ਗੁਰਦੁਆਰਾ ਪਾਤਸ਼ਾਹੀ ਪਹਿਲੀ ਨਾਨਕਸਰ ਠੱਕਰਵਾਲ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ
ਫੁੱਲਾਂਵਾਲ, 23 ਨਵੰਬਰ (ਮਨਜੀਤ ਸਿੰਘ ਦੁੱਗਰੀ)- ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ (ਪੱਖੋਵਾਲ ਸੜਕ) ਸਥਿਤ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਗੁਰਦੁਆਰਾ ਪਾਤਸ਼ਾਹੀ ਪਹਿਲੀ ਨਾਨਕਸਰ ਪਿੰਡ ਠੱਕਰਵਾਲ ਵਿਖੇ ਬੀਤੀ ਕੱਲ੍ਹ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਰੰਭ ਕੀਤੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਮੱਧ ਦੇ ਭੋਗ ਪਾਉਣ ਉਪਰੰਤ ਫੁੱਲਾਂ ਨਾਲ ਸਜਾਈ ਸੁੰਦਰ ਪਾਲਕੀ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜੋ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਓਮੈਕਸ ਸਮੇਤ ਪਿੰਡ ਦੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ਼ਾਮ ਸਮੇਂ ਮੁੜ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ। ਓਮੈਕਸ ਅਤੇ ਪਿੰਡ ਵਾਸੀਆਂ ਵਲੋਂ ਨਗਰ ਕੀਰਤਨ ਦੇ ਸਵਾਗਤ ਲਈ ਥਾਂ ਥਾਂ ’ਤੇ ਲਗਾਏ ਗਏ ਪੜਾਵਾਂ ’ਤੇ ਜਿੱਥੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਫੁੱਲਾਂ ਨਾਲ ਸਵਾਗਤ ਕੀਤਾ ਗਿਆ, ਉੱਥੇ ਹੀ ਪੰਜਾਂ ਪਿਆਰਿਆਂ ਨੂੰ ਜੀ ਆਇਆਂ ਕਹਿੰਦੇ ਹੋਏ ਸੰਗਤ ਲਈ ਭਾਂਤ ਭਾਂਤ ਦੇ ਲੰਗਰ ਵਰਤਾਏ ਗਏ।
ਫੁੱਲਾਂਵਾਲ, 23 ਨਵੰਬਰ (ਮਨਜੀਤ ਸਿੰਘ ਦੁੱਗਰੀ)- ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ (ਪੱਖੋਵਾਲ ਸੜਕ) ਸਥਿਤ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਗੁਰਦੁਆਰਾ ਪਾਤਸ਼ਾਹੀ ਪਹਿਲੀ ਨਾਨਕਸਰ ਪਿੰਡ ਠੱਕਰਵਾਲ ਵਿਖੇ ਬੀਤੀ ਕੱਲ੍ਹ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਰੰਭ ਕੀਤੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਮੱਧ ਦੇ ਭੋਗ ਪਾਉਣ ਉਪਰੰਤ ਫੁੱਲਾਂ ਨਾਲ ਸਜਾਈ ਸੁੰਦਰ ਪਾਲਕੀ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜੋ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਓਮੈਕਸ ਸਮੇਤ ਪਿੰਡ ਦੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ਼ਾਮ ਸਮੇਂ ਮੁੜ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ। ਓਮੈਕਸ ਅਤੇ ਪਿੰਡ ਵਾਸੀਆਂ ਵਲੋਂ ਨਗਰ ਕੀਰਤਨ ਦੇ ਸਵਾਗਤ ਲਈ ਥਾਂ ਥਾਂ ’ਤੇ ਲਗਾਏ ਗਏ ਪੜਾਵਾਂ ’ਤੇ ਜਿੱਥੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਫੁੱਲਾਂ ਨਾਲ ਸਵਾਗਤ ਕੀਤਾ ਗਿਆ, ਉੱਥੇ ਹੀ ਪੰਜਾਂ ਪਿਆਰਿਆਂ ਨੂੰ ਜੀ ਆਇਆਂ ਕਹਿੰਦੇ ਹੋਏ ਸੰਗਤ ਲਈ ਭਾਂਤ ਭਾਂਤ ਦੇ ਲੰਗਰ ਵਰਤਾਏ ਗਏ। ਪ੍ਰਬੰਧਕਾਂ ਵਲੋਂ ਮਿਲੀ ਜਾਣਕਾਰੀ ਅਨੁਸਾਰ ਅੱਜ 24 ਨਵੰਬਰ ਮੰਗਲਵਾਰ ਨੂੰ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਸਾਰਾ ਦਿਨ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿਚ ਢਾਡੀ ਜਥੇ, ਰਾਗੀ ਜਥੇ, ਕਥਾਵਾਚਕ ਅਤੇ ਸਕੂਲੀ ਬੱਚੇ ਗੁਰਬਾਣੀ ਕੀਰਤਨ ਤੇ ਗੁਰੂ ਸਾਹਿਬ ਦੇ ਜੀਵਨ ਅਤੇ ਗੁਰ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਪਵਿੱਤਰ ਅਸਥਾਨ ’ਤੇ ਸਾਲਾਨਾ ਜੋੜ ਮੇਲੇ ਮੌਕੇ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ ਅਤੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਕੇ ਆਪਣਾ ਜੀਵਨ ਸਫਲ ਕਰਦੀਆਂ ਹਨ, ਸਾਰਾ ਦਿਨ ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।