24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ddd

ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਪੁਲਿਸ ਵਲੋਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਬਲਜੀਤ ਸਿੰਘ ਤੇ ਪਰਮਜੀਤ ਸਿੰਘ ਵਾਸੀ ਪਿੰਡ ਘਵੱਦੀ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 72 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ।

ਅਜੀਤ ਡੈਸਕ 24-11-2026
ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਪੁਲਿਸ ਵਲੋਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਬਲਜੀਤ ਸਿੰਘ ਤੇ ਪਰਮਜੀਤ ਸਿੰਘ ਵਾਸੀ ਪਿੰਡ ਘਵੱਦੀ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 72 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਦੂਜੇ ਮਾਮਲੇ ਵਿਚ ਪੁਲਿਸ ਨੇ ਪ੍ਰਮੋਦ ਕੁਮਾਰ ਅਤੇ ਓਮ ਪ੍ਰਕਾਸ਼ ਵਾਸੀ ਪਿੰਡ ਗੋਬਿੰਦਗੜ੍ਹ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਵੀ 156 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸਨ ਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਇਹ ਨਾਜਾਇਜ਼ ਸ਼ਰਾਬ ਸਪਲਾਈ ਕਰਦੇ ਸਨ। ਪੁਲਿਸ ਇਨ੍ਹਾਂ ਪਾਸੋਂ ਪੁੱਛ ਪੜਤਾਲ ਕਰ ਰਹੀ ਹੈ। ਚੋਰੀਸ਼ੁਦਾ ਮੋਟਰਸਾਈਕਲ ਸਮੇਤ ਕਾਬੂ ਪੁਲਿਸ ਨੇ ਸੁਖਵਿੰਦਰ ਸਿੰਘ ਵਾਸੀ ਪਿੰਡ ਬੂਥਗੜ੍ਹ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਇਕ ਚੋਰੀ ਦਾ ਮੋਟਰਸਾਈਕਲ ਬਰਾਮਦ ਕੀਤਾ ਹੈ। ਪੁਲਿਸ ਵਲੋਂ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਕੁੱਟਮਾਰ ਦਾ ਮਾਮਲਾ ਪੁਲਿਸ ਨੇ ਦਿਨੇਸ਼ ਸ਼ਰਮਾ ਵਾਸੀ ਜਗਰਾਉਂ ਦੀ ਸ਼ਿਕਾਇਤ ’ਤੇ ਲਾਰੰਸ ਵਾਸੀ ਜਗਰਾਉਂ ਤੇ ਉਸ ਦੇ 10 ਹੋਰ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਫ਼ਿਰੋਜ਼ਪੁਰ ਰੋਡ ਸਥਿਤ ਮੈਡੀਵੇਜ ਹਸਪਤਾਲ ਵਿਚ ਕੰਮ ਕਰਦਾ ਹੈ, ਜਿੱਥੇ ਕਿ ਅੰਜਲੀ ਅਤੇ ਨਵ ਕਿਰਨ ਨਾਮੀ ਲੜਕੀਆਂ ਵੀ ਕੰਮ ਕਰਦੀਆਂ ਹਨ। ਬੀਤੇ ਦਿਨ ਅੰਜਲੀ ਨੇ ਉਨ੍ਹਾਂ ਨੂੰ ਫ਼ੋਨ ਕਰਕੇ ਹਸਪਤਾਲ ਆਉਣ ਲਈ ਕਿਹਾ, ਜਦੋਂ ਉਹ ਹਸਪਤਾਲ ਪਹੁੰਚਿਆ ਤਾਂ ਕਥਿਤ ਦੋਸ਼ੀਆਂ ਨੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਪੁਲਿਸ ਵਲੋਂ ਮਾਮਲੇ ਵਿਚ ਕੇਸ ਦਰਜ ਕਰਨ ਉਪਰੰਤ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਸੜਕ ਹਾਦਸੇ ’ਚ ਮੌਤ ਸਥਾਨਕ ਮਾਡਲ ਟਾਊਨ ਇਲਾਕੇ ਵਿਚ ਹੋਏ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਸ਼ਨਾਖ਼ਤ ਨਨਕੂ ਚੌਹਾਨ ਉਮਰ 45 ਸਾਲ ਵਜੋਂ ਕੀਤੀ ਗਈ ਹੈ। ਇਹ ਸੜਕ ਪਾਰ ਕਰ ਰਹੇ ਸਨ ਕਿ ਇਕ ਤੇਜ਼ ਰਫ਼ਤਾਰ ਦੇ ਵਾਹਨ ਨੇ ਉਨ੍ਹਾਂ ਨੂੰ ਲਪੇਟ ਵਿਚ ਲੈ ਲਿਆ, ਜਿਸ ਦੇ ਸਿੱਟੇ ਵਜੋਂ ਉਹ ਗੰਭੀਰ ਜ਼ਖਮੀ ਹੋ ਗਏ। ਗੰਭੀਰ ਹਾਲਤ ਵਿਚ ਉਸ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਕਿ ਉਹ ਦਮ ਤੋੜ ਗਿਆ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ।
ਪਿਛਲੀ ਖ਼ਬਰ ਵਿਦੇਸ਼ ਦਾ ਸੁਪਨਾ ਛੱਡ ਕੇ ਖੇਤੀਬਾੜੀ ਨੂੰ ਦਿੱਤੀ ਪਹਿਲ, ਸਬਜ਼ੀਆਂ ਦੀ ਕਾਸ਼ਤ ਨੇ ਬਦਲੀ ਕਿਸਮਤ ਅਗਲੀ ਖ਼ਬਰ ਜੇਲ੍ਹ ’ ਚ ਬੰਦ ਪੰਜਾਬ ਦੇ ਕੈਬਨਿਟ ਮੰਤਰੀ ਨੇ ਲਿਖੀ ਖੁੱਲ੍ਹੀ ਚਿੱਠੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।