24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਜੀ . ਏ . ਡੀ . ਅਕੈਡਮੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾ਼ਸ਼ ਪੁਰਬ ਮਨਾਇਆ

ਲਾਡੋਵਾਲ, 23 ਨਵੰਬਰ (ਬਲਬੀਰ ਸਿੰਘ ਰਾਣਾ)- ਜੀ. ਏ.

ਅਜੀਤ ਡੈਸਕ 24-11-2026
ਲਾਡੋਵਾਲ, 23 ਨਵੰਬਰ (ਬਲਬੀਰ ਸਿੰਘ ਰਾਣਾ)- ਜੀ. ਏ. ਡੀ. ਅਕੈਡਮੀ ਲਾਦੀਆਂ ਖ਼ੁਰਦ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪਾਵਨ ਪਵਿੱਤਰ ਆਗਮਨ ਪੁਰਬ ਬੜੀ ਸ਼ਰਧਾ, ਸਤਿਕਾਰ ਅਤੇ ਆਤਮਿਕ ਉਤਸ਼ਾਹ ਨਾਲ ਮਨਾਇਆ ਗਿਆ, ਇਸ ਧਾਰਮਿਕ ਸਮਾਗਮ ਦੀ ਸ਼ੁਰੂਆਤ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਕੀਤੀ ਗਈ, ਜਿਸ ਨਾਲ ਸਕੂਲ ਦਾ ਸਮੁੱਚਾ ਵਾਤਾਵਰਣ ਸ਼ਾਂਤੀ, ਸਦਭਾਵਨਾ ਤੇ ਅਧਿਆਤਮਿਕ ਰੰਗ ਵਿਚ ਰੰਗਿਆ ਗਿਆ। ਇਸ ਸਬੰਧੀ ਗੱਲਬਾਤ ਕਰਦਿਆਂ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਹਰਗੁਲਾਬ ਸਿੰਘ ਅਤੇ ਚੇਅਰਮੈਨ ਪਰਮਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਮੌਕੇ ਜਿੱਥੇ ਵਿਦਿਆਰਥੀਆਂ ਵਲੋਂ ਗੁਰਬਾਣੀ ਦੇ ਪਵਿੱਤਰ ਸ਼ਬਦ ਗਾਇਨ ਕੀਤੇ ਗਏ ਉਥੇ ਉਨ੍ਹਾਂ ਨੇ ਆਪਣੇ ਭਾਸ਼ਣਾਂ ਰਾਹੀਂ ਵੀ ਬੜੇ ਸਤਿਕਾਰ ਅਤੇ ਉਤਸ਼ਾਹ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮਹਾਨ ਸਿੱਖਿਆਵਾਂ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਪੇਸ਼ ਕੀਤਾ। ਇਸ ਸਮਾਗਮ ਰਾਹੀਂ ਬਰਾਬਰਤਾ, ਨਿਮਰਤਾ, ਦਇਆ, ਸਚਾਈ ਅਤੇ ਆਪਸੀ ਭਾਈਚਾਰੇ ਵਰਗੀਆਂ ਉਚੀਆਂ ਕਦਰਾਂ-ਕੀਮਤਾਂ ਨੂੰ ਵੀ ਆਪਣੀ ਜ਼ਿੰਦਗੀ ਵਿਚ ਅਪਣਾਉਣ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਸੁਨੀਤਾ ਕੁਮਾਰੀ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਯਤਨਾਂ ਦੀ ਨਿੱਘੇ ਲਫ਼ਜ਼ਾਂ ਵਿਚ ਪੁਰਜ਼ੋਰ ਸ਼ਲਾਘਾ ਕੀਤੀ ਅਤੇ ਸਾਰਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਮਾਰਗ ਉਪਰ ਚੱਲ ਕੇ ਆਪਣਾ ਜੀਵਨ ਸਫਲ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ। ਜਦਕਿ ਸਮਾਗਮ ਦੀ ਸਮਾਪਤੀ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਪ੍ਰਸ਼ਾਦ ਵੰਡ ਕੇ ਕੀਤੀ ਗਈ। ਇਸ ਮੌਕੇ ਗੁਰੂ ਸਾਹਿਬ ਦੇ ਮਹਾਨ ਉਪਦੇਸ਼ ਕਿਰਤ ਕਰੋ, ਨਾਮ ਜਪੋ, ਵੰਡ ਛਕੋ” ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਵੀ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਸਕੂਲ ਸਟਾਫ਼ ਅਤੇ ਬੱਚੇ ਸਾਹਿਬ ਕੀ ਮੌਜੂਦ ਸਨ।
ਪਿਛਲੀ ਖ਼ਬਰ ਸ਼ਿਵਾਲਿਕ ਵਲੋਂ ਅਕਾਲੀ ਦਲ ‘ ਵਾਰਿਸ ਪੰਜਾਬ ਦੇ ’ ਹਲਕਾ ਗਿੱਲ ਦੀ ਸੀਨੀਅਰ ਲੀਡਰਸ਼ਿਪ ਨਾਲ ਮੀਟਿੰਗ ਅਗਲੀ ਖ਼ਬਰ ਪਾਇਲਟ ਪਰਿਵਾਰ ਨੂੰ ਭਗਵਾਨ ਦੀ ਯਾਤਰਾ ਦੌਰਾਨ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ - ਜਤਿੰਦਰ ਰਿੰਕੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।