23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਗੁਰਦੁਆਰਾ ਸਾਹਿਬ ਢੰਡਾਰੀ ਕਲਾਂ ਤੋਂ ਅੱਜ ਸਜਾਇਆ ਜਾਵੇਗਾ ਨਗਰ ਕੀਰਤਨ

ਢੰਡਾਰੀ ਕਲਾਂ/ਲੁਧਿਆਣਾ, 23 ਨਵੰਬਰ (ਜਸਵੀਰ ਸਿੰਘ ਬੰਗਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 24 ਨਵੰਬਰ ਦਿਨ ਮੰਗਲਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਵੱਡਾ ਗੁਰਦੁਆਰਾ ਸਾਹਿਬ ਢੰਡਾਰੀ ਕਲਾਂ ਤੋਂ ਸਜਾਇਆ ਜਾਵੇਗਾ, ਜਿਸ ਦੀ ਆਰੰਭਤਾ ਸਵੇਰੇ 10 ਵਜੇ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਗੁਰਪ੍ਰੀਤ ਸਿੰਘ ਗੁਰੀ ਤੇ ਪ੍ਰਧਾਨ ਸੁਖਦੇਵ ਸਿੰਘ ਨੇ ਦੱਸਿਆ ਕਿ ਨਗਰ ਕੀਰਤਨ ਦੌਰਾਨ ਭਾਈ ਹਾਕਮ ਸਿੰਘ ਜੜਤੌਲੀ ਵਾਲਿਆਂ ਦਾ ਢਾਡੀ ਜੱਥਾ ਅਤੇ ਭਾਈ ਕ੍ਰਿਪਾਲ ਸਿੰਘ ਦਾ ਕੀਰਤਨੀ ਜੱਥਾ ਗੁਰੂ ਜੱਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ।

ਅਜੀਤ ਡੈਸਕ 24-11-2026
ਢੰਡਾਰੀ ਕਲਾਂ/ਲੁਧਿਆਣਾ, 23 ਨਵੰਬਰ (ਜਸਵੀਰ ਸਿੰਘ ਬੰਗਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 24 ਨਵੰਬਰ ਦਿਨ ਮੰਗਲਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਵੱਡਾ ਗੁਰਦੁਆਰਾ ਸਾਹਿਬ ਢੰਡਾਰੀ ਕਲਾਂ ਤੋਂ ਸਜਾਇਆ ਜਾਵੇਗਾ, ਜਿਸ ਦੀ ਆਰੰਭਤਾ ਸਵੇਰੇ 10 ਵਜੇ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਗੁਰਪ੍ਰੀਤ ਸਿੰਘ ਗੁਰੀ ਤੇ ਪ੍ਰਧਾਨ ਸੁਖਦੇਵ ਸਿੰਘ ਨੇ ਦੱਸਿਆ ਕਿ ਨਗਰ ਕੀਰਤਨ ਦੌਰਾਨ ਭਾਈ ਹਾਕਮ ਸਿੰਘ ਜੜਤੌਲੀ ਵਾਲਿਆਂ ਦਾ ਢਾਡੀ ਜੱਥਾ ਅਤੇ ਭਾਈ ਕ੍ਰਿਪਾਲ ਸਿੰਘ ਦਾ ਕੀਰਤਨੀ ਜੱਥਾ ਗੁਰੂ ਜੱਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਏ. ਵੀ. ਐਮ. ਸਕੂਲ ਦੇ ਵਿਦਿਆਰਥੀ ਬੈਂਡ ਰਾਹੀਂ ਨਗਰ ਕੀਰਤਨ ਦੀ ਰੌਣਕ ਵਧਾਉਣਗੇ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਵੱਖ-ਵੱਖ ਰੂਟਾਂ ਤੋਂ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸਾਹਿਬ ਵਿਖੇ ਸੰਪੰਨ ਹੋਵੇਗਾ। ਕੌਂਸਲਰ ਵੀਰੂ ਨੇ ਨਗਰ ਕੀਰਤਨ ਦੇ ਰੂਟ ’ਤੇ ਸਾਫ਼ ਸਫ਼ਾਈ ਦੇ ਕੰਮਾਂ ਦਾ ਲਿਆ ਜਾਇਜ਼ਾ- ਵੱਡਾ ਗੁਰਦੁਆਰਾ ਸਾਹਿਬ ਢੰਡਾਰੀ ਕਲਾਂ ਤੋਂ ਸਜਾਏ ਜਾ ਰਹੇ ਨਗਰ ਕੀਰਤਨ ਨੂੰ ਲੈ ਕੇ ਕੌਂਸਲਰ ਜਸਵਿੰਦਰ ਸਿੰਘ ਵੀਰੂ ਨੇ ਇਲਾਕੇ ਵਿਚ ਸਾਫ਼ ਸਫ਼ਾਈ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ। ਕੌਂਸਲਰ ਵੀਰੂ ਨੇ ਦੱਸਿਆ ਕਿ ਨਗਰ ਕੀਰਤਨ ਦੇ ਰੂਟ ’ਤੇ ਵਿਸ਼ੇਸ਼ ਤੌਰ ‘ਤੇ ਸਾਫ਼ ਸਫ਼ਾਈ ਤੇ ਚੂਨਾ ਪਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਗਰ ਕੀਰਤਨ ਦੌਰਾਨ ਸੰਗਤ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਾ ਆਵੇ ਇਸ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ।
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਏ ਅਗਲੀ ਖ਼ਬਰ ਭਾਜਪਾ ਪੰਜਾਬ ਦੇ ਘੱਟ ਗਿਣਤੀ ਮੋਰਚੇ ਦੇ ਸੂਬਾ ਪ੍ਰਧਾਨ ਜੌਨ ਮਸੀਹ ਦਾ ਲੁਧਿਆਣਾ ਪੁੱਜਣ ’ ਤੇ ਨਿੱਘਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।