘ ਬਿੱਟੂ, ਗੁਰਦੇਵ ਸਿੰਘ ਆਡੀਟਰ, ਜਥੇਦਾਰ ਚਰਨ ਸਿੰਘ, ਭਗਤ ਸਿੰਘ, ਬਲਵੀਰ ਸਿੰਘ ਗਰੇਵਾਲ, ਸੁਖਵੀਰ ਸਿੰਘ ਬਿੱਟੂ, ਮਾਸਟਰ ਬਲਰਾਜ ਸਿੰਘ, ਜਗਦੀਪ ਸਿੰਘ ਭੱਠਲ, ਰਤਨ ਚੋਪੜਾ, ਬਲਰਾਜ ਸਿੰਘ ਖ਼ਾਲਸਾ, ਕਾਕਾ ਕੁਲਜੀਤ ਸਿੰਘ ਆਦਿ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ, ਜਿਨ੍ਹਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਅਰਬਨ ਅਸਟੇਟ , ਫੇਸ -2 ਦੁੱਗਰ... ਅਗਲੀ ਖ਼ਬਰ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।